14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੋੜ ਕੇ ਚੰਗਾ ਮਾਹੌਲ ਪੈਦਾ ਕਰ ਰਹੀ ਹੈ-ਅਮਨ ਅਰੋੜਾ

ਲੁਧਿਆਣਾ, 14 ਅਗਸਤ (ਡਾ: ਤਰਲੋਚਨ ਸਿੰਘ)- ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੋੜ ਕੇ ਸੂਬੇ ਵਿਚ ਚੰਗਾ ਮਾਹੌਲ ਪੈਦਾ ਕਰ ਰਹੀ ਹੈ। ਇਹ ਪ੍ਰਗਟਾਵਾ ਆਪ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੈਬੋਵਾਲ ਵਿਖੇ ਸੀ.

Ad Position 21
No active advertisement
ਅਜੀਤ ਡੈਸਕ 15-08-2026
ਲੁਧਿਆਣਾ, 14 ਅਗਸਤ (ਡਾ: ਤਰਲੋਚਨ ਸਿੰਘ)- ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੋੜ ਕੇ ਸੂਬੇ ਵਿਚ ਚੰਗਾ ਮਾਹੌਲ ਪੈਦਾ ਕਰ ਰਹੀ ਹੈ। ਇਹ ਪ੍ਰਗਟਾਵਾ ਆਪ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੈਬੋਵਾਲ ਵਿਖੇ ਸੀ.ਬੀ.ਜੀ. ਪਲਾਂਟ ਦੇ ਉਦਘਾਟਨੀ ਸਮਾਗਮ ’ਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਚੰਗੀ ਖ਼ਬਰ ਹੈ ਕਿ ਸੀ.ਬੀ.ਜੀ. ਪਲਾਂਟ ਲੱਗਣ ਨਾਲ ਜਿੱਥੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਬਚਾਇਆ ਜਾਵੇਗਾ, ਉਥੇ ਹੀ ਪ੍ਰਦੂਸ਼ਿਤ ਹੋ ਰਿਹਾ ਬੁੱਢਾ ਦਰਿਆ ਵੀ ਸਾਫ਼ ਹੋਵੇਗਾ। ਸੁਖਬੀਰ ਬਾਦਲ ’ਤੇ ਹੋਏ ਹਮਲੇ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ’ਚ ਵਿਚਾਰਕ ਮੱਤਭੇਦ ਤਾਂ ਹੋ ਸਕਦੇ ਹਨ, ਪਰ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਰਾਜਾ ਵੜਿੰਗ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਵਲੋਂ ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ ਤਾਂ ਚਲਾਈ ਗਈ ਸੀ ਪਰ ਇਹ ਮੁਹਿੰਮ ਹੁਣ ‘ਹਰ ਬੂਥ ਕਾਂਗਰਸ ਜੂਤਮ ਜੂਤ’ ਸਾਬਿਤ ਹੋ ਕੇ ਰਹਿ ਗਈ ਹੈ। ਕੈਪਟਨ ਅਮਰਿੰਦਰ ਸਿੰਘ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਦੋ ਵਾਰ ਮੁੱਖ ਮੰਤਰੀ ਰਹੇ ਕੈਪਟਨ ਸਾਬ ਨੂੰ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ, ਉਹ ਦੱਸਣ ਕਿ ‘ਜਦੋਂ ਉਨ੍ਹਾਂ ਨੇ ਗੁਟਕਾ ਸਾਹਿਬ ਮੱਥੇ ਨਾਲ ਲਗਾ ਕੇ ਗੁਰਦੁਆਰਾ ਤਖ਼ਤ ਸ੍ਰੀ ਤਲਵੰਡੀ ਸਾਬੋ ਵੱਲ ਮੂੰਹ ਕਰਕੇ ਕਿਹਾ ਸੀ ਕਿ ਉਹ ਇਕ ਹਫ਼ਤੇ ਦੇ ਅੰਦਰ ਅੰਦਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰ ਦੇਣਗੇ’ ਅਸਲ ’ਚ ਉਹ ਧਰਮ ਦੀ ਦੁਰਵਰਤੋਂ ਸੀ, ਜਦਿਕ ਆਪ ਸਰਕਾਰ ਤਾਂ ਲੋਕਾਂ ਨੂੰ ਧਰਮ ਨਾਲ ਜੋੜ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਯਾਤਰਾਵਾਂ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਬੱਸਾਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਆਪਣੇ ਧਰਮ ਨਾਲ ਜੁੜੇ ਰਹਿਣ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਭੁਲਾਇਆ ਨਹੀਂ ਜਾ ਸਕਦਾ-ਕ੍ਰਿਸ਼ਨ ਕੁਮਾਰ ਬਾਵਾ ਅਗਲੀ ਖ਼ਬਰ ਹਰ ਘਰ ਤਿਰੰਗਾ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ-ਨਵਲ ਜੈਨ
Ad Position 24