ਸਨਾਤਨ ਧਰਮ ਲਈ ਅੱਜ ਤੱਕ ਇੰਨਾ ਕੰਮ ਨਹੀਂ ਹੋਇਆ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ-ਕੇਜਰੀਵਾਲ
ਲੁਧਿਆਣਾ, 14 ਅਗਸਤ (ਡਾ: ਤਰਲੋਚਨ ਸਿੰਘ)-ਸੂਬਾ ਸਰਕਾਰ ਵਲੋਂ ਪੰਜਾਬ ਭਰ ’ਚ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ ਤਹਿਤ ਦਰੇਸੀ ਮੈਦਾਨ ਲੁਧਿਆਣਾ ਵਿਖੇ ਕਰਵਾਏ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਭਗਵਾਨ ਸ਼ਿਵ ਵਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਨ ਦਾ ਆਸ਼ੀਰਵਾਦ ਮਿਲ ਰਿਹਾ ਹੈ ਅਤੇ ਮਾਨ ਦੀ ਸੁਚਾਰੂ ਅਗਵਾਈ ’ਤੇ ਪੰਜਾਬੀਆਂ ਦਾ ਭਰੋਸਾ ਹੋਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਕੇ ਪੁੰਨ ਖੱਟਿਆ ਜਾ ਰਿਹਾ ਹੈ ਅਤੇ ਸਨਾਤਨ ਧਰਮ ਲਈ ਅੱਜ ਤੱਕ ਕਦੇ ਇੰਨਾ ਕੰਮ ਨਹੀਂ ਹੋਇਆ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ।
ਪ
ਪੰਜਾਬ ਸਰਕਾਰ ਵਲੋਂ ਦਰੇਸੀ ਮੈਦਾਨ ਲੁਧਿਆਣਾ ਵਿਖੇ ਕਰਵਾਏ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਦੌਰਾਨ ਹਾਜ਼ਰੀ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ। ਤਸਵੀਰ-ਸੇਵਕ ਸਿੰਘ
15-08-2026
ਲੁਧਿਆਣਾ, 14 ਅਗਸਤ (ਡਾ: ਤਰਲੋਚਨ ਸਿੰਘ)-ਸੂਬਾ ਸਰਕਾਰ ਵਲੋਂ ਪੰਜਾਬ ਭਰ ’ਚ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ ਤਹਿਤ ਦਰੇਸੀ ਮੈਦਾਨ ਲੁਧਿਆਣਾ ਵਿਖੇ ਕਰਵਾਏ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਭਗਵਾਨ ਸ਼ਿਵ ਵਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਨ ਦਾ ਆਸ਼ੀਰਵਾਦ ਮਿਲ ਰਿਹਾ ਹੈ ਅਤੇ ਮਾਨ ਦੀ ਸੁਚਾਰੂ ਅਗਵਾਈ ’ਤੇ ਪੰਜਾਬੀਆਂ ਦਾ ਭਰੋਸਾ ਹੋਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਕੇ ਪੁੰਨ ਖੱਟਿਆ ਜਾ ਰਿਹਾ ਹੈ ਅਤੇ ਸਨਾਤਨ ਧਰਮ ਲਈ ਅੱਜ ਤੱਕ ਕਦੇ ਇੰਨਾ ਕੰਮ ਨਹੀਂ ਹੋਇਆ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ। ਇਹੀ ਕਾਰਨ ਹੈ ਕਿ ਸੂਬੇ ਦੇ 23 ਸ਼ਹਿਰਾਂ ਵਿਚ ਹੋ ਰਿਹਾ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਦਾ ਪ੍ਰੋਗਰਾਮ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਦੀਪਕ ਬਾਲੀ ਵੀ ਮੌਜੂਦ ਸਨ। ਇਸ ਦੌਰਾਨ ਬਾਲੀਵੁੱਡ ਗਾਇਕ ਕੈਲਾਸ਼ ਖੇਰ ਅਤੇ ਗਾਇਕਾ ਅਸ਼ਮਿਤਾ ਨੇ ਹਾਜ਼ਰੀ ਨੂੰ ਸ਼ਿਵ ਭਜਨ ਸੁਣਾ ਕੇ ਮੰਤਰ ਮੁਗਧ ਕਰ ਦਿੱਤਾ। ਭਜਨ ਸੰਧਿਆ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਮਾਵਾਂ-ਭੈਣਾਂ ਦੇ ਫ਼ੋਨ ‘ਤੇ ਪੈਸੇ ਆਉਣ ਦੇ ਸੁਨੇਹੇ (ਮੈਸੇਜ) ਆ ਗਏ ਹਨ ਪਰ ਜਿਨ੍ਹਾਂ ਕੋਲ ਅਜੇ ਸੁਨੇਹੇ ਨਹੀਂ ਆਏ, ਉਨ੍ਹਾਂ ਦੇ ਖਾਤਿਆਂ ਵਿਚ ਵੀ ਬਹੁਤ ਜਲਦੀ ਪੈਸੇ ਆ ਜਾਣਗੇ। ਪੰਜਾਬ ‘ਚ ਹੁਣ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਤੇ ਲੋਕ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣਾ ਚਾਹੁੰਦੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਚ ਹੁਣ ਤੱਕ ਸਿਰਫ਼ ਦੋ ਰੂਟ ਹੁੰਦੇ ਸਨ, ਪਰ ਹੁਣ ਸਰਕਾਰ ਨੇ ਤਿੰਨ ਰੂਟ ਹੋਰ ਸ਼ਾਮਿਲ ਕੀਤੇ ਹਨ, ਜਿਨ੍ਹਾਂ ਵਿਚ ਹੁਣ ਸਰਕਾਰ ਨੇ ਖਾਟੂ ਸ਼ਿਆਮ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਤਿੰਨ ਨਵੇਂ ਰੂਟ ਹੋਰ ਜੋੜ ਦਿੱਤੇ ਹਨ। ਪੰਜਾਬ ਸਰਕਾਰ ਪੂਰੇ ਸੂਬੇ ਵਿਚ ‘ਹਮਾਰੇ ਰਾਮ’ ਨਾਂ ਦਾ ਸ਼ਾਨਦਾਰ ਨਾਟਕ ਵੀ ਕਰਵਾ ਰਹੀ ਹੈ ਤੇ ਜਲਦੀ ਹੀ ਇਹ ਨਾਟਕ ਲੁਧਿਆਣਾ ਵਿਚ ਵੀ ਆਵੇਗਾ, ਜਿਸ ਦੀਆਂ ਟਿਕਟਾਂ ਬਿਲਕੁਲ ਮੁਫ਼ਤ ਹਨ ਜਦਿਕ ਦਿੱਲੀ ਵਿਚ ਇਸ ਨਾਟਕ ਦੀ ਟਿਕਟ 8 ਹਜ਼ਾਰ ਰੁਪਏ ਦੀ ਸੀ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਮਦਨ ਲਾਲ ਬੱਗਾ, ਅਸ਼ੋਕ ਪ੍ਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਮਨਵਿੰਦਰ ਸਿੰਘ ਗਿਆਸਪੁਰਾ (ਸਾਰੇ ਵਿਧਾਇਕ), ਜਤਿੰਦਰ ਸਿੰਘ ਖੰਗੂੜਾ ਜ਼ਿਲ੍ਹਾ ਪ੍ਰਧਾਨ, ਅਮਨ ਬੱਗਾ ਕੌਂਸਲਰ, ਗੌਰਵ ਬੱਗਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।