17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ- ਹਰਪਾਲ ਸਿੰਘ ਚੀਮਾ ਵੱਖ ਵੱਖ - ਸਕੂਲਾਂ ’ ਚ ਆਜ਼ਾਦੀ ਦਿਵਸ ਮਨਾਇਆ

ਡਾਬਾ/ਲੁਹਾਰਾ, 16 ਅਗਸਤ (ਕੁਲਵੰਤ ਸਿੰਘ ਸੱਪਲ)- ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਪ੍ਰਿੰਸੀਪਲ ਕਸ਼ਮੀਰ ਸਿੰਘ ਧੁੰਨਾ, ਰਜੀਵ ਵਰਮਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾ ਕੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਦੱਸਦੇ ਹੋਏ ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ।

Ad Position 21
No active advertisement
ਖੜਗੇ ਦੇ ਮੰਚ ਦੇ ‘ਸ਼ੁੱਧੀਕਰਨ’ ਨੇ ਭਾਰਤੀ ਜਨਤਾ ਪਾਰਟੀ ਦੀ ਸੋਚ ਨੂੰ ਕੀਤਾ ਬੇਨਕਾਬ- ਮਨਵੀਰ ਧਾਲੀਵਾਲ (ਬਾਕੀ ਸਫਾ 6 ’ ਤੇ) 17-08-2026
ਡਾਬਾ/ਲੁਹਾਰਾ, 16 ਅਗਸਤ (ਕੁਲਵੰਤ ਸਿੰਘ ਸੱਪਲ)- ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਪ੍ਰਿੰਸੀਪਲ ਕਸ਼ਮੀਰ ਸਿੰਘ ਧੁੰਨਾ, ਰਜੀਵ ਵਰਮਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾ ਕੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਦੱਸਦੇ ਹੋਏ ਉਨ੍ਹਾਂ ਦੇ ਗਿਆਨ ਵਿਚ ਵਾਧਾ ਕੀਤਾ। ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ, ਦੇਸ਼ ਭਗਤੀ ਦੇ ਗੀਤ ਨਾਚ ਪੇਸ਼ ਕਰਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕਸ਼ਮੀਰ ਸਿੰਘ ਧੁੰਨਾ, ਸਮੂਹ ਸਟਾਫ਼ ਤੇ ਵਿਦਿਆਰਥੀ ਵਲੋਂ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਬੀ.ਕੇ.ਐਸ. ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ ਬੀ. ਕੇ. ਐਸ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਚ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਆਜ਼ਾਦੀ ਦਿਵਸ ਉੱਪਰ ਸਪੀਚ ਕਵਿਤਾ ਅਤੇ ਦੇਸ਼ ਭਗਤੀ ਦੇ ਗੀਤ ਗਾਏ। ਇਸ ਤੋਂ ਇਲਾਵਾ ਸਕੂਲ ਵਿਚ ਕਾਈਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇਸਕੂਲ ਦੇ ਪ੍ਰਿੰਸੀਪਲ ਹਰਦੇਵ ਸਿੰਘ ਨੇ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਬਾਰੇ ਜਾਣਕਾਰੀ ਦਿੱਤੀ। ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ’ਚ ਸੁਤੰਤਰਤਾ ਦਿਵਸ ਮਨਾਇਆ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀ. ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਰਘਬੀਰ ਸਿੰਘ ਗਾਦੜਾ, ਅਗਜੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ, ਸਲਾਹਕਾਰ ਕਰਨੈਲ ਸਿੰਘ ਦੋਸਾਂਝ, ਬਲਬੀਰ ਸਿੰਘ ਟਿੱਬਾ, ਗੁਰਪ੍ਰੀਤ ਸਿੰਘ ਮਾਲੜਾ ਤੇ ਸਮੂਹ ਕਮੇਟੀ ਮੈਂਬਰ ਸ਼ਾਮਿਲ ਸਨ। ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਬੱਚਿਆਂ ਨੂੰ ਕਿਹਾ ਕਿ 15 ਅਗਸਤ 1947 ਨੂੰ ਭਾਰਤ ਦੇ ਲੱਖਾਂ ਨਿਵਾਸੀਆਂ ਨੇ ਕੁਰਬਾਨੀਆਂ ਦੇ ਕੇ ਬਰਤਾਨਵੀ ਸ਼ਾਸਨ ਤੋਂ ਸੁਤੰਤਰਤਾ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਕਿਹਾ ਕਿ ਅੱਜ ਅਸੀਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਨੇਤਾ ਜੀ ਸੁਭਾਸ਼ ਚੰਦਰ ਬੋਸ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਤੇ ਜਿਵੇਂ ਕਈ ਬਹਾਦਰਾਂ ਸੂਰਬੀਰਾਂ ਦੇ ਕਾਰਨ ਹੀ ਸਾਡਾ ਦੇਸ਼ ਸੁਤੰਤਰਤਾ ਦਾ ਨਿੱਘ ਮਾਣ ਰਿਹਾ ਹੈ। ਇਸ ਮੌਕੇ ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਸੁਰਜੀਤ ਕੌਰ, ਹਰਜੀਤ ਕੌਰ, ਅਨੂ ਸ਼ਰਮਾ, ਮੀਨਾ ਬਖਸ਼ੀ, ਆਸਾ ਬਾਵਾ, ਸੁਰੇਖਾ ਦੇਵੀ, ਸਿਮਰਨਜੀਤ ਕੌਰ, ਸੰਗੀਤਾ, ਗਗਨਦੀਪ ਕੌਰ, ਸਿਮਰਨ ਕੌਰ, ਵਰਸਾ, ਤਰਨਪ੍ਰੀਤ ਕੌਰ, ਨੀਲਮ ਸ਼ਰਮਾ, ਗੁਰਪ੍ਰੀਤ ਸਿੰਘ ਡੀ.ਪੀ. ਤੇ ਸਕੂਲ ਦੇ ਸੇਵਾਦਾਰ ਪਰਮਜੀਤ ਕੌਰ, ਚਰਨਜੀਤ ਕੌਰ, ਰੱਜੀ ਰਾਣੀ ਪੂਜਾ, ਭੁਪਿੰਦਰ ਸਿੰਘ, ਗੁਲਸ਼ਨ ਕੁਮਾਰ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸੈਕਰੇਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ - ਸੈਕਰੇਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ, ਜਿਸ ਵਿਚ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ। ਇਸ ਮੌਕੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਨਾਲ ਸਬੰਧਿਤ ਜਾਣਕਾਰੀ ਦਿੱਤੀ। ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਆਜ਼ਾਦੀ ਦਿਵਸ ਮਨਾਇਆ- ਸੁਤੰਤਰਤਾ ਦਿਵਸ ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਚੇਅਰਮੈਨ ਸੁਰਿੰਦਰਪਾਲ ਗਰਗ ਵਲੋਂ ਝੰਡਾ ਲਹਿਰਾਉਣ ਨਾਲ ਹੋਈ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸਰਿਤਾ ਗਰਗ, ਡਾਇਰੈਕਟਰ ਗੌਰਵ ਗਰਗ, ਪ੍ਰਿੰਸੀਪਲ ਡਾ. ਅਸ਼ੀਸ਼ ਨਾਥ ਅਗਨੀਹੋਤਰੀ, ਅਕਾਦਮਿਕ ਡਾਇਰੈਕਟਰ ਨਿਸ਼ਾ ਚੌਹਾਨ ਤੇ ਵਾਈਸ ਪ੍ਰਿੰਸੀਪਲ ਤ੍ਰਿਪਤੀ ਅਗਨੀਹੋਤਰੀ ਦੇ ਨਾਲ-ਨਾਲ ਸਕੂਲ ਪ੍ਰਬੰਧਨ, ਅਧਿਆਪਕ, ਵਿਦਿਆਰਥੀ ਅਤੇ ਮਾਪੇ ਮੌਜੂਦ ਸਨ। ਇਸ ਮੌਕੇ ਪ੍ਰਿੰਸੀਪਲ ਡਾ. ਅਸ਼ੀਸ਼ ਨਾਥ ਅਗਨੀਹੋਤਰੀ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਅਸਲ ਅਰਥ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਫ਼ਰਜ਼ਾਂ ਬਾਰੇ ਜਾਣੂ ਕਰਵਾਇਆ। ਸਮਾਪਤੀ ਸਮਾਰੋਹ ਵਿਚ ਚੇਅਰਮੈਨ ਸੁਰਿੰਦਰਪਾਲ ਗਰਗ ਨੇ ਪ੍ਰਿੰਸੀਪਲ ਡਾ. ਅਸ਼ੀਸ਼ ਨਾਥ ਅਗਨੀਹੋਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਧੰਨਵਾਦ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਸਾਰੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਕ ਸ਼ਾਨਦਾਰ, ਅਨੁਸ਼ਾਸਿਤ ਅਤੇ ਦੇਸ਼ ਭਗਤੀ ਵਾਲੇ ਪ੍ਰੋਗਰਾਮ ਲਈ ਵਧਾਈ ਦਿੱਤੀ। ਸਾਈ ਪਬਲਿਕ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਗੀਤ, ਕਵਿਤਾਵਾਂ, ਭਾਸ਼ਣ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸੂਰਮਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਪ੍ਰਿੰਸੀਪਲ ਅਨੁਰਾਗ ਅਰੋੜਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਕੂਲ ਡਾਇਰੈਕਟਰ ਸਰੋਜ ਮੰਨਣ ਅਤੇ ਪ੍ਰਧਾਨ ਡਾ. ਦੀਪਕ ਮੰਨਣ ਨੇ ਵੀ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਵੱਖ-ਵੱਖ ਸਕੂਲਾਂ ’ਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਫੁੱਲਾਂਵਾਲ/ਇਆਲੀ/ਥਰੀਕੇ, (ਮਨਜੀਤ ਸਿੰਘ ਦੁੱਗਰੀ)- ਫੁੱਲਾਂਵਾਲ, ਇਆਲੀ, ਥਰੀਕੇ ਸਟੇਸ਼ਨ ਅਧੀਨ ਆਉਂਦੇ ਵੱਖ ਵੱਖ ਸਕੂਲਾਂ ਵਿਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ- ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵਾਂ ਆਜ਼ਾਦੀ ਦਿਵਸ ਬਹੁਤ ਉਤਸ਼ਾਹ, ਦੇਸ਼-ਭਗਤੀ ਦੀ ਭਾਵਨਾ ਅਤੇ ਮਾਣ ਨਾਲ ਮਨਾਇਆ, ਜਿਸ ਦੀ ਸ਼ੁਰੂਆਤ ਇਕ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਨਾਲ ਹੋਈ, ਜਿਸ ਵਿਚ ਦੇਸ਼-ਭਗਤੀ ਦੇ ਗੀਤ, ਨਾਚ, ਭਾਸ਼ਣ ਅਤੇ ਵਿਚਾਰ-ਉਕਸਾਉਣ ਵਾਲੀਆਂ ਪੇਸ਼ਕਾਰੀਆਂ ਸ਼ਾਮਿਲ ਸਨ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਏਕਤਾ, ਸ਼ਾਂਤੀ ਤੇ ਰਾਸ਼ਟਰੀ ਜ਼ਿੰਮੇਵਾਰੀ ਵਰਗੀਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕੀਤਾ ਗਿਆ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਅਤੇ ਸਕੂਲ ਦੀ ਪ੍ਰਿੰਸੀਪਲ ਅਵਨੀਤ ਕੌਰ ਖਨੂਜਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਜ਼ਾਦੀ, ਅਨੁਸ਼ਾਸਨ, ਇਮਾਨਦਾਰੀ ਅਤੇ ਜ਼ਿੰਮੇਵਾਰ ਨਾਗਰਿਕਤਾ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰ ਦਾ ਸਤਿਕਾਰ ਕਰਨ ਅਤੇ ‘ਵਿਕਸਿਤ ਭਾਰਤ’ ਵੱਲ ਮਿਲ ਕੇ ਕੰਮ ਕਰਨ ਦੇ ਨਵੇਂ ਸੰਕਲਪ ਨਾਲ ਹੋਈ। ਦੂਨ ਔਕਸਫੋਰਡ ਸਕੂਲ- ਦੂਨ ਔਕਸਫੋਰਡ ਸਕੂਲ (ਸੀਨੀਅਰ ਸੈਕੰਡਰੀ) ਠੱਕਰਵਾਲ, ਲੁਧਿਆਣਾ ਵਿਖੇ ਆਜ਼ਾਦੀ ਦਿਵਸ ਦੇ ਮੌਕੇ ’ਤੇ ਇਕ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਕਵਿਤਾਵਾਂ, ਦੇਸ਼ ਭਗਤੀ ਦੇ ਗੀਤ, ਭਾਸ਼ਣ, ਡਾਂਸ, ਕੁਇਜ਼ ਮੁਕਾਬਲੇ ਅਤੇ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪ੍ਰਗਟ ਕਰਦੀਆਂ ਹੋਰ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਐਮ.ਡੀ. ਕੁਲਵਿੰਦਰ ਕੌਰ ਧਾਮੀ ਅਤੇ ਡਾਇਰੈਕਟਰ ਤੇਗਕੁੰਵਰ ਸਿੰਘ ਧਾਮੀ ਅਤੇ ਪ੍ਰਿੰਸੀਪਲ ਪਾਇਲ ਚੋਪੜਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਅਤੇ ਦੇਸ਼ ਪ੍ਰਤੀ ਆਪਣੇ ਫ਼ਰਜ਼ ਨਿਭਾਉਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਰਾਸ਼ਟਰੀ ਗਾਣ ‘ਜਨ ਗਣ ਮਨ’ ਅਤੇ ਦੇਸ਼ ਭਗਤੀ ਦੇ ਗੀਤ ‘ਵੰਦੇ ਮਾਤਰਮ’ ਨਾਲ ਕੀਤਾ ਗਿਆ। ਡੀ.ਏ.ਵੀ. ਪਬਲਿਕ ਸਕੂਲ- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ ਸਥਿਤ ਡੀ. ਏ. ਵੀ. ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਗੌਰਵ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੇ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਅਣਥੱਕ ਸੰਘਰਸ਼ ਅਤੇ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਹਰ ਨਾਗਰਿਕ ਨੂੰ ਇਕ ਮਜ਼ਬੂਤ, ਖ਼ੁਸ਼ਹਾਲ, ਸਦਭਾਵਨਾਪੂਰਨ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਰਾਸ਼ਟਰੀ ਗੀਤ ਨਾਲ ਹੋਈ। ਵਿਦਿਆਰਥੀਆਂ ਨੇ ਪ੍ਰੇਰਨਾਦਾਇਕ ਭਾਸ਼ਣਾਂ ਰਾਹੀਂ ਆਜ਼ਾਦੀ ਦੇ ਘੁਲਾਟੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕੀਤਾ ਤੇ ਆਜ਼ਾਦੀ, ਏਕਤਾ, ਭਾਈਚਾਰੇ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ਉਜਾਗਰ ਕੀਤੀ। ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ, ਸਮਾਜਿਕ ਜ਼ਿੰਮੇਵਾਰੀ, ਸ਼ਾਂਤੀ ਅਤੇ ਸਾਂਝੇ ਯਤਨਾਂ ਦਾ ਸ਼ਕਤੀਸ਼ਾਲੀ ਸੰਦੇਸ਼ ਦਿੱਤਾ। ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਇਸ ਮੌਕੇ ’ਤੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ, ਦਇਆ ਅਤੇ ਉੱਤਮਤਾ ਦੇ ਗੁਣ ਅਪਣਾਉਂਦਿਆਂ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਸਾਰਥਿਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਸਥਿਤ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ, ਦੇਸ਼-ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਰੁਪਿੰਦਰ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਸਭਿਆਚਾਰਕ ਪ੍ਰੋਗਰਾਮ ਤੇ ਦੇਸ਼ ਦੀ ਆਜ਼ਾਦੀ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨਾਲ ਸਬੰਧਿਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਪ੍ਰਿੰਸੀਪਲ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ’ਚ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਵਿਧਾਇਕ ਗਰੇਵਾਲ ਨੇ ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ’ਚ ਲਹਿਰਾਇਆ ਤਿਰੰਗਾ
Ad Position 24