ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ
ਢੰਡਾਰੀ ਕਲਾਂ/ਲੁਧਿਆਣਾ, 16 ਅਗਸਤ (ਜਸਵੀਰ ਸਿੰਘ ਬੰਗਾ)-ਥਾਣਾ ਸਾਹਨੇਵਾਲ ਅਧੀਨ ਆਉਂਦੇ ਚੌਂਕੀ ਕੰਗਣਵਾਲ ਦੇ ਇਲਾਕੇ ’ਚ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਇਕ ਨੌਜਵਾਨ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੌਂਕੀ ਕੰਗਣਵਾਲ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਉਹ ਮੌਕੇ ’ਤੇ ਪਹੁੰਚੇ।
ਢੰਡਾਰੀ ਕਲਾਂ/ਲੁਧਿਆਣਾ, 16 ਅਗਸਤ (ਜਸਵੀਰ ਸਿੰਘ ਬੰਗਾ)-ਥਾਣਾ ਸਾਹਨੇਵਾਲ ਅਧੀਨ ਆਉਂਦੇ ਚੌਂਕੀ ਕੰਗਣਵਾਲ ਦੇ ਇਲਾਕੇ ’ਚ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਇਕ ਨੌਜਵਾਨ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੌਂਕੀ ਕੰਗਣਵਾਲ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਉਹ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਧੀਰਜ ਕੁਮਾਰ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਢੰਡਾਰੀ ਕਲਾਂ ਦੀ ਇਕ ਫ਼ੈਕਟਰੀ ਵਿਚ ਕੰਮ ਕਰਦਾ ਸੀ ਅਤੇ ਉੱਥੇ ਹੀ ਆਪਣੇ ਚਾਚਾ ਨਾਲ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸੋਨੂ ਨਾਮੀ ਨੌਜਵਾਨ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਰੰਜ਼ਿਸ਼ ਚੱਲਦੀ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਸੋਨੂ, ਉਸ ਦੀ ਮਾਂ ਅਤੇ ਭੈਣ ਨੇ ਧੀਰਜ ਕੁਮਾਰ ਨੂੰ ਰਾਹ ਵਿਚ ਘੇਰ ਲਿਆ ਅਤੇ ਚਾਕੂਆਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।