17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਨਕਾਣਾ ਸਾਹਿਬ ਖਾਸੀ ਕਲਾਂ ’ ਚ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 16 ਅਗਸਤ (ਜਤਿੰਦਰ ਭੰਬੀ)- ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ, ਗਿੱਲ ਪਾਰਕ ਲੁਧਿਆਣਾ ਦੀ ਰਹਿਨੁਮਾਈ ਵਿਚ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖਾਸੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਜਤਿੰਦਰ ਭੰਬੀ)- ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ, ਗਿੱਲ ਪਾਰਕ ਲੁਧਿਆਣਾ ਦੀ ਰਹਿਨੁਮਾਈ ਵਿਚ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖਾਸੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲੀ ਵਿਦਿਆਰਥੀਆਂ ਵਲੋਂ ਪੰਜਾਬੀ ਪਹਿਰਾਵੇ ’ਚ ਲੋਕ ਗੀਤਾਂ ਅਤੇ ਘੋੜੀਆਂ ਰਾਹੀਂ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕੀਤੀ। ਤਿਉਹਾਰ ਦੀ ਸ਼ੁਰੂਆਤ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਗਿੱਧੇ ਅਤੇ ਭੰਗੜੇ ਨਾਲ ਕੀਤੀ ਗਈ। ਛੋਟੇ-ਛੋਟੇ ਬੱਚਿਆਂ ਨੇ ਆਪਣੇ ਲਾਜਵਾਬ ਪ੍ਰਦਰਸ਼ਨ ਰਾਹੀਂ ਦਰਸ਼ਕਾਂ ਦਾ ਦਿਲ ਜਿੱਤ ਲਿਆ। ਵਿਦਿਆਰਥੀਆਂ ਵਲੋਂ ਲੋਕ-ਗੀਤ ਗਾ ਕੇ ਪੰਜਾਬੀ ਵਿਰਸੇ ਨਾਲ ਜੋੜਿਆ ਗਿਆ। ਸਕੂਲੀ ਵਿਦਿਆਰਥਣਾਂ ਵਲੋਂ ਗਿੱਧੇ ਵਿਚ ਵੀ ਰੌਣਕਾਂ ਲਗਾਈਆਂ ਗਈਆਂ ਅਤੇ ਰੀਤਾਂ ਰਿਵਾਜ ਬਾਰੇ ਭਰਪੂਰ ਜਾਣਕਾਰੀ ਸਾਂਝੀ ਕੀਤੀ ਗਈ। ਇਸ ਸਮਾਗਮ ਵਿਚ 8ਵੀਂ ਕਲਾਸ ਤੋਂ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਮਿਸ ਤੀਜ ਦਾ ਖ਼ਿਤਾਬ ਜਿੱਤਣ ਲਈ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੇ ਤਹਿਤ ਤਿੰਨ ਰਾਊਂਡ ਦਾ ਪ੍ਰਦਰਸ਼ਨ ਕੀਤਾ ਗਿਆ। ਅੰਤ ਵਿਚ 8ਵੀਂ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ‘ਮਿਸ-ਤੀਜ’ ਦਾ ਖ਼ਿਤਾਬ ਜਿੱਤਿਆ। ਇਸ ਮੌਕੇ ਗਿਆਨਪ੍ਰੀਤ ਕੌਰ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਸਾਨੂੰ ਆਪਣੀ ਸਭਿਆਚਾਰਕ ਪਹਿਚਾਣ ਨਾਲ ਜੋੜਦੇ ਹਨ ਅਤੇ ਤਿਉਹਾਰਾਂ ਰਾਹੀਂ ਅਸੀਂ ਆਪਣੀ ਰਵਾਇਤੀ ਵਿਰਾਸਤ ਨੂੰ ਜੀਉਂਦਾ ਰੱਖਦੇ ਹਾਂ। ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਆਦਿ ਮੈਂਬਰਾਂ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਸਮੂਹਿਕ ਯਤਨਾਂ ਦੀ ਲੋੜ- ਖੰਨਾ ਅਗਲੀ ਖ਼ਬਰ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੇ ਅੰਡਰ-17 ਮੁੰਡਿਆਂ ਦੀ ਹੈਂਡਬਾਲ ਟੀਮ ਰਹੀ ਜ਼ੋਨ ਪੱਧਰ ’ਤੇ ਜੇਤੂ
Ad Position 24