ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਆਲਮਗੀਰ, 16 ਅਗਸਤ (ਜਰਨੈਲ ਸਿੰਘ ਪੱਟੀ)- ਸਥਾਨਕ ਲੁਧਿਆਣਾ-ਮਲੇਰਕੋਟਲਾ ਰੋਡ ਪਿੰਡ ਗਿੱਲ ਬਾਈਪਾਸ ਚੌਂਕ ਸਥਿਤ ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਸਮੂਹ ਸਟਾਫ਼ ਤੇ ਹਸਪਤਾਲ ਮੈਂਬਰਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਦੇਸ਼ ਪ੍ਰਤੀ ਸਤਿਕਾਰ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼, ਪੈਰਾਮੈਡੀਕਲ ਟੀਮ ਅਤੇ ਹੋਰ ਕਰਮਚਾਰੀਆਂ ਨੇ ਇਕੱਠੇ ਹੋ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
ਆਲਮਗੀਰ, 16 ਅਗਸਤ (ਜਰਨੈਲ ਸਿੰਘ ਪੱਟੀ)- ਸਥਾਨਕ ਲੁਧਿਆਣਾ-ਮਲੇਰਕੋਟਲਾ ਰੋਡ ਪਿੰਡ ਗਿੱਲ ਬਾਈਪਾਸ ਚੌਂਕ ਸਥਿਤ ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਸਮੂਹ ਸਟਾਫ਼ ਤੇ ਹਸਪਤਾਲ ਮੈਂਬਰਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਦੇਸ਼ ਪ੍ਰਤੀ ਸਤਿਕਾਰ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼, ਪੈਰਾਮੈਡੀਕਲ ਟੀਮ ਅਤੇ ਹੋਰ ਕਰਮਚਾਰੀਆਂ ਨੇ ਇਕੱਠੇ ਹੋ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਹਸਪਤਾਲ ਪ੍ਰਬੰਧਨ ਨੇ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਸਿਹਤ ਖੇਤਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਤੰਦਰੁਸਤ ਸਮਾਜ ਹੀ ਮਜ਼ਬੂਤ ਅਤੇ ਵਿਕਸਤ ਰਾਸ਼ਟਰ ਦੀ ਨੀਂਹ ਬਣਦਾ ਹੈ। ਹਸਪਤਾਲ ਦੀ ਟੀਮ ਵੱਲੋਂ ਮਰੀਜ਼ਾਂ ਨੂੰ ਉੱਚ ਪੱਧਰੀ ਅਤੇ ਭਰੋਸੇਯੋਗ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਮੂਹ ਸਟਾਫ਼ ਨੇ ਦੇਸ਼ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਸ਼ੁਭਕਾਮਨਾਵਾਂ ਵੀ ਪ੍ਰਗਟ ਕੀਤੀਆਂ। ਮੈਸ਼ ਪ੍ਰੋਲਾਈਫ ਹਸਪਤਾਲ ਵੱਲੋਂ ਸਮੇਂ-ਸਮੇਂ ’ਤੇ ਸਿਹਤ ਜਾਗਰੂਕਤਾ, ਸਮਾਜਿਕ ਸੇਵਾ ਅਤੇ ਲੋਕ-ਹਿੱਤ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਹਸਪਤਾਲ ਪ੍ਰਬੰਧਨ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਅਤੇ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸਹੂਲਤਾਂ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।ਅੰਤ ਵਿੱਚ ਸਮੂਹ ਸਟਾਫ਼ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।