15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

34 ਸ਼ਿਕਾਇਤਾਂ ਸਾਲਾਂ ਤੋਂ ਬਕਾਇਆ

ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬੈਂਸ)-ਸਥਾਨਕ ਸਰਕਾਰ ਵਿਭਾਗ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਇਕ ਸ਼ਿਕਾਇਤਕਰਤਾ ਵਲੋਂ ਕੀਤੀਆਂ ਗਈਆਂ ਕੁੱਲ 34 ਸ਼ਿਕਾਇਤਾਂ ਦੇ ਕਈ ਸਾਲਾਂ ਤੋਂ ਨਿਪਟਾਰੇ ਦੀ ਉਡੀਕ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਉਸ ਵਲੋਂ ਵੱਖ-ਵੱਖ ਸਮੇਂ ਦੌਰਾਨ ਮੁੱਖ ਚੌਕਸੀ ਅਧਿਕਾਰੀ, ਸਥਾਨਕ ਸਰਕਾਰ ਵਿਭਾਗ ਕੋਲ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ।

Ad Position 21
No active advertisement
ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬੈਂਸ)-ਸਥਾਨਕ ਸਰਕਾਰ ਵਿਭਾਗ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਇਕ ਸ਼ਿਕਾਇਤਕਰਤਾ ਵਲੋਂ ਕੀਤੀਆਂ ਗਈਆਂ ਕੁੱਲ 34 ਸ਼ਿਕਾਇਤਾਂ ਦੇ ਕਈ ਸਾਲਾਂ ਤੋਂ ਨਿਪਟਾਰੇ ਦੀ ਉਡੀਕ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਉਸ ਵਲੋਂ ਵੱਖ-ਵੱਖ ਸਮੇਂ ਦੌਰਾਨ ਮੁੱਖ ਚੌਕਸੀ ਅਧਿਕਾਰੀ, ਸਥਾਨਕ ਸਰਕਾਰ ਵਿਭਾਗ ਕੋਲ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਪਰ ਇਨ੍ਹਾਂ ਦੀ ਪੜਤਾਲ ਅਤੇ ਅੰਤਿਮ ਨਿਪਟਾਰੇ ਸਬੰਧੀ ਸਥਿਤੀ ਹਾਲੇ ਸਪੱਸ਼ਟ ਨਹੀਂ ਹੋ ਸਕੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਈ ਸਾਲ ਬੀਤ ਜਾਣ ਦੇ ਬਾਵਜੂਦ ਉਸ ਦੀਆਂ ਸ਼ਿਕਾਇਤਾਂ ਤੇ ਸਮੇਂ ਸਿਰ ਕਾਰਵਾਈ ਨਾ ਹੋਣ ਕਾਰਨ ਉਸ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸਨੇ ਮੰਗ ਕੀਤੀ ਹੈ ਕਿ ਸਾਰੀਆਂ 34 ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਸਾਹਮਣੇ ਲਿਆਂਦੀ ਜਾਵੇ ਅਤੇ ਜਿਹੜੇ ਮਾਮਲੇ ਨਿਯਮਾਂ ਅਨੁਸਾਰ ਪੜਤਾਲ ਯੋਗ ਹਨ। ਉਨ੍ਹਾਂ ਦੀ ਨਿਰਪੱਖ ਜਾਂਚ ਕਰਵਾਕੇ ਬਣਦੀ ਕਾਰਵਾਈ ਕੀਤੀ ਜਾਵੇ। ਸ਼ਿਕਾਇਤਕਰਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 34 ਸ਼ਿਕਾਇਤਾਂ ਦੀ ਫਾਈਲ-ਵਾਰ ਸਮੀਖਿਆ ਕਰਵਾਕੇ ਇਹ ਸਪੱਸ਼ਟ ਕੀਤਾ ਜਾਵੇ ਕਿ ਕਿਹੜੀ ਸ਼ਿਕਾਇਤ ‘ਤੇ ਕੀ ਕਾਰਵਾਈ ਹੋਈ। ਕਿਹੜੇ ਮਾਮਲੇ ਪੜਤਾਲ ਅਧੀਨ ਹਨ ਅਤੇ ਕਿਹੜੀਆਂ ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਾ ਹੈ। ਉਸਨੇ ਕਿਹਾ ਕਿ ਸ਼ਿਕਾਇਤਾਂ ਦੇ ਸਮੇਂ ਸਿਰ ਅਤੇ ਪਾਰਦਰਸ਼ੀ ਨਿਪਟਾਰੇ ਨਾਲ ਲੋਕਾਂ ਦਾ ਸਰਕਾਰੀ ਪ੍ਰਬੰਧ ਵਿਚ ਭਰੋਸਾ ਹੋਰ ਮਜ਼ਬੂਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਅਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਸੀ . ਟੀ . ਯੂ . ਪੰਜਾਬ ਦੇ ਬੈਨਰ ਹੇਠ ਆਜ਼ਾਦੀ ਦਿਵਸ ਮਨਾਇਆ
Ad Position 24