ਸਰਕਾਰੀ ਕਾਲਜ ਲੜਕੀਆਂ ਵਿਖੇ ਅਜ਼ਾਦੀ ਦਿਵਸ ਮਨਾਇਆ
ਲੁਧਿਆਣਾ, (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਵਿਖੇ ਅਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਸੀਨੀਅਰ ਸਟਾਫ਼ ਕੌਂਸਲ ਦੇ ਨਾਲ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਲੁਧਿਆਣਾ, (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਵਿਖੇ ਅਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਸੀਨੀਅਰ ਸਟਾਫ਼ ਕੌਂਸਲ ਦੇ ਨਾਲ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸੁਮਨ ਲਤਾ ਨੇ ਇੱਕ ਅਜ਼ਾਦ ਰਾਸ਼ਟਰ ਵਜੋਂ ਭਾਰਤ ਦੀਆਂ ਪ੍ਰਾਪਤੀਆਂ ’ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਵਿਕਾਸ ਨਾਗਰਿਕਾਂ ਦੇ ਸਮੂਹਿਕ ਯਤਨਾਂ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਸਾਰਿਆਂ ਨੂੰ ਦੇਸ਼ ਦੀ ਬਿਹਤਰੀ ਲਈ ਅਰਥਪੂਰਨ ਯੋਗਦਾਨ ਪਾਉਣ ਅਤੇ ਏਕਤਾ, ਜ਼ਿੰਮੇਵਾਰੀ ਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਨੂੰ ਮਜਬੂਤ ਕਰਨ ਦੀ ਅਪੀਲ ਕੀਤੀ। ਸੰਗੀਤ ਵਿਭਾਗ ਦੇ ਮੁਖੀ ਡਾ. ਨਮਿਤਾ ਸ਼ਰਮਾ ਜੀ ਨੇ ਦੇਸ਼ ਭਗਤੀ ਦੇ ਗੀਤਾਂ ਦੀ ਭਾਵਪੂਰਨ ਪੇਸ਼ਕਾਰੀ ਰਾਹੀਂ ਮਹੌਲ ਨੂੰ ਦੇਸ਼ ਪ੍ਰੇਮ ਅਤੇ ਰਾਸ਼ਟਰੀ ਮਾਣ ਦੀ ਭਾਵਨਾ ਨਾਲ ਭਰ ਦਿੱਤਾ। ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਨੇ ਪਰੇਡ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨੇ ਦੇਸ਼ ਦੀ ਅਜ਼ਾਦੀ ਲਈ ਸਰਵਉੱਚ ਕੁਰਬਾਨੀ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਿੱਚ ਸ਼ਾਮਲ ਸਾਰੇ ਭਾਗੀਦਾਰਾਂ ਅਤੇ ਸਟਾਫ਼ ਮੈਂਬਰਾਂ ਨੂੰ ਮਠਿਆਈਆਂ ਵੰਡੀਆਂ ਗਈਆਂ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਪੂਰਾ ਮਹੌਲ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਮਾਣ ਨਾਲ ਭਰ ਗਿਆ।