15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਜਾਇਦਾਦ ਦੇ ਮਾਮਲੇ ’ ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਵਾਸੀ ਭਾਰਤੀ ਖਿਲਾਫ਼ ਕੇਸ ਦਰਜ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪ੍ਰਵਾਸੀ ਭਾਰਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਰਹਿਣ ਵਾਲੇ ਵਿਕਰਾਂਤ ਛਾਪੜਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਕੈਨੇਡਾ ਦੇ ਰਹਿਣ ਵਾਲੇ ਜਸਵੀਰ ਸਿੰਘ ਪੁੱਤਰ ਅਰਜਨ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 17-08-2026
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪ੍ਰਵਾਸੀ ਭਾਰਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਰਹਿਣ ਵਾਲੇ ਵਿਕਰਾਂਤ ਛਾਪੜਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਕੈਨੇਡਾ ਦੇ ਰਹਿਣ ਵਾਲੇ ਜਸਵੀਰ ਸਿੰਘ ਪੁੱਤਰ ਅਰਜਨ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਨੇ ਉਕਤ ਕਥਿਤ ਦੋਸ਼ੀ ਨਾਲ ਪਿੰਡ ਆਲਮਗੀਰ ਮਲੇਰਕੋਟਲਾ ਰੋਡ ‘ਤੇ ਦਸ ਕਨਾਲ 19 ਮਰਲੇ ਦਾ ਸੌਦਾ ਢਾਈ ਕਰੋੜ ਵਿਚ ਕਰਕੇ 15 ਲੱਖ ਰੁਪਏ ਬਿਆਨਾਂ ਦੇ ਦਿੱਤਾ ਸੀ, ਪਰ ਬਾਅਦ ਵਿਚ ਕਥਿਤ ਦੋਸ਼ੀ ਉਸ ਦੇ ਨਾਮ ਤੋਂ ਰਜਿਸਟਰੀ ਨਹੀਂ ਕਰਵਾ ਰਿਹਾ। ਜਿਸ ਵਿਚ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੱਗਾ ਨੇ ਇਕ ਦਰਜਨ ਤੋਂ ਵੱਧ ਥਾਵਾਂ ’ ਤੇ ਲਹਿਰਾਇਆ ਕੌਮੀ ਝੰਡਾ ਅਗਲੀ ਖ਼ਬਰ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀਆਂ ਖਿਲਾਫ਼ ਕੇਸ ਦਰਜ
Ad Position 24