ਵਿਧਾਇਕ ਬੱਗਾ ਨੇ ਇਕ ਦਰਜਨ ਤੋਂ ਵੱਧ ਥਾਵਾਂ ’ ਤੇ ਲਹਿਰਾਇਆ ਕੌਮੀ ਝੰਡਾ
ਲੁਧਿਆਣਾ, 16 ਅਗਸਤ (ਡਾ. ਤਰਲੋਚਨ ਸਿੰਘ)-ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਿਧਾਨ ਸਭਾ ਉੱਤਰੀ ਹਲਕੇ ਵਿਚ ਇਕ ਦਰਜਨ ਤੋਂ ਵੱਧ ਥਾਵਾਂ ’ਤੇ ਕੌਮੀ ਝੰਡਾ ਲਹਿਰਾ ਕੇ ਆਜ਼ਾਦੀ ਦਿਵਸ ਦੀਆਂ ਹਾਜ਼ਰ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਲੁਧਿਆਣਾ, 16 ਅਗਸਤ (ਡਾ. ਤਰਲੋਚਨ ਸਿੰਘ)-ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਿਧਾਨ ਸਭਾ ਉੱਤਰੀ ਹਲਕੇ ਵਿਚ ਇਕ ਦਰਜਨ ਤੋਂ ਵੱਧ ਥਾਵਾਂ ’ਤੇ ਕੌਮੀ ਝੰਡਾ ਲਹਿਰਾ ਕੇ ਆਜ਼ਾਦੀ ਦਿਵਸ ਦੀਆਂ ਹਾਜ਼ਰ ਲੋਕਾਂ ਨੂੰ ਵਧਾਈਆਂ ਦਿੱਤੀਆਂ। ਮੁੱਖ ਸਮਾਗਮ ਸਲੇਮ ਟਾਬਰੀ ਸਥਿਤ ਦਫ਼ਤਰ ਵਿਖੇ ਕਰਵਾਇਆ ਗਿਆ, ਜਿੱਥੇ ਵਿਧਾਇਕ ਬੱਗਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸੀਨੀਅਰ ਸਿਟੀਜ਼ਨ ਹੋਮ ਸਮੇਤ ਵੱਖ-ਵੱਖ ਸਕੂਲਾਂ, ਸਮਾਜਿਕ ਸੰਸਥਾਵਾਂ, ਮਾਰਕੀਟ ਐਸੋਸੀਏਸ਼ਨਾਂ ਅਤੇ ਕਾਲੋਨੀਆਂ ਵਿਚ ਵੀ ਝੰਡਾ ਲਹਿਰਾਉਣ ਦੀਆਂ ਰਸਮਾਂ ਵਿਚ ਸ਼ਿਰਕਤ ਕੀਤੀ। ਵਿਧਾਇਕ ਬੱਗਾ ਨੇ ਆਜ਼ਾਦੀ ਦੀ ਵਰ੍ਹੇਗੰਢ ਦਾ ਜ਼ਿਕਰ ਕਰਦਿਆਂ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁੱਝ ਵਾਰ ਦਿੱਤਾ ਅਤੇ ਅੰਗਰੇਜ਼ੀ ਹਕੂਮਤ ਨੂੰ ਭਾਰਤ ਛੱਡਣ ਲਈ ਮਜਬੂਰ ਕੀਤਾ। ਇਸ ਮੌਕੇ ਸਕੂਲੀ ਬੱਚਿਆਂ ਅਤੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ ਗਿਆ। ਸਕੂਲੀ ਬੱਚਿਆਂ ਨੂੰ ਪੜ੍ਹਾਈ ਸਮਗਰੀ ਵੰਡੀ ਗਈ, ਜਦਕਿ ਲੋੜਵੰਦ ਪਰਿਵਾਰਾਂ ਨੂੰ ਮਿਠਾਈਆਂ ਵੀ ਵੰਡੀਆਂ ਗਈਆਂ। ਵਾਰਡ ਵਿਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਅਤੇ ਫ਼ਰੰਟ ਲਾਈਨ ਵਰਕਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੁਸ਼ਪਿੰਦਰ ਭਨੋਟ, ਮਨਜੀਤ ਸਿੰਘ ਢਿੱਲੋਂ, ਨੀਰਜ ਆਹੂਜਾ ਬੂਟਾ, ਅਸ਼ੋਕ ਕੁਮਾਰ, ਲਾਲਾ ਸੁਰਿੰਦਰ ਅਟਵਾਲ, ਡਿੰਪਲ ਰਾਣਾ, ਗੁਰਬੀਰ ਗੋਲੂ ਬਾਜਵਾ, ਦੀਪੂ ਘਈ, ਦਸ਼ਮੇਸ਼ ਸਿੰਘ, ਬਹਾਦਰ ਚੰਦ ਚਿਟਕਾਰਾ, ਕੁਲਦੀਪ ਦੂਆ, ਰਮੇਸ਼ ਸ਼ੁਕਲਾ, ਸੰਜੇ ਪ੍ਰਸਾਦ, ਸ਼ਸ਼ੀ ਕਾਲੀਆ, ਨਰਿੰਦਰ ਮੱਕੜ, ਅਨਿਲ ਸ਼ਰਮਾ, ਸੁਨੀਲ ਸ਼ਰਮਾ, ਬਿੱਲੂ ਡੰਗ, ਅਸ਼ੋਕ ਅਰੋੜਾ, ਭੁਪਿੰਦਰ ਚਾਵਲਾ, ਕਾਮਰੇਡ ਪਰਮਜੀਤ ਸਿੰਘ, ਪਰਮਜੀਤ ਸਿੰਘ ਰਾਜਾ, ਸੁਮਿਤ ਪਾਰਤੀ, ਭਰਤ ਦੂਆ, ਮਹਿੰਦਰ ਸਿੰਘ ਮੱਕੜ ਤੇ ਹੋਰ ਵੀ ਹਾਜ਼ਰ ਸਨ।