18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੈਕਰਡ ਹਾਰਟ ਕਾਨਵੈਂਟ ਸਕੂਲ ’ਚ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39 ਵਿਖੇ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਆ। ਸਮਾਗਮ ਦਾ ਵਿਸ਼ਾ ਵੱਖ-ਵੱਖ ਹਾਲਾਤ, ਸਾਂਝੇ ਸੁਪਨੇ ਰਿਹਾ।

Ad Position 21
No active advertisement
ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ, ਸੈਕਟਰ 39 ਵਿਖੇ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਆ। ਸਮਾਗਮ ਦਾ ਵਿਸ਼ਾ ਵੱਖ-ਵੱਖ ਹਾਲਾਤ, ਸਾਂਝੇ ਸੁਪਨੇ ਰਿਹਾ। ਵਿਦਿਆਰਥੀਆਂ ਨੇ ਸਭਿਆਚਾਰਕ ਪੇਸ਼ਕਾਰੀਆਂ, ਨਾਚ-ਨਾਟਕ ਗੀਤ ਅਤੇ ਗਿੱਧੇ ਰਾਹੀਂ ਨੌਜਵਾਨਾਂ ਦੀਆਂ ਇੱਛਾਵਾਂ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ। ਮੁੱਖ ਮਹਿਮਾਨ ਡਾ. ਭੋਲੇਸ਼ਵਰ ਪ੍ਰਸਾਦ ਮਿਸ਼ਰਾ, ਮੁਖੀ ਕਲੀਨੀਕਲ ਮਨੋਵਿਗਿਆਨ ਵਿਭਾਗ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਨੇ ਵਿਦਿਆਰਥੀਆਂ ਨੂੰ ਚਿੰਤਾ ਅਤੇ ਉਦਾਸੀ ਤੋਂ ਬਚਣ, ਆਤਮ-ਵਿਸ਼ਵਾਸ ਵਧਾਉਣ ਅਤੇ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਰੈਵ. ਫਾਦਰ ਸੇਬੈਸਟੀਅਨ ਪੱਲਾਸੇਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਨੁਕਸਾਨਦਾਇਕ ਪ੍ਰਭਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਪ੍ਰਿੰਸੀਪਲ ਰੈਵ. ਸਿਸਟਰ ਮਾਰੀਆ ਸੇਬਿਨ ਨੇ ਕਿਹਾ ਕਿ ਸਮਾਗਮ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਸਿੱਖਿਆ ਭਰਪੂਰ ਅਨੁਭਵ ਰਿਹਾ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰੇਕ ਵਰਗ ਦੁਖੀ : ਢਿੱਲੋਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਸਿੰਮਕ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
Ad Position 24