ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰੇਕ ਵਰਗ ਦੁਖੀ : ਢਿੱਲੋਂ
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਤੋਂ ਹਰੇਕ ਵਰਗ ਦੁਖੀ ਹੈ ਅਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਢਿੱਲੋਂ ਲੁਧਿਆਣਾ ਪੂਰਬੀ ਦੇ ਸਰਕਲ ਟਿੱਬਾ ਰੋਡ ’ਤੇ ਵਰਕਰ ਮਿਲਣੀ ਵਿਚ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਤੋਂ ਹਰੇਕ ਵਰਗ ਦੁਖੀ ਹੈ ਅਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਢਿੱਲੋਂ ਲੁਧਿਆਣਾ ਪੂਰਬੀ ਦੇ ਸਰਕਲ ਟਿੱਬਾ ਰੋਡ ’ਤੇ ਵਰਕਰ ਮਿਲਣੀ ਵਿਚ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵੇਲੇ ਜਿਹੜੇ ਲੋਕਾਂ ਨੂੰ ਸਬਜ਼ਬਾਗ ਦਿਖਾਏ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਅਤੇ ਅੱਜ ਲੋਕ ਪੂਰੀ ਤਰ੍ਹਾਂ ਨਾਲ ਦੁਖੀ ਹਨ। ਉਨ੍ਹਾਂ ਦੱਸਿਆ ਕਿ ਰੋਜ਼ ਹਰ ਸ਼ਹਿਰ ਵਿਚ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਹੋ ਰਹੇ ਹਨ, ਜਦਕਿ ਮੁੱਖ ਮੰਤਰੀ ਦੇ ਦਿੱਲੀ ਦੇ ਗੇੜੇ ਹੀ ਖ਼ਤਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਅੱਜ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਵਿਕਾਸ ਅਕਾਲੀ ਦਲ ਦੀ ਸਰਕਾਰ ਵਿਚ ਹੋਇਆ ਹੈ, ਉਨਾ ਵਿਕਾਸ ਸੂਬੇ ਵਿਚ ਕਦੇ ਨਹੀਂ ਹੋਇਆ। ਢਿੱਲੋਂ ਨੇ ਕਿਹਾ ਕਿ ਪ੍ਰਸ਼ਾਸਨ ਤਾਜਪੁਰ ਰੋਡ ’ਤੇ ਹੱਡਾ ਰੋੜੀ ਦਾ ਕਾਰਖਾਨਾ ਲਗਾਉਣਾ ਚਾਹੁੰਦੀ ਹੈ, ਪਰ ਇਸ ਨੂੰ ਕਿਸੇ ਵੀ ਸੂਰਤ ਵਿਚ ਨਹੀਂ ਲੱਗਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਤੇਜਾ ਸਿੰਘ ਖ਼ਾਲਸਾ, ਰਛਪਾਲ ਸਿੰਘ ਫੌਜੀ, ਕਮਲਜੀਤ ਸਿੰਘ ਨਿੱਕੂ ਗਰੇਵਾਲ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਗਰੇਵਾਲ, ਰਾਜਪਾਲ ਸਿੰਘ ਗਰੇਵਾਲ, ਗੁਰਜੀਤ ਸਿੰਘ, ਸਿਮਰਜੀਤ ਸਿੰਘ ਸਮਰਾ, ਸੁਖਵਿੰਦਰ ਸਿੰਘ ਢਿੱਲੋਂ ਬਲਵੀਰ ਸਿੰਘ, ਇਰਸ਼ਾਦ ਮੁਹੰਮਦ, ਪਰਮਜੀਤ ਸਿੰਘ ਪੰਮਾ, ਜਸਪਾਲ ਸਿੰਘ ਸੋਢੀ, ਜਗਤਾਰ ਸਿੰਘ, ਰਾਮ ਸੁਰਤੀ, ਨਵਾਬ ਮਲਿਕ, ਡਾ. ਮੰਗਲ ਸਿੰਘ, ਜਤਿੰਦਰ ਸਿੰਘ, ਸਚਦਾਨੰਦ ਮਿੰਟੂ, ਮਨਪ੍ਰੀਤ ਸਿੰਘ ਗਰੇਵਾਲ, ਸ਼ੇਰ ਸਿੰਘ ਛੀਨਾ, ਨਰਿੰਦਰ ਸਿੰਘ ਲਾਲੀ ਲਖਵੀਰ ਸਿੰਘ, ਜਰਨੈਲ ਸਿੰਘ, ਜੁਝਾਰ ਸਿੰਘ ਨੰਬਰਦਾਰ ਅਤੇ ਸੈਂਕੜੇ ਵਰਕਰ ਸ਼ਾਮਿਲ ਸਨ। 17ਐਲਡੀਐਚ16 ਵਰਕਰ ਮਿਲਣੀ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਰਣਜੀਤ ਸਿੰਘ ਢਿੱਲੋਂ। ਅਜੀਤ ਤਸਵੀਰ