ਪੁਲਿਸ ਦੀ ਹਿਰਾਸਤ ਵਿਚੋਂ ਬੰਦੀ ਫ਼ਰਾਰ
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਬਾਹਰੋਂ ਪੁਲਿਸ ਹਿਰਾਸਤ ਵਿਚੋਂ ਇਕ ਬੰਦੀ ਦੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਹਰਿਆਣਾ ਪੁਲਿਸ ਦੇ ਸਹਾਇਕ ਥਾਣੇਦਾਰ ਰਕੇਸ਼ ਕੁਮਾਰ ਦੀ ਸ਼ਿਕਾਇਤ ’ਤੇ ਰਾਹੁਲ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਬਾਹਰੋਂ ਪੁਲਿਸ ਹਿਰਾਸਤ ਵਿਚੋਂ ਇਕ ਬੰਦੀ ਦੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਹਰਿਆਣਾ ਪੁਲਿਸ ਦੇ ਸਹਾਇਕ ਥਾਣੇਦਾਰ ਰਕੇਸ਼ ਕੁਮਾਰ ਦੀ ਸ਼ਿਕਾਇਤ ’ਤੇ ਰਾਹੁਲ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਉਕਤ ਕਥਿਤ ਦੋਸ਼ੀ ਰਾਹੁਲ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਲੁਧਿਆਣਾ ਲੈ ਕੇ ਆਏ ਸਨ, ਜਦੋਂ ਉਹ ਥਾਣਾ ਡਿਵੀਜ਼ਨ ਨੰਬਰ ਸੱਤ ਦੇ ਨੇੜੇ ਪਹੁੰਚੇ ਤਾਂ ਉਕਤ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਪੁਲਿਸ ਵਲੋਂ ਇਸ ਮਾਮਲੇ ’ਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਰਾਹੁਲ ਦਾ ਪਤਾ ਨਹੀਂ ਲੱਗਾ ਹੈ। ਪੁਲਿਸ ਨੇ ਇਸ ਦੀ ਸੂਚਨਾ ਵੱਖ-ਵੱਖ ਥਾਣਿਆਂ ਵਿਚ ਦਿੱਤੀ ਹੈ।