18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵੱਖ-ਵੱਖ ਸਕੂਲਾਂ ’ਚ ਆਜ਼ਾਦੀ ਦਿਵਸ ਮਨਾਇਆ

ਡਾਬਾ/ਲੁਹਾਰਾ, 17 ਅਗਸਤ (ਕੁਲਵੰਤ ਸਿੰਘ ਸੱਪਲ)-ਵੱਖ ਵੱਖ ਸਕੂਲਾਂ ’ਚ ਆਜ਼ਾਦੀ ਦਿਵਸ ਮਨਾਇਆ ਗਿਆ। ਸ਼ਾਲੀਮਾਰ ਸਕੂਲ ਲੁਧਿਆਣਾ ਵਿਖੇ 80ਵਾਂ ਸੁਤੰਤਰਤਾ ਦਿਵਸ ਮਨਾਇਆ -ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਪ੍ਰਾਇਮਰੀ ਵਿੰਗ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਡਾਬਾ/ਲੁਹਾਰਾ, 17 ਅਗਸਤ (ਕੁਲਵੰਤ ਸਿੰਘ ਸੱਪਲ)-ਵੱਖ ਵੱਖ ਸਕੂਲਾਂ ’ਚ ਆਜ਼ਾਦੀ ਦਿਵਸ ਮਨਾਇਆ ਗਿਆ। ਸ਼ਾਲੀਮਾਰ ਸਕੂਲ ਲੁਧਿਆਣਾ ਵਿਖੇ 80ਵਾਂ ਸੁਤੰਤਰਤਾ ਦਿਵਸ ਮਨਾਇਆ -ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿਖੇ ਪ੍ਰਾਇਮਰੀ ਵਿੰਗ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਕੇਸਰੀ ਚਿੱਟੇ ਅਤੇ ਹਰੇ ਰੰਗ ਦੀਆਂ ਪੋਸ਼ਾਕਾਂ ਪਹਿਨ, ਸਿਰ ’ਤੇ ਕੇਸਰੀ ਚਿੱਟੀ ਅਤੇ ਹਰੇ ਰੰਗ ਦੀ ਦਸਤਾਰ ਸਜਾ, ਗੁਬਾਰੇ, ਹੈਂਡ ਬੈਂਡ ਅਤੇ ਤਿਰੰਗੇ ਝੰਡੇ ਲੈ ਕੇ ਸਕੂਲ ਪੁੱਜੇ। 15 ਅਗਸਤ ਸਾਡਾ ਰਾਸ਼ਟਰੀ ਤਿਉਹਾਰ ਹੈ। ਇਸ ਦਿਨ ਸਾਡਾ ਦੇਸ਼ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਹੋਇਆ ਸੀ। ਇਸ ਮੌਕੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ, ਕਵਿਤਾਵਾਂ ਦਾ ਗਾਣ ਕੀਤਾ। 15 ਅਗਸਤ ਸਾਨੂੰ ਆਪਣੇ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ, ਕਿਉਂਕਿ ਇਸ ਦਿਨ ਆਜ਼ਾਦੀ ਲਈ ਜਾਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਹੋਇਆਂ ਦੇਸ਼ ਦੀ ਆਜ਼ਾਦੀ ਵਿਚ ਸ਼ਹੀਦਾਂ ਦੇ ਯੋਗਦਾਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਤੇ ਨਾਲ ਹੀ ਭਵਿੱਖ ਵਿਚ ਵਿਦਿਆਰਥੀਆਂ ਨੂੰ ਵਧੀਆ ਇਨਸਾਨ ਬਣਨ, ਦੂਜਿਆਂ ਦੀ ਸਹਾਇਤਾ ਕਰਨ ਲਈ ਹਮੇਸ਼ਾ ਤਿਆਰ ਰਹਿਣ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਅਤੇ ਆਸ਼ੀਰਵਾਦ ਦਿੱਤਾ। ਜੀ.ਟੀ.ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ -ਜੀ.ਟੀ.ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਵਿਦਿਆਰਥੀਆਂ ਨੇ ਮਾਡਲ ਅਤੇ ਪੇਂਟਿੰਗ ਬਣਾ ਕੇ ਆਜ਼ਾਦੀ ਦਿਵਸ ਦੀਆਂ ਵਧਾਈ ਦਿੱਤੀ, ਜਿਸ ਵਿਚ ਵਿਦਿਆਰਥੀਆਂ ਨੇ ਤਿਰੰਗਾ ਝੰਡਾ ਅਤੇ ਭਾਰਤ ਦੇ ਮਾਡਲ ਤਿਆਰ ਕੀਤੇ, ਨਾਲ ਹੀ ਬੱਚਿਆਂ ਨੇ ਆਜ਼ਾਦੀ ਦੇ ਗੀਤ ਗਾਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਆਜ਼ਾਦੀ ਗੁਲਾਟੀਆਂ ਨੇ ਕੁਰਬਾਨੀ ਦੇ ਇਸ ਦੇਸ਼ ਨੂੰ ਆਜ਼ਾਦੀ ਦਵਾਈ, ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਮੋਬਾਈਲ ਦੀ ਗੁਲਾਮੀ ਤੋਂ ਆਜ਼ਾਦ ਹੋਣ ਲਈ ਵੀ ਪ੍ਰੇਰਿਤ ਕੀਤਾ ਅਤੇ ਇਕ ਕਾਮਯਾਬ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਵਸ -ਮੈਰੀ ਮਿੰਟ ਪਬਲਿਕ ਹਾਈ ਸਕੂਲ ਨਿਊ ਅਮਰ ਨਗਰ ਵਿਖੇ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਬਲਜੀਤ ਕੌਰ ਵਲੋਂ ਕੀਤੀ ਗਈ। ਇਸ ਦੌਰਾਨ ਪਲੇਅ ਵੇਅ ਦੇ ਛੋਟੇ-ਛੋਟੇ ਬੱਚਿਆਂ ਨੇ ਹੱਥਾਂ ਵਿਚ ਤਿਰੰਗੇ ਝੰਡੇ ਫੜ ਕੇ ‘ਭਾਰਤ ਮਾਤਾ ਕੀ ਜੈ’ ਅਤੇ ‘ਜੈ ਹਿੰਦ’ ਦੇ ਨਾਅਰੇ ਲਗਾਏ, ਜਿਸ ਨਾਲ ਪੂਰਾ ਸਕੂਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਬੱਚਿਆਂ ਨੇ ਦੇਸ਼ ਭਗਤੀ ਗੀਤਾਂ ’ਤੇ ਸੋਹਣੀਆਂ ਪੇਸ਼ਕਾਰੀਆਂ ਵੀ ਦਿੱਤੀਆਂ। ਪ੍ਰਿੰਸੀਪਲ ਬਲਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਸਾਨੂੰ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ, ਇਸ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਨਿਰੀਖਣ ਅਧਿਕਾਰੀ ਨੇਹਾ ਬਿਸ਼ਟ ਮੁੱਖ ਤੌਰ ’ਤੇ ਹਾਜ਼ਰ ਰਹੇ। ਡਾਇਰੈਕਟਰ ਇੰਦਰਪਾਲ ਸਿੰਘ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਸਕੂਲ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਵਿਸ਼ਵ ਭਾਰਤੀ ਪਬਲਿਕ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ —ਵਿਸ਼ਵ ਭਾਰਤੀ ਪਬਲਿਕ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਪ੍ਰਾਇਮਰੀ ਵਿੰਗ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਕੇਸਰੀ ਚਿੱਟੇ ਅਤੇ ਹਰੇ ਰੰਗ ਦੀਆਂ ਪੋਸ਼ਾਕਾਂ ਪਹਿਨ, ਸਿਰ ’ਤੇ ਕੇਸਰੀ ਚਿੱਟੀ ਅਤੇ ਹਰੇ ਰੰਗ ਦੀ ਦਸਤਾਰ ਸਜਾ, ਗੁਬਾਰੇ, ਹੈਂਡ ਬੈਂਡ ਅਤੇ ਤਿਰੰਗੇ ਝੰਡੇ ਲੈ ਕੇ ਸਕੂਲ ਪੁੱਜੇ। ਇਸ ਮੌਕੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ, ਕਵਿਤਾਵਾਂ ਦਾ ਗਾਣ ਕੀਤਾ। 15 ਅਗਸਤ ਸਾਨੂੰ ਆਪਣੇ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ, ਕਿਉਂਕਿ ਇਸ ਦਿਨ ਆਜ਼ਾਦੀ ਲਈ ਜਾਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਇਸ ਮੌਕੇ ਡਾਇਰੈਕਟਰ ਲਖਬੀਰ ਸਿੰਘ ਅਤੇ ਪ੍ਰਿੰਸੀਪਲ ਕਰਮਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਹੋਇਆਂ ਦੇਸ਼ ਦੀ ਆਜ਼ਾਦੀ ਵਿਚ ਸ਼ਹੀਦਾਂ ਦੇ ਯੋਗਦਾਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ। ਬਾਬਾ ਮੁਕੰਦ ਸਿੰਘ ਸਕੂਲ ਡਾਬਾ -ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਸਾਰੇ ਵਿਦਿਆਰਥੀਆਂ ਨੇ ਇਸ ਦਿਵਸ ਨੂੰ ਮਨਾਉਣ ਵਿਚ ਹਿੱਸਾ ਲਿਆ। ਇਸ ਮੌਕੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰਲ-ਮਿਲ ਕੇ ਰਾਸ਼ਟਰੀ ਗੀਤ ਗਾਇਆ। ਸਾਰੇ ਵਿਦਿਆਰਥੀਆਂ ਨੇ ‘ਝੰਡਾ ਉੱਚਾ ਰਹੇ ਸਾਡਾ’ ‘ਬੰਦੇ ਮਾਤਰਮ’ ‘ਜੈ ਹਿੰਦ’ ਦਾ ਨਾਅਰਾ ਲਗਾਇਆ। ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਕੀਤੇ ਅਤੇ ਆਜ਼ਾਦੀ ਦਿਵਸ ’ਤੇ ਅਲੱਗ-ਅਲੱਗ ਭਾਸ਼ਣ ਦਿੱਤੇ। ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਮੀਤ ਪ੍ਰਧਾਨ ਸੋਹਣ ਸਿੰਘ ਗਰੇਵਾਲ, ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਮੈਂਬਰ ਮੋਹਣ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ ਹਾਜ਼ਰ ਸਨ। ਲਿਟਲ ਲਰਨਰਜ਼ ਪ੍ਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਆਲਮਗੀਰ, (ਜਰਨੈਲ ਸਿੰਘ ਪੱਟੀ)- ਲਿਟਲ ਲਰਨਰਜ਼ ਪ੍ਰੀਸਕੂਲ ਵਿਖੇ ਆਜ਼ਾਦੀ ਦਿਵਸ ਡਾਇਰੈਕਟਰ ਪਰਵਿੰਦਰ ਕੌਰ ਦੀ ਅਗਵਾਈ ਹੇਠ ਮਨਾਇਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਦੇਸ਼ ਭਗਤੀ ਨਾਲ ਭਰਿਆ ਹੋਇਆ ਸੀ ਕਿਉਂਕਿ ਛੋਟੇ ਵਿਦਿਆਰਥੀ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਰਾਸ਼ਟਰੀ ਪ੍ਰਤੀਕਾਂ ਦੇ ਰੂਪ ਵਿੱਚ ਸਜੇ ਹੋਏ ਸਨ, ਜਿਨ੍ਹਾਂ ਵਿਚ ਸ਼ਹੀਦ ਭਗਤ ਸਿੰਘ, ਮਹਾਤਮਾ ਗਾਂਧੀ, ਰਾਣੀ ਲਕਸ਼ਮੀ ਬਾਈ, ਭਾਰਤ ਮਾਤਾ ਅਤੇ ਕਈ ਹੋਰ ਪ੍ਰੇਰਨਾਦਾਇਕ ਸ਼ਖਸੀਅਤਾਂ ਸ਼ਾਮਲ ਸਨ। ਜਿਨ੍ਹਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਉਤਸ਼ਾਹ ਨਾਲ ਉਨ੍ਹਾਂ ਗਤੀਵਿਧੀਆਂ ਵਿੱਚ ਵੀ ਹਿੱਸਾ ਲਿਆ। ਇਸ ਮੌਕੇ ਡਾਇਰੈਕਟਰ ਪਰਵਿੰਦਰ ਕੌਰ ਨੇ ਜਸ਼ਨ ਨੂੰ ਸਾਰਥਕ ਤੇ ਯਾਦਗਾਰੀ ਬਣਾਉਣ ਵਿੱਚ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਾਰਿਆਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਇੱਕ ਬਿਹਤਰ ਅਤੇ ਮਜ਼ਬੂਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਮੈਡਮ ਪਰਵਿੰਦਰ ਕੌਰ ਨੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਸਾਰਿਆਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, “ਆਓ ਅਸੀਂ ਹਮੇਸ਼ਾ ਆਪਣੀ ਆਜ਼ਾਦੀ ਦੀ ਕਦਰ ਕਰੀਏ ਅਤੇ ਆਪਣੇ ਬੱਚਿਆਂ ਵਿੱਚ ਏਕਤਾ, ਸ਼ਾਂਤੀ, ਪਿਆਰ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਦਾ ਪਾਲਣ-ਪੋਸ਼ਣ ਕਰੀਏ।” ਇਹ ਜਸ਼ਨ ਖੁਸ਼ੀ ਤੇ ਦੇਸ਼ ਭਗਤੀ ਦੇ ਭਾਵ ਨਾਲ ਸਮਾਪਤ ਹੋਇਆ। ਗੁਰੂ ਨਾਨਕ ਖਾਲਸਾ ਕਾਲਜ ਵਿਖੇ ਆਜ਼ਾਦੀ ਦਿਵਸ ਮਨਾਇਆ ਲੁਧਿਆਣਾ, (ਜਸਵਿੰਦਰ ਸਿੰਘ)- ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਰਾਸ਼ਟਰੀ ਮਾਣ ਦੀ ਭਾਵਨਾ ਨਾਲ ਮਨਾਇਆ ਗਿਆ। ਇਹ ਸਮਾਗਮ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਅਗਵਾਈ ਹੇਠ ਐਨ. ਸੀ. ਸੀ. ਵਿੰਗ, ਐਨ. ਐਸ. ਐਸ. ਯੂਨਿਟ, ਰੈੱਡ ਰਿਬਨ ਕਲੱਬ, ਯੂਥ ਕਲੱਬ, ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਅਤੇ ਰਾਜਨੀਤੀ ਸ਼ਾਸਤਰ, ਫਾਈਨ ਆਰਟਸ ਅਤੇ ਸੰਗੀਤ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਲਗਪਗ 1500 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਦੇਸ਼ ਭਗਤੀ, ਰਾਸ਼ਟਰੀ ਏਕਤਾ ਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਉਜਾਗਰ ਕਰਨ ਵਾਲੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਨਾਲ ਹੋਈ, ਜਿਸ ਨੇ ਪੂਰੇ ਕੈਂਪਸ ਵਿਚ ਮਾਣ ਅਤੇ ਸਮਰਪਣ ਦਾ ਮਾਹੌਲ ਸਿਰਜ ਦਿੱਤਾ। ਇਸ ਉਪਰੰਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥਣਾਂ ਅਤੇ ਸਟਾਫ ਨੇ ਦੇਸ਼ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਰਾਸ਼ਟਰ ਦੀ ਤਰੱਕੀ ਤੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਮਨਿਤਾ ਕਾਹਲੋਂ ਨੇ ਵਿਦਿਆਰਥਣਾਂ ਅਤੇ ਸਟਾਫ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਭ ਨੂੰ ਦੇਸ਼ ਭਗਤੀ, ਏਕਤਾ ਤੇ ਜ਼ਿੰਮੇਵਾਰ ਨਾਗਰਿਕਤਾ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਤੇ ਦੇਸ਼ ਦੀ ਤਰੱਕੀ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ’ਚ ਆਜ਼ਾਦੀ ਦਿਵਸ ਮਨਾਇਆ ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ’ਚ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਹੋਏ ਬੱਚਿਆਂ ਨੇ ਉਨ੍ਹਾਂ ਦੀ ਸ਼ਾਨ ਵਿਚ ਦੇਸ਼ ਭਗਤੀ ਦੇ ਗੀਤ, ਦੇਸ਼ ਭਗਤੀ ਦੀਆਂ ਕਵਿਤਾਵਾਂ ਗਾ ਕੇ ਉਨ੍ਹਾਂ ਨੂੰ ਯਾਦ ਕੀਤਾ। ਇਸ ਮੌਕੇ ਬੱਚਿਆਂ ਵਲੋਂ ਸਟੇਜ ਉੱਤੇ ਦੇਸ਼ ਦੀ ਆਜ਼ਾਦੀ ’ਤੇ ਹੋਏ ਸੰਘਰਸ਼ਾਂ ਉੱਤੇ ਭਾਸ਼ਣ ਦਿੱਤਾ। ਇਸ ਮੌਕੇ ਡਾਇਰੈਕਟਰ ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਜ਼ਾਦੀ ਅਤੇ ਦੇਸ਼ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਫ਼ਰਜ਼ਾਂ ਨੂੰ ਸੱਚਾਈ ਨਾਲ ਨਿਭਾਉਣ ਲਈ ਪ੍ਰੇਰਤ ਕੀਤਾ ਅਤੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਵੈਟਰਨਰੀ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਲੁਧਿਆਣਾ, (ਜਸਵਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਵਾਲੇ ਮਾਹੌਲ ਵਿੱਚ ਮਨਾਇਆ ਗਿਆ। ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਦੇਸ਼ ਭਗਤਾਂ ਅਤੇ ਨਾਇਕਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਯੋਧਿਆਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਆਪਣੇ ਸੰਬੋਧਨ ਵਿੱਚ ਡਾ. ਗਿੱਲ ਨੇ ਸਿੱਖਿਆ, ਖੋਜ, ਨਵੀਨਤਾ, ਕਲੀਨੀਕਲ ਸੇਵਾਵਾਂ, ਪਸਾਰ ਸਿੱਖਿਆ, ਵਿਦਿਆਰਥੀ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਵਿੱਚ ਮਹੱਤਵਪੂਰਨ ਪ੍ਰਾਪਤੀਆਂ ‘ਤੇ ਚਰਚਾ ਕੀਤੀ। ਡਾ. ਗਿੱਲ ਦੇ ਭਾਸ਼ਣ ਤੋਂ ਬਾਅਦ, ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕਰਕੇ ਸੰਗੀਤਕ ਢੰਗ ਨਾਲ ਸਮਾਗਮ ਨੂੰ ਦੇਸ਼ ਭਗਤੀ ਨਾਲ ਜੋੜਿਆ। ਯੂਨੀਵਰਸਿਟੀ ਦੇ ਅਧਿਕਾਰੀਆਂ, ਵਿਭਾਗਾਂ ਦੇ ਮੁਖੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿੱਚ ਹਿੱਸਾ ਲਿਆ। ਡਾ. ਜਸਪਾਲ ਸਿੰਘ ਹੁੰਦਲ, ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਅਗਵਾਈ ਹੇਠ ਪੂਰਾ ਸਮਾਗਮ ਸੁਚੱਜੇ ਢੰਗ ਨਾਲ ਆਯੋਜਿਤ ਕੀਤਾ ਗਿਆ। ਲੁਧਿਆਣਾ, (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ, ਜਿਸ ਤਹਿਤ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਨੇ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ। ਇਸ ਦੌਰਾਨ ਸਾਰੇ ਛੋਟੇ-ਛੋਟੇ ਬੱਚੇ ਤਿਰੰਗੇ ਪਹਿਰਾਵੇ ਵਿਚ ਸਜੇ ਨਜ਼ਰ ਆਏ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ’ਤੇ ਖ਼ੂਬਸੂਰਤ ਨਾਚ ਵੀ ਪੇਸ਼ ਕੀਤੇ ਤੇ ਦੇਸ਼ ਭਗਤੀ ਦੀਆਂ ਕਵਿਤਾਵਾਂ ਵੀ ਸੁਣਾਈਆਂ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ-ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਜੀ.ਐਮ.ਟੀ. ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਜੀ.ਐੱਮ.ਟੀ. ਪਬਲਿਕ ਸਕੂਲ, ਨੇੜੇ ਜਲੰਧਰ ਬਾਈਪਾਸ ਵਿਖੇ 80ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਝੰਡਾ ਲਹਿਰਾ ਕੇ ਕੀਤੀ ਗਈ। ਵਿਦਿਆਰਥੀਆਂ ਨੇ ਭਾਰਤ ਦੀ ਸਭਿਆਚਾਰਕ ਏਕਤਾ ਅਤੇ ਦੇਸ਼ ਪ੍ਰਤੀ ਕਰਤੱਵ ਤੇ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਬੀਰ ਸਿੰਘ ਥਿੰਦ, ਗੁਰਇਕਬਾਲ ਸਿੰਘ ਥਿੰਦ, ਜਸਵਿੰਦਰ ਸਿੰਘ ਥਿੰਦ ਅਤੇ ਸਕੂਲ ਦੇ ਪ੍ਰਿੰਸੀਪਲ ਜਸਬੀਰ ਕੌਰ ਬਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦਿਆਲ ਹੈਰੀਟੇਜ ਕਾਨਵੈਂਟ ਸਕੂਲ ’ਚ ਸੁਤੰਤਰਤਾ ਦਿਵਸ ਮਨਾਇਆ ਦਿਆਲ ਹੈਰੀਟੇਜ ਕਾਨਵੈਂਟ ਸਕੂਲ ਦੇ ਚੇਅਰਮੈਨ ਕਮਲ ਦਿਆਲ, ਪ੍ਰਧਾਨ ਐਡਵੋਕੇਟ ਸੰਕੇਤ ਦਿਆਲ ਅਤੇ ਪ੍ਰਿੰਸੀਪਲ ਸੁਨੀਤਾ ਜੌਨਸਨ ਨੇ ਸੁਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੇ ਭਾਸ਼ਣ, ਕਵਿਤਾਵਾਂ, ਗੀਤ ਅਤੇ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਖੁਰਦ ਵਿਖੇ ਔਰਤਾਂ ਨੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਦੁੱਗਰੀ-ਧਾਂਦਰਾ ਕੈਮਿਸਟ ਜ਼ੋਨ ਦੇ ਜਗਬੀਰ ਸਿੰਘ ਜੱਗੀ ਬਣੇ ਨਵੇਂ ਚੇਅਰਮੈਨ
Ad Position 24