18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਸਮਾਜ ਸੇਵੀ ਕਾਰਜਾਂ ਲਈ ਕੀਤਾ ਸਨਮਾਨਿਤ

ਲਾਡੋਵਾਲ, 17 ਅਗਸਤ (ਬਲਬੀਰ ਸਿੰਘ ਰਾਣਾ)-ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੌਰਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵਲੋਂ ਪੰਜਾਬ ਭਰ ਅਤੇ ਇਲਾਕੇ ਵਿਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਫਿਲੌਰ ਦੇ ਐਸ. ਡੀ.

Ad Position 21
No active advertisement
ਅਜੀਤ ਡੈਸਕ 18-08-2026
ਲਾਡੋਵਾਲ, 17 ਅਗਸਤ (ਬਲਬੀਰ ਸਿੰਘ ਰਾਣਾ)-ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੌਰਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵਲੋਂ ਪੰਜਾਬ ਭਰ ਅਤੇ ਇਲਾਕੇ ਵਿਚ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਫਿਲੌਰ ਦੇ ਐਸ.ਡੀ.ਐਮ. ਦੀਪਕ ਕੁਮਾਰ, ਤਸੀਲਦਾਰ ਅਨੂਦੀਪ ਸ਼ਰਮਾ, ਕੁਲਵਿੰਦਰ ਸਿੰਘ ਨਾਇਬ ਤਹਿਸੀਲਦਾਰ, ਗੁਰਦੀਪ ਲਾਲ ਤਸੀਲਦਾਰ, ਉਂਕਾਰ ਸਿੰਘ ਨਾਇਬ ਤਹਿਸੀਲਦਾਰ ਅਤੇ ਆਮ ਆਦਮੀ ਪਾਰਟੀ ਦੀ ਇੰਚਾਰਜ ਹਰਜੋਤ ਕੌਰ ਲੋਹਟੀਆ ਵਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਲੋਂ ਇਲਾਕੇ ਵਿਚ ਕੀਤੇ ਲੋਕ ਭਲਾਈ ਦੇ ਕੰਮ, ਲੋੜਵੰਦਾਂ ਦੀ ਸਹਾਇਤਾ, ਗ਼ਰੀਬ ਲੜਕੀਆਂ ਦੇ ਵਿਆਹ ਅਤੇ ਹੋਰ ਸਮਾਜ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਪੁਰਜ਼ੋਰ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਅਤੇ ਲੋੜਵੰਦਾਂ ਦੀ ਮਦਦ ਕਰਨਾ ਮਨੁੱਖਤਾ ਪ੍ਰਤੀ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਭਵਿੱਖ ਵਿਚ ਵੀ ਲੋਕ ਭਲਾਈ ਦੇ ਕਾਰਜ ਇਸੇ ਤਰ੍ਹਾਂ ਹੀ ਲਗਾਤਾਰ ਜਾਰੀ ਰੱਖੇ ਜਾਣਗੇ। ਇਸ ਮੌਕੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ’ਚ ਸਤਵਿੰਦਰ ਸਿੰਘ ਸਾਥੀਆਂ ਸਮੇਤ ਬਸਪਾ ਛੱਡ ਕੇ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਅੰਬੇਦਕਰ ਸੈਨਿਕ ਦਲ ਵੱਲੋਂ ਗਿਆਸਪੁਰਾ ਵਿਖੇ ਮੁੱਖ ਦਫ਼ਤਰ ਖੋਲ੍ਹਿਆ
Ad Position 24