18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹਲਕਾ ਦੱਖਣੀ ’ਚ ਸਤਵਿੰਦਰ ਸਿੰਘ ਸਾਥੀਆਂ ਸਮੇਤ ਬਸਪਾ ਛੱਡ ਕੇ ਕਾਂਗਰਸ ’ਚ ਸ਼ਾਮਿਲ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)-ਹਲਕਾ ਦੱਖਣੀ ਵਿਚ ਕਾਂਗਰਸ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸਤਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ। ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਚੀਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)-ਹਲਕਾ ਦੱਖਣੀ ਵਿਚ ਕਾਂਗਰਸ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸਤਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ। ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਚੀਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਈਸ਼ਵਰਜੋਤ ਚੀਮਾ ਨੇ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਕਾਂਗਰਸ ਪ੍ਰਤੀ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਲਕੇ ਵਿਚ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ। ਸਤਵਿੰਦਰ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਕੌਂਸਲਰ ਸਤਪਾਲ ਲੁਹਾਰਾ, ਭੁਪਿੰਦਰ ਲੁਹਾਰਾ, ਯੂਥ ਕਾਂਗਰਸੀ ਆਗੂ ਰਾਹੁਲ ਡੁਲਗਚ ਅਤੇ ਅਨਮੋਲ ਦੱਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੀਤਾ ਵਿਹਾਰ ਕਾਲੋਨੀ ਥਰੀਕੇ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਮਿਲਿਆ ਵੱਡਾ ਸਮਰਥਨ ਅਗਲੀ ਖ਼ਬਰ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੂੰ ਸਮਾਜ ਸੇਵੀ ਕਾਰਜਾਂ ਲਈ ਕੀਤਾ ਸਨਮਾਨਿਤ
Ad Position 24