ਟਰਾਂਸਪੋਰਟ ਦਫ਼ਤਰ ਵਿਚ ਲੱਖਾਂ ਦੀ ਨਗਦੀ ਚੋਰੀ
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ ਸਥਿਤ ਇਕ ਦਫ਼ਤਰ ਵਿਚ ਚੋਰਾਂ ਵਲੋਂ ਲੱਖਾਂ ਦੀ ਨਗਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਰਾਂਸਪੋਰਟ ਨਗਰ ਸਥਿਤ ਇਕ ਦਫ਼ਤਰ ਵਿਚ ਚੋਰਾਂ ਵਲੋਂ ਲੱਖਾਂ ਦੀ ਨਗਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਬੀਤੀ ਰਾਤ ਉਸ ਵਕਤ ਵਾਪਰੀ, ਜਦੋਂ ਟਰਾਂਸਪੋਰਟ ਨਗਰ ਦੇ ਨੇੜੇ ਪੈਂਦੇ ਇਲਾਕੇ ਘੋੜਾ ਕਾਲੋਨੀ ਵਿਚ ਚੋਰ ਅਮਨ ਸਤਿਕਾਰ ਲੋਜਿਸਟਿਕ ਟਰਾਂਸਪੋਰਟ ਦੇ ਦਫ਼ਤਰ ਅੰਦਰ ਦਾਖਲ ਹੋਏ ਅਤੇ ਉੱਥੇ ਪਈ ਸਵਾ ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰਾਂ ਵਲੋਂ ਉੱਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਨਾਲ ਵੀ ਛੇੜਛਾੜ ਕੀਤੀ ਗਈ, ਪਰ ਇਕ ਕੈਮਰੇ ਵਿਚ ਇਹ ਸਾਰੀ ਘਟਨਾ ਕੈਦ ਹੋ ਗਈ, ਜਿਸ ਆਧਾਰ ’ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਚੋਰਾਂ ਦੀ ਸ਼ਨਾਖ਼ਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨੂੰ ਜਲਦ ਹੱਲ ਕਰ ਲਿਆ ਜਾਵੇਗਾ।