ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਾਹਿਬ ਮਿਊਜ਼ਿਕ ਅਕੈਡਮੀ ਅਤੇ ਦੁੱਗਰੀ ਦੇ ਨੌਜਵਾਨਾਂ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਸਦਕਾ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਦੁੱਗਰੀ, ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਨੂੰ 5 ਸਾਲ ਸੰਪੂਰਨ ਹੋਣ ‘ਤੇ ਸ਼ੁਕਰਾਨਾ ਕਰਦੇ ਹੋਏ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਹਰਜਿੰਦਰ ਸਿੰਘ ਆਨੰਦ, ਦਮਦਮਾ ਸਾਹਿਬ ਇਸਤਰੀ ਸਤਿਸੰਗ ਸਭਾ, ਪੰਥ ਪ੍ਰਸਿੱਧ ਵਿਧਵਾਨ ਕੀਰਤਨੀਏ ਉਸਤਾਦ ਪ੍ਰੋ. ਰਣਜੀਤ ਸਿੰਘ ਯੂਐਸਏ ਵਾਲੇ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜਸਵੀਰ ਸਿੰਘ ਜੱਸ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ ।
ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਾਹਿਬ ਮਿਊਜ਼ਿਕ ਅਕੈਡਮੀ ਅਤੇ ਦੁੱਗਰੀ ਦੇ ਨੌਜਵਾਨਾਂ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਸਦਕਾ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਦੁੱਗਰੀ, ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਨੂੰ 5 ਸਾਲ ਸੰਪੂਰਨ ਹੋਣ ‘ਤੇ ਸ਼ੁਕਰਾਨਾ ਕਰਦੇ ਹੋਏ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਹਰਜਿੰਦਰ ਸਿੰਘ ਆਨੰਦ, ਦਮਦਮਾ ਸਾਹਿਬ ਇਸਤਰੀ ਸਤਿਸੰਗ ਸਭਾ, ਪੰਥ ਪ੍ਰਸਿੱਧ ਵਿਧਵਾਨ ਕੀਰਤਨੀਏ ਉਸਤਾਦ ਪ੍ਰੋ. ਰਣਜੀਤ ਸਿੰਘ ਯੂਐਸਏ ਵਾਲੇ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜਸਵੀਰ ਸਿੰਘ ਜੱਸ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ । ਇਸ ਸਮਾਗਮ ਵਿਚ ਭਾਈ ਗੋਬਿੰਦਰ ਸਿੰਘ ਆਲਮਪੁਰੀ, ਸੁਰਜੀਤ ਸਿੰਘ ਅਤੇ ਗੁਰਮੀਤ ਸਿੰਘ ਯਮੁਨਾ ਮਿਊਜ਼ਿਕ ਵਾਲੇ, ਉਸਤਾਦ ਜਤਿੰਦਰਪਾਲ ਸਿੰਘ ਅਤੇ ਹੋਰ ਵੀ ਕਈ ਨਾਮਵਰ ਸ਼ਖਸੀਅਤਾਂ ਨੇ ਹਾਜ਼ਰੀਆਂ ਲਵਾਈਆਂ । ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਤਰਸੇਮ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ ।