ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
ਲੁਧਿਆਣਾ,17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੇ ਜਨਮ ਦਿਵਸ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਹਿੱਤ ਭਾਈ ਜਸਬੀਰ ਸਿੰਘ ਖਾਲਸਾ ਦੇ ਪਰਿਵਾਰ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਕਮੇਟੀ ਦੇ ਸਮੂਹ ਮੈਬਰਾਂ ਦੇ ਸਹਿਯੋਗ ਨਾਲ ਅੱਜ 18 ਅਗਸਤ ਸ਼ਾਮ 7. 00 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।
ਲੁਧਿਆਣਾ,17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੇ ਜਨਮ ਦਿਵਸ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਹਿੱਤ ਭਾਈ ਜਸਬੀਰ ਸਿੰਘ ਖਾਲਸਾ ਦੇ ਪਰਿਵਾਰ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਕਮੇਟੀ ਦੇ ਸਮੂਹ ਮੈਬਰਾਂ ਦੇ ਸਹਿਯੋਗ ਨਾਲ ਅੱਜ 18 ਅਗਸਤ ਸ਼ਾਮ 7.00 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਕਤ ਪ੍ਰਗਟਾਵਾ ਸਮਾਗਮ ਦੇ ਮੁੱਖ ਪ੍ਰਬੰਧਕ ਜੱਥੇਦਾਰ ਹਰਪਾਲ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮਤਿ ਸਮਾਗਮ ’ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ਰੱਬੀ, ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਂਮ੍ਰਿਤਸਰ ਅਤੇ ਭਾਈ ਸੰਜਮਪ੍ਰੀਤ ਸਿੰਘ (ਪੋਤਰਾ ਭਾਈ ਜਸਬੀਰ ਸਿੰਘ ਜੀ) ਦੇ ਸ਼ਬਦੀ ਜੱਥੇ ਵਿਸ਼ੇਸ਼ ਤੌਰ ‘ਤੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।