18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਦੇ ਹਲਕਾ ਪੱਛਮੀ ਵਿਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਰੇਟਿਕ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਹੌਬੀ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਦੇ ਹਲਕਾ ਪੱਛਮੀ ਵਿਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਰੇਟਿਕ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਹੌਬੀ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾਇਆ ਗਿਆ। ਆਜ਼ਾਦੀ ਦੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਜਸਪ੍ਰੀਤ ਹੌਬੀ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਲਈ ਮਾਣ ਅਤੇ ਗੌਰਵ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਦੇਸ਼ ਦੀ ਤਰੱਕੀ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹਕੇ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਇਲ ਸਹੇਲੀਆਂ ਦੀ ਤੀਜ ਨੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੀ ਮੀਟਿੰਗ
Ad Position 24