17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਨਿੰਦਾ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ‘ਚ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਇਸ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ ਅਤੇ ਲੁਧਿਆਣਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਸਮੇਤ ਹੋਰ ਆਗੂਆਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਨਾਲ ਗੱਲਬਾਤ ਕਰਦਿਆਂ ਘਟਨਾ ‘ਤੇ ਰੋਸ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ‘ਚ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਇਸ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ ਅਤੇ ਲੁਧਿਆਣਾ ਸ਼ਹਿਰੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਸਮੇਤ ਹੋਰ ਆਗੂਆਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਨਾਲ ਗੱਲਬਾਤ ਕਰਦਿਆਂ ਘਟਨਾ ‘ਤੇ ਰੋਸ ਪ੍ਰਗਟ ਕੀਤਾ। ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਪੂਰਨ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਆਗੂਆਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਦੀ ਲੰਮੀ ਪਰੰਪਰਾ ਵਿਚੋਂ ਪੈਦਾ ਹੋਈ ਉਹ ਜਮਹੂਰੀ ਜਥੇਬੰਦੀ ਹੈ, ਜਿਸ ਨੇ ਹਮੇਸ਼ਾ ਪੰਥ, ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਸਿਰਫ਼ ਇਕ ਵਿਅਕਤੀ ‘ਤੇ ਹਮਲਾ ਸਮਝਣਾ ਵੱਡੀ ਭੁੱਲ ਹੋਵੇਗੀ। ਅਜਿਹੀਆਂ ਘਟਨਾਵਾਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸੰਕੇਤ ਹੋ ਸਕਦੀਆਂ ਹਨ, ਇਸ ਲਈ ਹਰ ਪੰਜਾਬੀ ਨੂੰ ਸੁਚੇਤ ਅਤੇ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਕੁਰਬਾਨੀਆਂ ਦੇ ਕੇ ਪੰਜਾਬ ਅਤੇ ਪੰਥ ਦੇ ਹਿਤਾਂ ਦੀ ਰਾਖੀ ਕੀਤੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਹੱਕਾਂ ਲਈ ਪੂਰੀ ਦ੍ਰਿੜ੍ਹਤਾ ਨਾਲ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਆਗੂਆਂ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਸਿਰਫ਼ ਹਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਘਟਨਾ ਪਿੱਛੇ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼, ਸਾਜ਼ਿਸ਼ਕਾਰਾਂ, ਸਹਿਯੋਗੀਆਂ ਅਤੇ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਸ. ਪ੍ਰਿਤਪਾਲ ਸਿੰਘ, ਬਾਬਾ ਅਜੀਤ ਸਿੰਘ, ਕਮਲ ਚੇਤਲੀ, ਜਗਬੀਰ ਸਿੰਘ ਸੋਖੀ, ਆਰ.ਡੀ. ਸ਼ਰਮਾ, ਅਮਿਤ ਗੋਸਾਈਂ, ਚਰਨਜੀਤ ਸਿੰਘ ਚੰਨੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੱਜ ਨੇ 4 ਮਹੀਨਿਆਂ ’ ਚ 10 ਮਾਮਲਿਆਂ ’ ਚ 22 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਅਗਲੀ ਖ਼ਬਰ ਸਮਾਜ ਸੇਵਾ ਲਈ ਨਵਚੇਤਨਾ ਦੇ ਪ੍ਰਧਾਨ ਸੇਖੋਂ ਦਾ ਜ਼ਿਲ੍ਹਾ ਪੱਧਰੀ ਸਮਾਗਮ ’ਚ ਵਿਸ਼ੇਸ਼ ਸਨਮਾਨ
Ad Position 24