ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੁਗਰੀ ਫੇਸ-1 ਵਿਖੇ ਕੀਰਤਨ ਸਮਾਗਮ
ਲੁਧਿਆਣਾ, 14 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਸ਼ਰਧਾ ਨਾਲ ਕਰਵਾਏ ਗਏ। ਸਮਾਗਮ ਦੌਰਾਨ ਭਾਈ ਜਗਦੇਵ ਸਿੰਘ ਜਲੰਧਰ ਵਾਲਿਆਂ ਦੇ ਜੱਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਨਿਹਾਲ ਕੀਤਾ।
ਲੁਧਿਆਣਾ, 14 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਸ਼ਰਧਾ ਨਾਲ ਕਰਵਾਏ ਗਏ। ਸਮਾਗਮ ਦੌਰਾਨ ਭਾਈ ਜਗਦੇਵ ਸਿੰਘ ਜਲੰਧਰ ਵਾਲਿਆਂ ਦੇ ਜੱਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਨਿਹਾਲ ਕੀਤਾ। ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੰਗਤਾਂ ‘ਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਜਸਮੋਹਨ ਸਿੰਘ, ਗੁਰਦੀਪ ਸਿੰਘ ਕਾਲੜਾ, ਤਜਿੰਦਰ ਸਿੰਘ, ਸਰਬਜੀਤ ਸਿੰਘ ਚਗਰ, ਯਸ਼ਪਾਲ ਸਿੰਘ, ਮਲਕੀਤ ਸਿੰਘ, ਬਲਵੀਰ ਸਿੰਘ, ਰਘਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ।