17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

‘ਹਰ ਬੂਥ ਕਾਂਗਰਸ ਮਜ਼ਬੂਤ’ ਰੈਲੀਆਂ ਨੇ ਬੰਨਿਆਂ ਵਿਧਾਨ ਸਭਾ ਚੋਣਾਂ ਦਾ ਮੁੱਢ-ਸਿੰਘਪੁਰਾ

ਲਾਡੋਵਾਲ, 17 ਅਗਸਤ (ਬਲਬੀਰ ਸਿੰਘ ਰਾਣਾ)-ਪੰਜਾਬ ਕਾਂਗਰਸ ਕਮੇਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 18-08-2026
ਲਾਡੋਵਾਲ, 17 ਅਗਸਤ (ਬਲਬੀਰ ਸਿੰਘ ਰਾਣਾ)-ਪੰਜਾਬ ਕਾਂਗਰਸ ਕਮੇਟੀ ਦੇ ਐਸ.ਸੀ. ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ‘ਹਰ ਬੂਥ ਕਾਂਗਰਸ ਮਜ਼ਬੂਤ’ ਰੈਲੀਆਂ ਵਿਚ ਲੋਕਾਂ ਦਾ ਠਾਠਾ ਮਾਰਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਚੁੱਕਾ ਹੈ, ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ, ਕਿਉਂਕਿ ਕਾਂਗਰਸ ਦੇ ਰਾਜ ਵਰਗਾ ਪ੍ਰਸ਼ਾਸਨ ਦੇਣਾ ਕਿਸੇ ਹੋਰ ਪਾਰਟੀ ਦੇ ਵੱਸ ਦੀ ਗੱਲ ਨਹੀਂ ਹੈ। ਸਿੰਘਪੁਰਾ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਸਦਕਾ ਪੰਜਾਬ ਦੂਜਿਆਂ ਸੂਬਿਆਂ ਨਾਲੋਂ ਖ਼ੁਸ਼ਹਾਲੀ ਤੇ ਤਰੱਕੀ ਦੀਆਂ ਮੰਜ਼ਲਾਂ ਵੱਲ ਵਧਿਆ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ। ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਹਰ ਵਰਗ ਦੇ ਲੋਕ ਡਰੇ ਅਤੇ ਸਹਿਮੇ ਹੋਏ ਹਨ, ਕਿਉਂਕਿ ਪੰਜਾਬ ਸਰਕਾਰ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕੰਟਰੋਲ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਸਿੰਘਪੁਰਾ ਨੇ ਕਿਹਾ ਕਿ ਜਿਸ ਹਾਕਮ ਧਿਰ ਦੇ ਰਾਜ ਵਿਚ ਆਪਣਾ ਹੱਕ ਮੰਗਣ ਵਾਲੀਆਂ ਮਾਵਾਂ-ਭੈਣਾਂ ਨੂੰ ਡਾਂਗਾਂ ਨਾਲ ਕੁੱਟਿਆ ਜਾਵੇ, ਲੋਕਾਂ ਨੂੰ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਣ ਅਤੇ ਦੇਸ਼ ਦਾ ਭਵਿੱਖ ਨੌਜਵਾਨ ਨਸ਼ਿਆਂ ਦੀ ਅੱਗ ਦੀ ਭੇਟ ਚੜ ਰਿਹਾ ਹੋਵੇ, ਅਜਿਹੀ ਸਰਕਾਰ ਨੂੰ ਸਤਾ ਵਿਚ ਟਿਕੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਵਧੀਕੀਆਂ ਦਾ ਮੂੰਹ ਤੋੜਵਾਂ ਜਵਾਬ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਵਲੀਪੁਰ ਕਲਾਂ ਵਿਖੇ ਮਨਾਇਆ ਤੀਜ ਦਾ ਤਿਉਹਾਰ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੱਧੂ ਦਾ ਪੁਰਾਣੇ ਜਮਾਤੀਆਂ ਵਲੋਂ ਸਨਮਾਨ
Ad Position 24