19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲੇ ਦੀ ਲੁਧਿਆਣਾ ਦਿਹਾਤੀ ਦੇ ਅਹੁਦੇਦਾਰਾਂ ਵਲੋਂ ਨਿਖੇਧੀ

ਇਆਲੀ/ਥਰੀਕੇ, 18 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਵਲੋਂ ਫ਼ਿਰੋਜ਼ਪੁਰ ਮਾਰਗ ਸਥਿਤ ਇਆਲੀ ਚੌਕ ਵਿਖੇ ਪਾਰਟੀ ਦੇ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਮਹਾਰਾਸ਼ਟਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰ ਤੋਂ ਐਨ. ਆਈ.

Ad Position 21
No active advertisement
ਅਜੀਤ ਡੈਸਕ 19-08-2026
ਇਆਲੀ/ਥਰੀਕੇ, 18 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ਦਿਹਾਤੀ ਵਲੋਂ ਫ਼ਿਰੋਜ਼ਪੁਰ ਮਾਰਗ ਸਥਿਤ ਇਆਲੀ ਚੌਕ ਵਿਖੇ ਪਾਰਟੀ ਦੇ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਮਹਾਰਾਸ਼ਟਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰ ਤੋਂ ਐਨ.ਆਈ.ਏ ਅਤੇ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਗਈ। ਇਸ ਮੌਕੇ ਚੰਦ ਸਿੰਘ ਡੱਲਾ ਪ੍ਰਧਾਨ ਲੁਧਿਆਣਾ ਦਿਹਾਤੀ, ਪੀ.ਏ.ਸੀ ਮੈਂਬਰ ਅਤੇ ਇੰਚਾਰਜ ਹਲਕਾ ਜਗਰਾਉਂ ਐਸ.ਆਰ. ਕਲੇਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ, ਇੰਚਾਰਜ ਹਲਕਾ ਗਿੱਲ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ’ਤੇ ਪਰਿਵਾਰ ਸਮੇਤ ਨੰਦੇੜ ਸਾਹਿਬ ਵਿਖੇ ਦਰਸ਼ਨ ਕਰਨ ਦੌਰਾਨ ਨਿਹੰਗ ਸਿੰਘ ਦੇ ਬਾਣੇ ਵਿਚ ਕਿਰਪਾਨ ਨਾਲ ਜਾਨਲੇਵਾ ਹਮਲਾ ਕੀਤਾ ਗਿਆ, ਜੋ ਇਕ ਘਿਨੋਣੀ ਹਰਕਤ ਹੈ। ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਸੇਵਾ ਨਿਭਾਉਣ ਦੌਰਾਨ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਹ ਹਮਲੇ ਸਿਰਫ਼ ਇਕ ਲੀਡਰ ’ਤੇ ਨਹੀਂ, ਬਲਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਕ ਸਾਜ਼ਿਸ਼ ਹੈ। ਉਕਤ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਵਰਤਮਾਨ ਪੰਜਾਬ ਸਰਕਾਰ ਦੀ ਜਾਂਚ ਪ੍ਰਣਾਲੀ ’ਤੇ ਬਿਲਕੁਲ ਵੀ ਭਰੋਸਾ ਨਹੀਂ ਹੈ। ਇਸ ਲਈ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀਆਂ ਜਿਵੇਂ ਕਿ ਐਨ.ਆਈ.ਏ. ਜਾਂ ਸੀ.ਬੀ.ਆਈ. ਤੋਂ ਕਰਵਾਈ ਜਾਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ, ਜਸਕਰਨ ਸਿੰਘ ਦਿਓਲ ਹਲਕਾ ਇੰਚਾਰਜ ਦਾਖਾ, ਕਮਲਜੀਤ ਸਿੰਘ ਮੱਲਾ ਜਥੇਬੰਦਕ ਸਕੱਤਰ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਜੱਥੇਦਾਰ ਕੁਲਜੀਤ ਸਿੰਘ ਬੁਲਾਰਾ, ਪ੍ਰਭਜੋਤ ਸਿੰਘ ਧਾਲੀਵਾਲ ਕੋਆਰਡੀਨੇਟਰ, ਸਰਕਲ ਪ੍ਰਧਾਨ ਜੱਥੇਦਾਰ ਰਘਬੀਰ ਸਿੰਘ ਗਰੇਵਾਲ ਥਰੀਕੇ, ਮਨਿੰਦਰ ਸਿੰਘ ਕਾਕਾ, ਗੁਰਦੀਪ ਸਿੰਘ ਰਾਜੂ ਦਿਓਲ, ਪ੍ਰਦੀਪ ਸਿੰਘ ਜੜਤੋਲੀ, ਕਰਨ ਗਰੇਵਾਲ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਜੀ.ਐਮ.ਟੀ. ਇੰਟਰਨੈਸ਼ਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਨੈਸ਼ਨਲ ਤੇ ਸਟੇਟ ਐਵਾਰਡੀ ਡਾ. ਕੋਚਰ ਨੇ ਸੱਤਿਆ ਭਾਰਤੀ ਸਕੂਲ ਹਰਨਾਮਪੁਰਾ ਵਿਖੇ ਲਹਿਰਾਇਆ ਝੰਡਾ
Ad Position 24