ਔਰਤ ਪਾਸੋਂ ਲੁਟੇਰੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਹੋਏ ਫਰਾਰ
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਦਵਾਈ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਔਰਤ ਪਾਸੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਔਰਤ ਕੰਚਨ ਅਰੋੜਾ ਦੇ ਪਤੀ ਗੁਲਸ਼ਨ ਡੁਮਰਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਦਵਾਈ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਇੱਕ ਔਰਤ ਪਾਸੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਔਰਤ ਕੰਚਨ ਅਰੋੜਾ ਦੇ ਪਤੀ ਗੁਲਸ਼ਨ ਡੁਮਰਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਘਰ ਦੇ ਨੇੜੇ ਪੈਦਲ ਹੀ ਜਾ ਰਹੇ ਸਨ ਕਿ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਥੇ ਆਏ ਅਤੇ ਇਨ੍ਹਾਂ ਲੁਟੇਰਿਆਂ ਨੇ ਉਸ ਦੀ ਪਤਨੀ ਦਾ ਪਰਸ ਖੋਹ ਲਿਆ। ਪਰਸ ਵਿਚ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ 2000 ਦੀ ਨਗਦੀ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।