19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਥਾਵਾਂ ’ਤੇ ਹੋਏ ਸਮਾਗਮਾਂ ’ਚ ਸ਼ਿਰਕਤ ਕਰਕੇ ਸਾਬਕਾ ਵਿਧਾਇਕ ਬੈਂਸ ਨੇ ਲਹਿਰਾਇਆ ਤਿਰੰਗਾ

ਲੁਧਿਆਣਾ, 18 ਅਗਸਤ (ਜਤਿੰਦਰ ਭੰਬੀ)-80ਵੇਂ ਆਜ਼ਾਦੀ ਦਿਹਾੜੇ ਮੌਕੇ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੇ ਵੱਖ-ਵੱਖ ਇਲਾਕਿਆਂ ’ਚ ਹੋਏ ਸਮਾਗਮਾਂ ਦੌਰਾਨ ਝੰਡਾ ਲਹਿਰਾਉਣ ਦੀਆਂ ਰਸਮਾਂ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਨੇਪਰੇ ਚੜ੍ਹੀਆਂ। ਇਨ੍ਹਾਂ ਸਮਾਗਮਾਂ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਜਤਿੰਦਰ ਭੰਬੀ)-80ਵੇਂ ਆਜ਼ਾਦੀ ਦਿਹਾੜੇ ਮੌਕੇ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੇ ਵੱਖ-ਵੱਖ ਇਲਾਕਿਆਂ ’ਚ ਹੋਏ ਸਮਾਗਮਾਂ ਦੌਰਾਨ ਝੰਡਾ ਲਹਿਰਾਉਣ ਦੀਆਂ ਰਸਮਾਂ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਨੇਪਰੇ ਚੜ੍ਹੀਆਂ। ਇਨ੍ਹਾਂ ਸਮਾਗਮਾਂ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਵੱਖ-ਵੱਖ ਇਲਾਕਿਆਂ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਬੈਂਸ ਨੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ, ਜਿਨ੍ਹਾਂ ਦੇ ਬਲੀਦਾਨ ਨਾਲ ਅਸੀਂ ਅੱਜ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਬੈਂਸ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਹ ਆਜ਼ਾਦੀ ਦਿਹਾੜਾ ਉਨ੍ਹਾਂ ਸਮੂਹ ਸ਼ਹੀਦਾਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿਚ ਯੋਗਦਾਨ ਪਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਸਮਾਗਮਾਂ ਦੌਰਾਨ ਹਲਕੇ ਦੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਹਲਕਾ ਦੱਖਣੀ ਦੇ ਬਲਾਕ ਪ੍ਰਧਾਨ ਬਲਜੀਤ ਸਿੰਘ ਗਿਆਸਪੁਰਾ, ਹਲਕਾ ਦੱਖਣੀ ਦੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਬੰਸਲ, ਹਲਕਾ ਆਤਮ ਨਗਰ ਦੇ ਬਲਾਕ ਪ੍ਰਧਾਨ ਟੋਨੀ ਸੰਧੂ, ਹਰਵਿੰਦਰ ਸਿੰਘ ਕਲੇਰ, ਸੁਰਜੀਤ ਸਿੰਘ ਹੀਰਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਅਤੇ ਪਿਓਰ ਹੈਲਥ ਕੰਪਨੀ ਨੇ ਪਾਲਤੂ ਕੁੱਤਿਆਂ ਦੀ ਖ਼ੁਰਾਕ ਬਣਾਉਣ ਸੰਬੰਧੀ ਹੱਥ ਮਿਲਾਇਆ ਅਗਲੀ ਖ਼ਬਰ ਜੀ.ਏ.ਡੀ. ਅਕੈਡਮੀ ਨੇ ਜ਼ੋਨਲ ਹੈਂਡਬਾਲ ਟੂਰਨਾਮੈਂਟ ’ਚ ਜਿੱਤਿਆ ਚਾਂਦੀ ਦਾ ਤਮਗ਼ਾ
Ad Position 24