18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਆਮੀ ਸੰਤ ਦਾਸ ਦਰਬਾਰ ਵਿਖੇ ਗੁਰਮਤਿ ਸਮਾਗਮ ਹੋਇਆ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਭਾਦੋ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਭਾਈ ਰਣਜੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਭਾਦੋ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਭਾਈ ਰਣਜੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਰਤਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਹਰਦੀਪ ਸਿੰਘ ਨੇ ਕਥਾ ਕਰਦਿਆਂ ਸੰਗਤਾਂ ਨੂੰ ਭਾਦੋ ਮਹੀਨੇ ਦੀ ਸੰਗਰਾਂਦ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਗਿਆਨੀ ਹਰਦੀਪ ਸਿੰਘ ਨੇ ਭਾਈ ਰਣਜੀਤ ਸਿੰਘ ਦੇ ਜੱਥੇ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇੰਜੀਨੀਅਰ ਮਨਦੀਪ ਸਿੰਘ, ਪਰਮਵੀਰ ਸਿੰਘ, ਸਾਬਕਾ ਐਸ.ਡੀ.ਓ. ਚਮਕੌਰ ਸਿੰਘ, ਬਾਊ ਰਜਿੰਦਰਪਾਲ, ਰਜਿੰਦਰ ਪੁਰੀ, ਗਗਨਪ੍ਰੀਤ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਨਦੀਪ ਮੈਮੋਰੀਅਲ ਪਬਲਿਕ ਸਕੂਲ ਨੂਰਪੁਰ ’ਚ ਪਈ ਤੀਆਂ ਦੀ ਧਮਾਲ
Ad Position 24