ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁਗਰੀ ਵਿਖੇ ਦੋ ਰੋਜ਼ਾ ਕਥਾ-ਕੀਰਤਨ ਸਮਾਗਮ
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ , ਫੇਸ 1 ਦੁਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੇ ਪਹਿਲੇ ਦਿਨ ਗਿਆਨੀ ਭਾਈ ਹਰਜੀਤ ਸਿੰਘ ਹਰਮਨ ਨੇ ਗੁਰਬਾਣੀ ਦੀ ਮਹਿਮਾ ਅਤੇ ਸੁਖਮਨੀ ਸਾਹਿਬ ਦੀ ਵਿਆਖਿਆ ਕਰਦਿਆਂ ਬਾਣੀ ਦੀ ਅਧਿਆਤਮਕ ਅਤੇ ਜੀਵਨ ਵਿਚ ਇਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ , ਫੇਸ 1 ਦੁਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸਮਾਗਮ ਦੇ ਪਹਿਲੇ ਦਿਨ ਗਿਆਨੀ ਭਾਈ ਹਰਜੀਤ ਸਿੰਘ ਹਰਮਨ ਨੇ ਗੁਰਬਾਣੀ ਦੀ ਮਹਿਮਾ ਅਤੇ ਸੁਖਮਨੀ ਸਾਹਿਬ ਦੀ ਵਿਆਖਿਆ ਕਰਦਿਆਂ ਬਾਣੀ ਦੀ ਅਧਿਆਤਮਕ ਅਤੇ ਜੀਵਨ ਵਿਚ ਇਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਨਾਮ ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੇ ਦੂਸਰੇ ਦਿਨ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਨਿਤਨੇਮ ਸੰਗਤੀ ਰੂਪ ਵਿਚ ਕੀਤੇ ਗਏ ਅਤੇ ਆਸਾ ਜੀ ਦੇ ਵਾਰ ਦਾ ਕੀਰਤਨ ਭਾਈ ਇੰਦਰਜੀਤ ਸਿੰਘ ਦੇ ਹਜ਼ੂਰੀ ਜੱਥੇ ਨੇ ਸੰਗਤਾਂ ਨੂੰ ਸਰਵਨ ਕਰਵਾਏ ਅਤੇ ਸ਼ਾਮ ਦੇ ਸਮਾਗਮਾਂ ਵਿਚ ਸੋਦਰ ਰਹਿਰਾਸ ਦੀ ਚੌਕੀ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ‘ਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਯਸ਼ਪਾਲ ਸਿੰਘ, ਚਰਨਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਵਰਿੰਦਰ ਮੋਹਨ ਸਿੰਘ, ਰਘਵੀਰ ਸਿੰਘ, ਜਗਮੋਹਨ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ ਚੱਗਰ, ਜਗਜੀਵਨ ਸਿੰਘ ਸੋਹਣਪਾਲ, ਪਰਮਜੀਤ ਸਿੰਘ, ਤਰਲੋਕ ਸਿੰਘ ਸੱਚਦੇਵਾ, ਗੁਰਿੰਦਰ ਸਿੰਘ ਚਾਵਲਾ ਆਦਿ ਹਾਜ਼ਰ ਸਨ।