20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕਾਰਜਕਾਰੀ ਮੇਅਰ ਰਾਕੇਸ਼ ਪਰਾਸ਼ਰ ਨੇ ਸ਼ੇਰਪੁਰ ਚੌਂਕ ਤੇ ਹੋਰ ਇਲਾਕਿਆਂ ‘ਚ ਸੜਕ ਮੁਰੰਮਤ ਦੇ ਕੰਮ ਦਾ ਕੀਤਾ ਨਿਰੀਖਣ

ਲੁਧਿਆਣਾ, 19 ਅਗਸਤ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਸੁਖਦੇਵ ਥਾਪਰ ਦੀ ਜਨਮ ਸਥਲੀ ਤਕ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਬੁੱਧਵਾਰ ਨੂੰ 8ਵੇਂ ਦਿਨ ਵਿਚ ਦਾਖਲ ਹੋ ਗਈ। ਨੌਘਰਾ ਸਥਿਤ ਸ਼ਹੀਦ ਦੀ ਜਨਮ ਸਥਲੀ ਤੇ ਟਰੱਸਟ ਦੇ ਕੌਮੀ ਪ੍ਰਧਾਨ ਅਤੇ ਸ਼ਹੀਦ ਦੇ ਵੰਸ਼ਜ ਅਸ਼ੋਕ ਥਾਪਰ ਦੀ ਅਗਵਾਈ ਹੇਠ ਪੰਜ ਵਿਅਕਤੀ ਸਵੇਰੇ 9.

Ad Position 21
No active advertisement
ਸ਼ੇਰਪੁਰ ਚੌਂਕ ਨੇੜੇ ਟੁੱਟੀ ਹੋਈ ਸੜਕ ਦੇ ਹਿੱਸੇ ਦੀ ਮੁਰੰਮਤ ਕਰਵਾਉਂਦੇ ਹੋਏ ਕਾਰਜਕਾਰੀ ਮੇਅਰ ਰਾਕੇਸ਼ ਪਰਾਸ਼ਰ। ਅਜੀਤ ਤਸਵੀਰ 20-08-2026
ਲੁਧਿਆਣਾ, 19 ਅਗਸਤ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਸੁਖਦੇਵ ਥਾਪਰ ਦੀ ਜਨਮ ਸਥਲੀ ਤਕ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਬੁੱਧਵਾਰ ਨੂੰ 8ਵੇਂ ਦਿਨ ਵਿਚ ਦਾਖਲ ਹੋ ਗਈ। ਨੌਘਰਾ ਸਥਿਤ ਸ਼ਹੀਦ ਦੀ ਜਨਮ ਸਥਲੀ ਤੇ ਟਰੱਸਟ ਦੇ ਕੌਮੀ ਪ੍ਰਧਾਨ ਅਤੇ ਸ਼ਹੀਦ ਦੇ ਵੰਸ਼ਜ ਅਸ਼ੋਕ ਥਾਪਰ ਦੀ ਅਗਵਾਈ ਹੇਠ ਪੰਜ ਵਿਅਕਤੀ ਸਵੇਰੇ 9.00 ਵਜੇ ਤੋਂ ਸ਼ਾਮ 6.00 ਵਜੇ ਤਕ ਭੁੱਖ ਹੜਤਾਲ ਤੇ ਬੈਠੇ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਭੁੱਖ ਹੜਤਾਲ ਨੂੰ ਸਮਰਥਨ ਦਿੱਤਾ। ਅਸ਼ੋਕ ਥਾਪਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸ਼ਹੀਦ ਸੁਖਦੇਵ ਥਾਪਰ ਵਰਗੇ ਮਹਾਨ ਆਜ਼ਾਦੀ ਘੁਲਾਟੀਏ ਦੀ ਜਨਮ ਸਥਲੀ ਤੱਕ ਚੌੜਾ ਬਾਜ਼ਾਰ ਤੋਂ ਜਾਣ ਵਾਲੇ ਕੁੱਝ ਸੌ ਮੀਟਰ ਦੇ ਸਿੱਧੇ ਰਸਤੇ ਨੂੰ ਪੱਕਾ ਕਰਵਾਉਣ ਲਈ ਵੀ ਸਰਕਾਰ ਅਤੇ ਨਗਰ ਨਿਗਮ ਵਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਸੜਕ ਦਾ ਮਸਲਾ ਨਹੀਂ, ਸਗੋਂ ਸ਼ਹੀਦ ਦੀ ਵਿਰਾਸਤ ਅਤੇ ਜਨਮ ਸਥਲੀ ਦੇ ਸਨਮਾਨ ਲਈ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਹਜ਼ਾਰਾਂ ਕਿੱਲੋਮੀਟਰ ਸੜਕਾਂ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਜਦਕਿ ਦੂਜੇ ਪਾਸੇ ਸ਼ਹੀਦ ਸੁਖਦੇਵ ਦੀ ਜਨਮ ਸਥਲੀ ਤਕ ਪਹੁੰਚਣ ਵਾਲੇ ਕੁੱਝ ਸੌ ਮੀਟਰ ਦੇ ਰਸਤੇ ਨੂੰ ਪੱਕਾ ਕਰਨ ਦਾ ਮਾਮਲਾ ਲੰਮੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਪ੍ਰਸ਼ਾਸਨ ਵਲੋਂ ਸੜਕ ਦਾ ਨਿਰਮਾਣ ਸ਼ੁਰੂ ਕਰਨ ਦੀ ਬਜਾਏ ਮਾਮਲੇ ਨੂੰ ਟਾਲਣ ਲਈ ਨਵੇਂ-ਨਵੇਂ ਕਾਰਨ ਦੱਸੇ ਜਾ ਰਹੇ ਹਨ। ਅਸ਼ੋਕ ਥਾਪਰ ਨੇ ਕਿਹਾ ਕਿ ਟਰੱਸਟ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ, ਇਹ ਭੁੱਖ ਹੜਤਾਲ ਮੰਗਾਂ ਪੂਰੀਆਂ ਹੋਣ ਤਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਸੁਖਦੇਵ ਦੀ ਜਨਮ ਸਥਲੀ ’ਤੇ ਆਉਣ ਵਾਲੇ ਲੋਕਾਂ ਨੂੰ ਜੇਕਰ ਅੱਜ ਵੀ ਢੁਕਵਾਂ ਰਸਤਾ ਨਹੀਂ ਮਿਲ ਰਿਹਾ ਹੈ ਤਾਂ ਇਹ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਟਰੱਸਟ ਦੇ ਪ੍ਰਧਾਨ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਨਿਗਮ ਪ੍ਰਸ਼ਾਸਨ ਨੇ ਜਲਦ ਹੀ ਸ਼ਹੀਦ ਸੁਖਦੇਵ ਥਾਪਰ ਦੀ ਜਨਮ ਸਥਲੀ ਤੱਕ ਸੜਕ ਦਾ ਨਿਰਮਾਣ ਸ਼ੁਰੂ ਨਾ ਕਰਵਾਇਆ ਤਾਂ ਟਰੱਸਟ ਵਲੋਂ ਦੇਸ਼ ਭਗਤ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਤ੍ਰਿਭੁਵਨ ਥਾਪਰ, ਆਸ਼ੀਸ਼ ਬੋਨੀ, ਪ੍ਰਮੋਦ ਥਾਪਰ, ਪ੍ਰਗਟ ਸਿੰਘ, ਹੈਰੀ, ਜਯੰਤ ਪੁਰੀ, ਹਰੀਸ਼ ਗਰੋਵਰ, ਸੁਖਵਿੰਦਰ ਭੱਲਾ, ਪੁਨੀਤ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ੁਰਾਕ ਸਪਲਾਈ ਵਿਭਾਗ ਦੇ ਨਿਰੀਖਕਾਂ ਵਲੋਂ ਮੁਕੰਮਲ ਹੜਤਾਲ ਦਾ ਐਲਾਨ ਅਗਲੀ ਖ਼ਬਰ ਅਸ਼ਟਾਮ ਡਿਊਟੀ ਵਿਚ ਕਰੋੜਾਂ ਦੀ ਘਪਲੇਬਾਜ਼ੀ ਕਰਨ ਦੇ ਮਾਮਲੇ ’ਚ 141 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Ad Position 24