19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨਸ਼ਾ ਵਿਰੋਧੀ ਜੈਨ ਜੈਡ ਐਨ.ਐਸ.ਐਸ. ਯੂਨਿਟ ਨੇ ‘ਵਿਕਸਿਤ ਭਾਰਤ ਲਈ ਨਸ਼ਾ ਮੁਕਤ ਯੁਵਾ’ ਦੇ ਤਹਿਤ ਚੁੱਕੀ ਸਹੁੰ

ਲੁਧਿਆਣਾ, 19 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀ ਐਨ. ਐਸ.

Ad Position 21
No active advertisement
ਅਜੀਤ ਡੈਸਕ 20-08-2026
ਲੁਧਿਆਣਾ, 19 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀ ਐਨ.ਐਸ.ਐਸ. ਯੂਨਿਟ ਨੇ ‘ਵਿਕਸਿਤ ਭਾਰਤ ਲਈ ਨਸ਼ਾ ਮੁਕਤ ਯੁਵਾ’ ਸੰਕਲਪ ਅਭਿਆਨ ਦੇ ਤਹਿਤ ਇਕ ਸਹੁੰ ਚੁੱਕ ਸਮਾਗਮ ਕਰਵਾਇਆ, ਜਿਸ ਦਾ ਥੀਮ ‘ਵਿਕਸਿਤ ਭਾਰਤ ਵਿਰੁੱਧ ਜੈੱਨ ਜੈੱਡ’ ਸੀ। ਇਹ ਪ੍ਰੋਗਰਾਮ ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਬਲਜਿੰਦਰ ਕੁਮਾਰ, ਹਰਜੋਤ ਸਿੰਘ ਅਤੇ ਰੁਪਿੰਦਰ ਕੌਰ ਦੀ ਨਿਗਰਾਨੀ ਹੇਠ ਕਰਵਾਇਆ ਗਿਆ, ਜਿਸ ਵਿਚ ਈਕੋ-ਕਲੱਬ ਦੀ ਨੋਡਲ ਇੰਚਾਰਜ ਡਾ. ਪੂਨਮ ਰਾਣੀ ਵੀ ਸ਼ਾਮਿਲ ਸਨ। ਸਮਾਰੋਹ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਦੀ ਵਰਤੋਂ ਨਾਲ ਪੈਣ ਵਾਲੇ ਬੁਰੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵ ਬਾਰੇ ਜਾਗਰੂਕ ਕੀਤਾ। ਇਸ ਪਹਿਲ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਸੰਵੇਦਨਸ਼ੀਲ ਬਣਾਉਣਾ ਅਤੇ ਉਨ੍ਹਾਂ ਨੂੰ ਇਕ ਸਿਹਤਮੰਦ, ਜਾਗਰੂਕ ਅਤੇ ਨਸ਼ਾ ਮੁਕਤ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਦੀ ਸਮਾਪਤੀ ਵਿਦਿਆਰਥੀਆਂ ਅਤੇ ਵਲੰਟੀਅਰਾਂ ਦੁਆਰਾ ਨਸ਼ਾ ਮੁਕਤ ਯੁਵਾ ਅਤੇ ਵਿਕਾਸ ਭਾਰਤ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਸਮੂਹਿਕ ਵਚਨਬੱਧਤਾ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਵਿਖੇ 60 ਲੱਖ ਦੀ ਲਾਗਤ ਨਾਲ ਆਧੁਨਿਕ ਵੈਂਡਿੰਗ ਜ਼ੋਨ ਦਾ ਉਦਘਾਟਨ ਅਗਲੀ ਖ਼ਬਰ ਖੱਤਰੀ ਅਰੋੜਾ ਪਰਿਵਾਰ ਵਲੋਂ ਸਾਵਣ ਤੇ ਨਾਗ ਪੰਚਮੀ ’ਤੇ ਪ੍ਰਾਚੀਨ ਗਊਸ਼ਾਲਾ ਵਿਖੇ ਕਰਵਾਇਆ ਗਿਆ ਸ਼ਿਵ ਵਿਆਹ
Ad Position 24