19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਜਥੇਬੰਦੀ ਦੀ ਹੋਈ ਮੀਟਿੰਗ

ਲੁਧਿਆਣਾ, 19 ਅਗਸਤ (ਡਾ. ਤਰਲੋਚਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜ਼ਿਲ੍ਹਾ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਮਾਨਗੜ੍ਹ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 20-08-2026
ਲੁਧਿਆਣਾ, 19 ਅਗਸਤ (ਡਾ. ਤਰਲੋਚਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜ਼ਿਲ੍ਹਾ ਇਕਾਈ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਮਾਨਗੜ੍ਹ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ 21 ਅਗਸਤ ਨੂੰ ਦਿੱਤੀ ਗਈ ਪੰਜਾਬ ਬੰਦ ਦੀ ਕਾਲ, ਬਸਤੀਵਾਦੀ ਕਾਨੂੰਨਾਂ ਦੇ ਵਿਰੋਧ, ਪਾਰਟੀ ਆਗੂਆਂ ਖ਼ਿਲਾਫ਼ ਦਰਜ ਮਾਮਲਿਆਂ ਅਤੇ ਆਉਣ ਵਾਲੇ ਪੰਥਕ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਆਗੂਆਂ ਨੇ ਸੰਗਤਾਂ ਅਤੇ ਪੰਜਾਬ ਵਾਸੀਆਂ ਨੂੰ 21 ਅਗਸਤ ਦੇ ਪੰਜਾਬ ਬੰਦ ਦੌਰਾਨ ਸ਼ਾਂਤਮਈ ਢੰਗ ਨਾਲ ਆਪਣਾ ਸਮਰਥਨ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਆਗੂਆਂ ਵਲੋਂ ਸਿਮਰਨਜੀਤ ਸਿੰਘ ਮਾਨ, ਇਮਾਨ ਸਿੰਘ ਮਾਨ ਅਤੇ ਹੋਰ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲਿਆਂ ਦਾ ਵੀ ਵਿਰੋਧ ਜਤਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਖੜਿਆਲ ਵਿਖੇ ਰੱਖੀ ਗਈ ਕਾਨਫ਼ਰੰਸ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰੀਤਮ ਸਿੰਘ ਮਾਨਗੜ੍ਹ ਨੇ ਸੰਗਤਾਂ ਨੂੰ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ‘ਗੁਰੂ ਲਾਧੋ ਰੇ-ਮੀਰੀ ਪੀਰੀ ਕਾਨਫਰੰਸ’ ਵਿਚ ਵੀ ਸ਼ਮੂਲੀਅਤ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਕਾਨਫ਼ਰੰਸ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਬੋਧਨ ਕਰਨਗੇ। ਮੀਟਿੰਗ ਵਿਚ ਬਲਜਿੰਦਰ ਸਿੰਘ ਪਾਂਗਲੀ, ਪ੍ਰਿਤਪਾਲ ਸਿੰਘ ਮੁਕੰਦਪੁਰ ਜ਼ਿਲ੍ਹਾ ਯੂਥ ਪ੍ਰਧਾਨ ਲੁਧਿਆਣਾ, ਕੁਲਦੀਪ ਸਿੰਘ ਪਨੇਸਰ, ਤਜਿੰਦਰ ਸਿੰਘ ਸਭਰਵਾਲ, ਨਵਪ੍ਰੀਤ ਸਿੰਘ ਕਲਸੀ, ਅਮਨਦੀਪ ਸਿੰਘ ਉਭੀ, ਰਣਜੀਤ ਸਿੰਘ ਖਹਿਰਾ, ਜਸਵਿੰਦਰ ਸਿੰਘ ਅਠਵਾਲ, ਇੰਦਰਜੀਤ ਸਿੰਘ ਬਿਰਦੀ, ਅਮਰਿੰਦਰ ਸਿੰਘ ਜੋਰਾ, ਸੁਖਦੇਵ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ ਕਨੇਚ, ਲਖਬੀਰ ਸਿੰਘ, ਤਿਲਕ ਰਾਜ, ਜਾਨਕੀ ਜੀ, ਅਮਨਦੀਪ ਸਿੰਘ ਭੈਰੋਮੁੰਨਾ ਅਤੇ ਸਿਕੰਦਰ ਸਿੰਘ ਬਿਲਗਾ ਸਮੇਤ ਹੋਰ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦਾ ਡੀ.ਏ. ਰੋਕਣਾ ਸਰਕਾਰ ਨੂੰ ਮਹਿੰਗਾ ਪੈ ਸਕਦਾ ਹੈ-ਢਿਲੋਂ ਅਗਲੀ ਖ਼ਬਰ ਗਰੇਵਾਲ ਹਸਪਤਾਲ ‘ਚ ਦਾਖ਼ਲ ਬਿਜਲੀ ਮੁਲਾਜ਼ਮ ਦੇ ਸਾਥੀ ਨੇ ਏ.ਸੀ. ਨਾ ਚਲਾਉਣ ਤੋਂ ਭੜਕ ਕੇ ਕੱਟੀ ਬਿਜਲੀ ਦੀ ਸਪਲਾਈ
Ad Position 24