21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਵਿਚ ਮਾਰੀ ਬਾਜ਼ੀ

ਡਾਬਾ/ਲੁਹਾਰਾ, 20 ਅਗਸਤ (ਕੁਲਵੰਤ ਸਿੰਘ ਸੱਪਲ)-ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਲੁਧਿਆਣਾ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦੌਰਾਨ ਕ੍ਰਿਕਟ ਅੰਡਰ-19 ਲੜਕਿਆਂ ਦੇ ਮੁਕਾਬਲੇ, ਜੋ ਕਿ ਇੰਟਰਨੈਸ਼ਨਲ ਪਬਲਿਕ ਸਕੂਲ ਸੰਧੂ ਨਗਰ ਵਿਖੇ ਕਰਵਾਏ ਗਏ ਸਨ, ਜਿਸ ਵਿਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰ. ਸਕੂਲ ਦੇ 7 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੁਧਿਆਣਾ-1 ਜ਼ੋਨ ਨੇ ਦੂਸਰਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 21-08-2026
ਡਾਬਾ/ਲੁਹਾਰਾ, 20 ਅਗਸਤ (ਕੁਲਵੰਤ ਸਿੰਘ ਸੱਪਲ)-ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਲੁਧਿਆਣਾ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦੌਰਾਨ ਕ੍ਰਿਕਟ ਅੰਡਰ-19 ਲੜਕਿਆਂ ਦੇ ਮੁਕਾਬਲੇ, ਜੋ ਕਿ ਇੰਟਰਨੈਸ਼ਨਲ ਪਬਲਿਕ ਸਕੂਲ ਸੰਧੂ ਨਗਰ ਵਿਖੇ ਕਰਵਾਏ ਗਏ ਸਨ, ਜਿਸ ਵਿਚ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰ. ਸਕੂਲ ਦੇ 7 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲੁਧਿਆਣਾ-1 ਜ਼ੋਨ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਜਿੱਤ ’ਤੇ ਸਕੂਲ ਦੇ ਪ੍ਰਿੰਸੀਪਲ ਹਰਜੀਤ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਡੀ.ਪੀ.ਈ. ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਪ੍ਰਿੰਸੀਪਲ ਹਰਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਭਵਿੱਖ ਵਿਚ ਵੀ ਰਾਜ-ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਅਤੇ ਲੁਧਿਆਣਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾੜੇਵਾਲ ਵਾਸੀ ਪਰਮਿੰਦਰ ਸਿੰਘ ਗਿੱਲ ਦੇ ਅਕਾਲ ਚਲਾਣੇ ’ਤੇ ਗਿੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ -ਮਾਮਲਾ ਡੀ.ਏ. ਅਤੇ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ- ਹੋਮ ਗਾਰਡ ਸਾਂਝੀ ਐਸੋਸੀਏਸ਼ਨ ਨੇ ਧਰਨਾ ਲਗਾ ਕੇ ਕੀਤਾ ਨੈਸ਼ਨਲ ਹਾ...
Ad Position 24