21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦਿਨੋਂ -ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ-ਰੋਹਿਤ ਧੀਰ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਸਮਾਜ ਸੇਵਕ ਰੋਹਿਤ ਧੀਰ ਨੇ ਸੂਬੇ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦੇ ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਮੰਗ ਕੀਤੀ। ਅੱਜ ਇੱਥੇ ਗੱਲਬਾਤ ਕਰਦੇ ਧੀਰ ਨੇ ਕਿਹਾ ਕਿ ਸੂਬੇ ਵਿਚ ਖ਼ਾਸ ਕਰਕੇ ਲੁਧਿਆਣਾ ਵਿਚ ਦਿਨ ਬ ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-08-2026
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਸਮਾਜ ਸੇਵਕ ਰੋਹਿਤ ਧੀਰ ਨੇ ਸੂਬੇ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦੇ ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਮੰਗ ਕੀਤੀ। ਅੱਜ ਇੱਥੇ ਗੱਲਬਾਤ ਕਰਦੇ ਧੀਰ ਨੇ ਕਿਹਾ ਕਿ ਸੂਬੇ ਵਿਚ ਖ਼ਾਸ ਕਰਕੇ ਲੁਧਿਆਣਾ ਵਿਚ ਦਿਨ ਬ ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਪਰ ਪੁਲਿਸ ਵਲੋਂ ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਇਸ ਲਈ ਬਾਹਰ ਤੋਂ ਆਉਣ ਵਾਲਾ ਵਪਾਰੀ ਵਪਾਰ ਕਰਨ ਲਈ ਸੂਬੇ ਵਿਚ ਨਹੀਂ ਆ ਰਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵਪਾਰੀ ਆਪਣਾ ਵਪਾਰ ਦੂਜੇ ਸੂਬਿਆਂ ਵਿਚ ਤਬਦੀਲ ਕਰ ਰਹੇ ਹਨ, ਜਦਕਿ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਵੀ ਅਸਫਲ ਰਹੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਨਸ਼ੇ ਕਰ ਰਹੇ ਨੌਜਵਾਨ ਲੜਕੇ ਲੜਕੀਆਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਰਾਹ ਜਾਂਦੀਆਂ ਔਰਤਾਂ ਤੋਂ ਗਹਿਣੇ ਅਤੇ ਮੋਬਾਈਲ ਖੋਹਣਾ ਆਮ ਜਿਹੀ ਗੱਲ ਹੋ ਗਈ ਹੈ। ਇਸ ਦੌਰਾਨ ਪੰਜਾਬ ਵਿਚ ਸੱਤਾ ਦਾ ਆਨੰਦ ਮਾਣ ਰਹੇ ਲੋਕ ਅਤੇ ਪੁਲਿਸ ਪ੍ਰਸ਼ਾਸਨ ਚੁੱਪਚਾਪ ਤਮਾਸ਼ਾ ਦੇਖ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੇ ਇਸ ਵੱਲ ਧਿਆਨ ਨਾ ਦਿੱਤਾ ਤਾਂ ਪੰਜਾਬ ਆਰਥਿਕ ਤੌਰ ’ਤੇ ਬਰਬਾਦ ਹੋ ਜਾਵੇਗਾ। 20ਐਲਡੀਐਚ23 ਰੋਹਿਤ ਧੀਰ
Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ਦੇ ਕਾਂਗਰਸੀ ਆਗੂਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਸਾਂਝੀ ਐਕਸ਼ਨ ਕਮੇਟੀ ਪੰਜਾਬ ਤੇ ਪੀ.ਏ.ਯੂ. ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ
Ad Position 24