21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹਲਕਾ ਦੱਖਣੀ ਦੇ ਕਾਂਗਰਸੀ ਆਗੂਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੀਤੀ ਵਿਚਾਰ-ਚਰਚਾ

ਢੰਡਾਰੀ ਕਲਾਂ/ਲੁਧਿਆਣਾ, 20 ਅਗਸਤ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਕਾਂਗਰਸੀ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਵਾਰਡ ਨੰਬਰ 32 ਵਿਚ ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ, ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਤੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-08-2026
ਢੰਡਾਰੀ ਕਲਾਂ/ਲੁਧਿਆਣਾ, 20 ਅਗਸਤ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਕਾਂਗਰਸੀ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਵਾਰਡ ਨੰਬਰ 32 ਵਿਚ ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ, ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਤੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਕ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ, ਜੋ ਆਮ ਲੋਕਾਂ ਦੇ ਹਿੱਤਾਂ ਅਤੇ ਸਰਵਪੱਖੀ ਵਿਕਾਸ ਸਬੰਧੀ ਇਮਾਨਦਾਰੀ ਨਾਲ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ 2027 ਵਿਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੈ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਵਿਧਾਨ ਸਭਾ ਹਲਕਾ ਦੱਖਣੀ ਦਾ ਵਿਕਾਸ ਵੀ ਹਲਕਾ ਪੱਛਮੀ ਵਾਂਗ ਹੋਵੇਗਾ ਅਤੇ ਇੱਥੋਂ ਦੇ ਵਾਸੀਆਂ ਨੂੰ ਨਰਕ ਭਰੀ ਜਿੰਦਗੀ ਤੋਂ ਰਾਹਤ ਮਿਲੇਗੀ। ਆਸ਼ੂ ਨੇ ਕਿਹਾ ਕਿ ਹੁਣ ਪੰਜਾਬ ਵਾਸੀ ਵੀ ਸਮਝ ਚੁੱਕੇ ਹਨ ਕਿ ਸੂਬੇ ਦਾ ਵਿਕਾਸ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਹੀ ਕਰਵਾ ਸਕਦੀ ਹੈ ਨਾ ਕਿ ਬਦਲਾਓ ਦੇ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ। ਇਸ ਮੌਕੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਸਮੁੱਚੇ ਕਾਂਗਰਸੀ ਵਰਕਰਾਂ ਨੂੰ ਆਗਾਮੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਕਮਰ ਕੱਸੇ ਕਸ ਲੈਣੇ ਚਾਹੀਦੇ ਹਨ। ਮੀਟਿੰਗ ਦੌਰਾਨ ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਆਸ਼ੀਸ਼ ਅਵਸਥੀ, ਵਾਰਡ ਨੰ. 38 ਦੇ ਕੌਂਸਲਰ ਸਤਪਾਲ ਲੁਹਾਰਾ, ਵਾਰਡ ਨੰਬਰ 32 ਦੇ ਕੌਂਸਲਰ ਜਸਵਿੰਦਰ ਸਿੰਘ ਵੀਰੂ, ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ, ਦਫਤਰ ਇੰਚਾਰਜ ਤਿਲਕ ਰਾਜ ਯਾਦਵ, ਗੌਤਮ ਸ਼ਰਮਾ, ਸ਼ੇਰ ਸਿੰਘ ਟੁਰਨਾ, ਸਿਰਾਜੁਦੀਨ, ਪੰਮਾ ਗਿਆਸਪੁਰਾ, ਵਿਵੇਕ ਆਦਿ ਨੇ ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਮੌਜੂਦਾ ਸਰਕਾਰ ਦੀਆਂ ਨਲਾਇਕੀਆਂ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਦਿਨੋਂ -ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ-ਰੋਹਿਤ ਧੀਰ
Ad Position 24