ਮਨਿਸਟੀਰੀਅਲ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਚੌਥੇ ਦਿਨ ਵੀ ਜਾਰੀ
ਲੁਧਿਆਣਾ, 20 ਅਗਸਤ (ਭੁਪਿੰਦਰ ਸਿੰਘ ਬੈਂਸ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਪੰਜਾਬ ਭਰ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਚਲਾਈ ਜਾ ਰਹੀ ਕਲਮ ਛੋੜ, ਕੰਪਿਊਟਰ ਬੰਦ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਸਰਕਾਰੀ ਦਫਤਰਾਂ ਵਿਚ ਕੰਮਕਾਜ ਦਾ ਬਹਿਸਕਾਰ ਕਰਦਿਆਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ।
ਲੁਧਿਆਣਾ, 20 ਅਗਸਤ (ਭੁਪਿੰਦਰ ਸਿੰਘ ਬੈਂਸ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਪੰਜਾਬ ਭਰ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਚਲਾਈ ਜਾ ਰਹੀ ਕਲਮ ਛੋੜ, ਕੰਪਿਊਟਰ ਬੰਦ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਸਰਕਾਰੀ ਦਫਤਰਾਂ ਵਿਚ ਕੰਮਕਾਜ ਦਾ ਬਹਿਸਕਾਰ ਕਰਦਿਆਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਮੁਲਾਜ਼ਮਾਂ ਨੇ 18 ਅਗਸਤ 2026 ਨੂੰ ਡੀ.ਏ. ਰੋਕਣ ਸਬੰਧੀ ਜਾਰੀ ਪੱਤਰ ਦੀਆਂ ਕਾਪੀਆਂ ਸਾੜੀਆਂ। ਉਨ੍ਹਾਂ ਮੰਗ ਕੀਤੀ ਕਿ ਪੱਤਰ ਵਾਪਸ ਲਿਆ ਜਾਵੇ ਤੇ ਮਹਿੰਗਾਈ ਭੱਤੇ ਸਮੇਤ ਬਕਾਏ ਜਾਰੀ ਕੀਤੇ ਜਾਣ। ਸੂਬਾ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਮੇਮ ਸਿੰਘ ਭੱਠਲ ਦੀ ਅਗਵਾਈ ਹੇਠ ਮੁਲਾਜ਼ਮ ਆਪਣੀਆਂ ਮੰਗਾਂ ਲਈ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਹੜਤਾਲ ਸ਼ੁਕਰਵਾਰ ਨੂੰ ਵੀ ਜਾਰੀ ਰਹੇਗੀ। ਜਦਕਿ 22 ਅਗਸਤ ਨੂੰ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।