21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੱਜਣ ਕੁਮਾਰ ਦੀ ਮੌਤ ’ਤੇ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਵੱਡੇ ਲੱਡੂ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ, ਪ੍ਰਧਾਨ ਬੀਬੀ ਗੁਰਦੀਪ ਕੌਰ ਵਲੋਂ ਸੱਜਣ ਕੁਮਾਰ ਦੀ ਮੌਤ ’ਤੇ 1984 ਪੀੜਤ ਪਰਿਵਾਰਾਂ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ 1984 ਦੇ ਕਤਲੇਆਮ ਦੌਰਾਨ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਵਿਚ ਸ਼ਾਮਿਲ ਦੋਸ਼ੀ ਸੱਜਣ ਨੂੰ ਦੁਨਿਆਵੀ ਅਦਾਲਤਾਂ ਨੇ ਫਾਂਸੀ ਦੀ ਸਜਾ ਨਹੀਂ ਦਿੱਤੀ, ਪਰ ਰੱਬ ਦੀ ਅਦਾਲਤ ਨੇ ਹਜ਼ਾਰਾਂ ਸਿੱਖਾਂ ਦੇ ਕਾਤਲ ਨੂੰ ਮੌਤ ਦੀ ਸਜ਼ਾ ਦਿੱਤੀ ਹੈ, ਜੋ ਕਿ ਜੇਲ੍ਹ ਵਿਚ ਤੜਪ-ਤੜਪ ਕੇ ਮਰਿਆ ਹੈ।

Ad Position 21
No active advertisement
ਅਜੀਤ ਡੈਸਕ 21-08-2026
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ, ਪ੍ਰਧਾਨ ਬੀਬੀ ਗੁਰਦੀਪ ਕੌਰ ਵਲੋਂ ਸੱਜਣ ਕੁਮਾਰ ਦੀ ਮੌਤ ’ਤੇ 1984 ਪੀੜਤ ਪਰਿਵਾਰਾਂ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ 1984 ਦੇ ਕਤਲੇਆਮ ਦੌਰਾਨ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਵਿਚ ਸ਼ਾਮਿਲ ਦੋਸ਼ੀ ਸੱਜਣ ਨੂੰ ਦੁਨਿਆਵੀ ਅਦਾਲਤਾਂ ਨੇ ਫਾਂਸੀ ਦੀ ਸਜਾ ਨਹੀਂ ਦਿੱਤੀ, ਪਰ ਰੱਬ ਦੀ ਅਦਾਲਤ ਨੇ ਹਜ਼ਾਰਾਂ ਸਿੱਖਾਂ ਦੇ ਕਾਤਲ ਨੂੰ ਮੌਤ ਦੀ ਸਜ਼ਾ ਦਿੱਤੀ ਹੈ, ਜੋ ਕਿ ਜੇਲ੍ਹ ਵਿਚ ਤੜਪ-ਤੜਪ ਕੇ ਮਰਿਆ ਹੈ। ਅੱਜ ਹਜ਼ਾਰਾਂ ਦੰਗਾ ਪੀੜਤ ਪਰਿਵਾਰਾਂ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਇਕ ਕਮਿਸ਼ਨ ਬਣਾ ਕੇ ਹਜ਼ਾਰਾ ਸਿੱਖਾਂ ਦੇ ਕਤਲੇਆਮ ਕਰਨ ਵਾਲੇ ਅਸਲ ਕਾਂਗਰਸੀ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ‘ਤੇ ਰਾਣੀ ਧਾਲੀਵਾਲ, ਇੰਦਰਪਾਲਪਾਲ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ ਸੋਨੀ, ਗੁਰਮੀਤ ਕੌਰ, ਹਰਦੀਪ ਸਿੰਘ, ਪ੍ਰੀਤੀ ਕੌਰ, ਸਵਰਨਜੀਤ ਕੌਰ ਨਾਲ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਅਸਥਾਨ ਨੇੜੇ ਸ਼ਰਾਬ ਦਾ ਠੇਕਾ ਖੁੱਲ੍ਹਣ ’ਤੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਹਾਂਨਗਰ ਦੀਆਂ ਹਰਿਆਵਲ ਪੱਟੀਆਂ ’ਚ ਬੂਥ, ਇਮਾਰਤਾਂ ਤੇ ਹੋਰ ਢਾਂਚੇ ਸਾਂਝੀ ਕਮੇਟੀ ਦੀ ਰਿਪੋਰਟ ’ਚ ਖ਼ੁਲਾਸਾ
Ad Position 24