20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿਸ਼ੂ ਦਾਸ ਵਾਸੀ ਪਿੰਡ ਬੁਲਾਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 84 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।

Ad Position 21
No active advertisement
ਅਜੀਤ ਡੈਸਕ 21-08-2026
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿਸ਼ੂ ਦਾਸ ਵਾਸੀ ਪਿੰਡ ਬੁਲਾਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 84 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸਨੂੰ ਪਿੰਡ ਬੁਲਾਰਾ ਨੇੜਿਓਂ ਹੀ ਕਾਬੂ ਕੀਤਾ ਹੈ। ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਮਨਜੀਤ ਨਗਰ ਵਿਚ ਛਾਪਾਮਾਰੀ ਕਰਕੇ ਉਥੋਂ 262 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਸ਼ਰਾਬ ਦਾ ਮਾਲਕ ਵਰਿੰਦਰ ਸਿੰਘ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਵਲੋਂ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਸੱਟੇਬਾਜ਼ ਕਾਬੂ ਪੁਲਿਸ ਨੇ ਕੁੰਤੀ ਨਗਰ ਨਗਰ ਵਿਚ ਛਾਪਾਮਾਰੀ ਕਰਕੇ ਰਣਜੀਤ ਕੁਮਾਰ ਵਾਸੀ ਡਾਬਾ ਰੋਡ ਨੂੰ ਕਾਬੂ ਕੀਤਾ ਹੈ। ਕਥਿਤ ਦੋਸ਼ੀ ਸੜਕ ਤੇ ਸ਼ਰ੍ਹੇਆਮ ਸੁੱਟੇਬਾਜ਼ੀ ਕਰ ਰਿਹਾ ਸੀ। ਪੁਲਿਸ ਵਲੋਂ ਉੱਥੇ ਕਬਜ਼ੇ ਵਿਚੋਂ ਨਗਦੀ ਵੀ ਬਰਾਮਦ ਕੀਤੀ ਗਈ ਹੈ। ਮੋਟਰਸਾਈਕਲ ਚੋਰੀ ਸਥਾਨਕ ਦਾਦਾ ਮੋਟਰ ਢੋਲੇਵਾਲ ਚੌਂਕ ਦੇ ਬਾਹਰੋਂ ਚੋਰਾਂ ਵਲੋਂ ਸਤੀਸ਼ ਕੁਮਾਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਹੈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਘਰ ਵਿਚ ਚੋਰੀ ਸਥਾਨਕ ਅਗਰ ਨਗਰ ਇਨਕਲੇਵ ਤੋਂ ਚੋਰ ਇੱਕ ਘਰ ਵਿਚੋਂ ਮਹਿੰਗੀ ਘੜੀ ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਘਰ ਦੇ ਮਾਲਕ ਯੋਗੇਸ਼ ਗੁਪਤਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਹੈਰੋਇਨ ਬਰਾਮਦ ਪੁਲਿਸ ਨੇ ਸੰਤੋਸ਼ ਕੁਮਾਰ ਵਾਸੀ ਚੰਦਰ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਪੁਲਿਸ ਨੇ ਉਸ ਨੂੰ ਲੱਕੜਪੁਰ ਨੇੜਿਓਂ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ। ਦੁਕਾਨ ਵਿਚ ਚੋਰੀ ਪੁਲਿਸ ਨੇ ਮਨਵਿੰਦਰ ਸਿੰਘ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ ‘ਤੇ ਹਰਨੂਰ ਸਿੰਘ, ਦਵਿੰਦਰ ਕੌਰ ਉਰਫ ਗੋਲਡੀ, ਰਮਜਾਨ, ਅਨਮੋਲ, ਗੁਰੀ ਅਤੇ ਪ੍ਰਿਤੋਸ਼ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਮੋਬਾਇਲਾਂ ਦੀ ਦੁਕਾਨ ਤੋਂ ਮੋਬਾਈਲ ਘੜੀਆਂ ਤੇ ਹੋਰ ਸਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਤਰਲੋਚਨ ਸਿੰਘ ਵਾਸੀ ਨਿਊ ਜਨਤਾ ਨਗਰ ਦੀ ਸ਼ਿਕਾਇਤ ‘ਤੇ ਕਰਨ ਕੁਮਾਰ, ਸਰਬਜੀਤ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਗੁਰੂ ਨਗਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਚੂਹੜਪੁਰ ’ਚ ਖੁੱਲ੍ਹਿਆ ਅਕਾਲੀ ਦਲ “ਵਾਰਿਸ ਪੰਜਾਬ ਦੇ” ਦਾ ਦਫਤਰ
Ad Position 24