ਰਾਜਗੁਰੂ ਨਗਰ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਅਲੌਕਿਕ ਕੀਰਤਨ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰਕੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ। ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਜਤਿੰਦਰ ਸਿੰਘ ਜੋਧ (ਜਲੰਧਰ ਵਾਲੇ) ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
ਸ
ਸਮਾਗਮ ਦੌਰਾਨ ਭਾਈ ਜਤਿੰਦਰ ਸਿੰਘ ਜੋਧ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ ਅਤੇ ਕੰਵਲਜੀਤ ਸਿੰਘ। ਤਸਵੀਰ-ਸੇਵਕ ਸਿੰਘ
21-08-2026
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਅਲੌਕਿਕ ਕੀਰਤਨ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰਕੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਪ੍ਰਾਪਤ ਕੀਤੀਆਂ। ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਜਤਿੰਦਰ ਸਿੰਘ ਜੋਧ (ਜਲੰਧਰ ਵਾਲੇ) ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਉਨ੍ਹਾਂ ਨੇ ਆਪਣੇ ਰਸਭਿੰਨੇ ਕੀਰਤਨ ਅਤੇ ਗੁਰਬਾਣੀ ਦੀਆਂ ਇਲਾਹੀ ਧੁਨਾਂ ਨਾਲ ਸੰਗਤਾਂ ਨੂੰ ਮੰਤਰਮੁਗਧ ਕਰਦਿਆਂ ਨਿਹਾਲ ਕੀਤਾ। ਕੀਰਤਨ ਦੇ ਨਾਲ-ਨਾਲ ਭਾਈ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬਾਨ ਦੁਆਰਾ ਦਰਸਾਏ ਸੱਚ ਦੇ ਮਾਰਗ ‘ਤੇ ਚੱਲਣ, ਗੁਰਬਾਣੀ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਅਤੇ ਨਾਮ-ਸਿਮਰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਹੋਈਆਂ ਸੰਗਤਾਂ, ਕੀਰਤਨੀ ਜੱਥੇ ਅਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ ਅਤੇ ਕੰਵਲਜੀਤ ਸਿੰਘ ਨੇ ਭਾਈ ਜਤਿੰਦਰ ਸਿੰਘ ਜੋਧ ਅਤੇ ਉਨ੍ਹਾਂ ਦੇ ਜੱਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਸਮੂਹ ਅਹੁਦੇਦਾਰ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਸਥਾਨਕ ਸੰਗਤਾਂ ਹਾਜ਼ਰ ਸਨ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਬਲਬੀਰ ਸਿੰਘ, ਚਰਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਮਲਕੀਤ ਸਿੰਘ, ਜਗਮੋਹਨ ਸਿੰਘ, ਤਜਿੰਦਰ ਸਿੰਘ, ਸਤਬਜੀਤ ਸਿੰਘ ਚਗਰ, ਤਰਲੋਕ ਸਿੰਘ ਸੱਚਦੇਵਾ, ਜਗਜੀਵਨ ਸਿੰਘ ਸੋਨਪਾਲ ਆਦਿ ਹਾਜ਼ਰ ਸਨ।