ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਭਾਈ ਰਣਧੀਰ ਸਿੰਘ ਨਗਰ ਵਿਚ ਇਕ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਖਪ੍ਰੀਤ ਕੌਰ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਵਿਜੇ ਅਗਰਵਾਲ ਉਸਦੇ ਪੁੱਤਰ ਮਧੋਕ ਅਤੇ ਅਸ਼ੋਕ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਭਾਈ ਰਣਧੀਰ ਸਿੰਘ ਨਗਰ ਵਿਚ ਇਕ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਖਪ੍ਰੀਤ ਕੌਰ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਵਿਜੇ ਅਗਰਵਾਲ ਉਸਦੇ ਪੁੱਤਰ ਮਧੋਕ ਅਤੇ ਅਸ਼ੋਕ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।