20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਿਸ਼ਵ ਫ਼ੋਟੋਗਰਾਫੀ ਦਿਵਸ ਮੌਕੇ ਫ਼ੋਟੋ ਜਰਨਲਿਸਟ ਐਸੋ: ਨੇ ਲਗਾਈ 10ਵੀਂ ਸਾਲਾਨਾ ਫ਼ੋਟੋ ਪ੍ਰਦਰਸ਼ਨੀ

ਲੁਧਿਆਣਾ, 20 ਅਗਸਤ (ਜਤਿੰਦਰ ਭੰਬੀ)-ਵਿਸ਼ਵ ਫ਼ੋਟੋਗਰਾਫੀ ਦਿਵਸ ਮੌਕੇ ਲੁਧਿਆਣਾ ਫ਼ੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਲਕਸ਼ਮੀ ਲੇਡੀਜ਼ ਕਲੱਬ ਵਿਖੇ10ਵੀਂ ਸਾਲਾਨਾ ਫ਼ੋਟੋ ਪ੍ਰਦਰਸ਼ਨੀ ‘ਵਨ ਥਾਊਜ਼ੈਂਡ ਵਰਡਜ਼’ ਲਗਾਈ ਗਈ, ਜਿਸ ਦਾ ਉਦਘਾਟਨ ਪਦਮ ਸ਼੍ਰੀ ਰਜਨੀ ਬੈਕਟਰ, ਈ-9 ਫਾਊਂਡੇਸ਼ਨ ਦੀ ਪ੍ਰਧਾਨ ਹਿਨਾ ਸਿੰਗਲ, ਅਮਨ ਸੰਧੂ ਅਤੇ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਮੁੱਖ ਮਹਿਮਾਨਾਂ ਅਤੇ ਆਈਆਂ ਸ਼ਖ਼ਸੀਅਤਾਂ ਨੇ ਪ੍ਰਦਰਸ਼ਨੀ ਵਿਚ ਲਗਾਈਆਂ ਤਸਵੀਰਾਂ ਨੂੰ ਦਿਲਚਸਪੀ ਨਾਲ ਦੇਖਿਆ ਅਤੇ ਫ਼ੋਟੋ ਜਰਨਲਿਸਟਾਂ ਦੀ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 21-08-2026
ਲੁਧਿਆਣਾ, 20 ਅਗਸਤ (ਜਤਿੰਦਰ ਭੰਬੀ)-ਵਿਸ਼ਵ ਫ਼ੋਟੋਗਰਾਫੀ ਦਿਵਸ ਮੌਕੇ ਲੁਧਿਆਣਾ ਫ਼ੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਲਕਸ਼ਮੀ ਲੇਡੀਜ਼ ਕਲੱਬ ਵਿਖੇ10ਵੀਂ ਸਾਲਾਨਾ ਫ਼ੋਟੋ ਪ੍ਰਦਰਸ਼ਨੀ ‘ਵਨ ਥਾਊਜ਼ੈਂਡ ਵਰਡਜ਼’ ਲਗਾਈ ਗਈ, ਜਿਸ ਦਾ ਉਦਘਾਟਨ ਪਦਮ ਸ਼੍ਰੀ ਰਜਨੀ ਬੈਕਟਰ, ਈ-9 ਫਾਊਂਡੇਸ਼ਨ ਦੀ ਪ੍ਰਧਾਨ ਹਿਨਾ ਸਿੰਗਲ, ਅਮਨ ਸੰਧੂ ਅਤੇ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਮੁੱਖ ਮਹਿਮਾਨਾਂ ਅਤੇ ਆਈਆਂ ਸ਼ਖ਼ਸੀਅਤਾਂ ਨੇ ਪ੍ਰਦਰਸ਼ਨੀ ਵਿਚ ਲਗਾਈਆਂ ਤਸਵੀਰਾਂ ਨੂੰ ਦਿਲਚਸਪੀ ਨਾਲ ਦੇਖਿਆ ਅਤੇ ਫ਼ੋਟੋ ਜਰਨਲਿਸਟਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪਦਮ ਸ਼੍ਰੀ ਰਜਨੀ ਬੈਕਟਰ ਨੇ ਲੁਧਿਆਣਾ ਫ਼ੋਟੋ ਜਰਨਲਿਸਟ ਐਸੋਸੀਏਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਦਰਸ਼ਨੀ ਵਿਚ ਲਗਾਈਆਂ ਤਸਵੀਰਾਂ ਆਪਣੇ-ਆਪ ਵਿਚ ਇਕ ਵੱਖਰੀ ਕਹਾਣੀ ਪੇਸ਼ ਕਰਦੀਆਂ ਹਨ। ਹਿਨਾ ਸਿੰਗਲ ਡਿਪਟੀ ਐਮ.ਡੀ. ਦੀਪਕ ਬਿਲਡਰ ਨੇ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਫ਼ੋਟੋ ਜਰਨਲਿਸਟਾਂ ਵਲੋਂ ਖਿੱਚੀਆਂ ਗਈਆਂ ਇਹ ਬਿਹਤਰੀਨ ਤਸਵੀਰਾਂ ਸਥਾਈ ਤੌਰ ’ਤੇ ਵੀ ਪ੍ਰਦਰਸ਼ਿਤ ਕੀਤੀਆਂ ਜਾਣ। ਇਸ ਮੌਕੇ ਕਾਰਜਕਾਰੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਫ਼ੋਟੋ ਜਰਨਲਿਸਟ ਐਸੋਸੀਏਸ਼ਨ ਪ੍ਰਦਰਸ਼ਨੀ ਲਗਾਉਣ ਲਈ ਵਧਾਈ ਦੀ ਪਾਤਰ ਹੈ। ਐਸੋਸੀਏਸ਼ਨ ਦੇ ਚੇਅਰਮੈਨ ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨੀ ਵਿਚ ਸਵ: ਧਰਮਵੀਰ ਵਲੋਂ ਪੁਰਾਣੇ ਸਮੇਂ ਦੌਰਾਨ ਫ਼ੋਟੋਗਰਾਫੀ ਲਈ ਵਰਤੇ ਜਾਂਦੇ ਕੈਮਰੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ। ਪ੍ਰਧਾਨ ਕੁਲਦੀਪ ਸਿੰਘ ਕਾਲਾ ਨੇ ਕਿਹਾ ਕਿ ਇਹ ਪ੍ਰਦਰਸ਼ਨੀ ਆਪਣੇ ਦਸਵੇਂ ਸਾਲ ਵਿਚ ਪਹੁੰਚ ਗਈ ਹੈ, ਜੋ ਕਿ ਮਾਣ ਵਾਲੀ ਗੱਲ ਹੈ। ਸਮਾਗਮ ਦੌਰਾਨ ਲੁਧਿਆਣਾ ਫ਼ੋਟੋ ਜਰਨਲਿਸਟ ਐਸੋਸੀਏਸ਼ਨ ਦੀ ਪ੍ਰਬੰਧਕੀ ਕਮੇਟੀ ਵਲੋਂ ਪਹੁੰਚੇ ਮੁੱਖ ਮਹਿਮਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ ਵੱਖ ਸੰਸਥਾਵਾਂ ਦੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਕਰਵਾਈ ਗਈ ਮੱਛੀ ਪਾਲਣ ਸਟਾਰਟ-ਅੱਪ ਅਤੇ ਜਲਜੀਵ ਪੇਸ਼ੇਵਰ ਉਦਮੀਆਂ ਦੀ ਮੀਟਿੰਗ ਅਗਲੀ ਖ਼ਬਰ ਸਾਈਬਰ ਧੋਖਾਧੜੀ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24