ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਵਿਚ ਸਦਭਾਵਨਾ ਦਿਵਸ ਮਨਾਇਆ
ਲੁਧਿਆਣਾ, 20 ਅਗਸਤ (ਜਸਵਿੰਦਰ ਸਿੰਘ)-ਪੰਜਾਬ ਦੇ ਯੁਵਕ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਐਨ. ਐੱਸ.
ਲੁਧਿਆਣਾ, 20 ਅਗਸਤ (ਜਸਵਿੰਦਰ ਸਿੰਘ)-ਪੰਜਾਬ ਦੇ ਯੁਵਕ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੀ ਐਨ.ਐੱਸ.ਐੱਸ. ਇਕਾਈ ਵਲੋਂ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਦੀ ਦੇਖ-ਰੇਖ ਹੇਠ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਦਿਵਸ ਦਾ ਉਦੇਸ਼ ਵਿਦਿਆਰਥੀਆਂ ਵਿਚ ਰਾਸ਼ਟਰੀ ਏਕਤਾ, ਸਾਂਝੀਵਾਲਤਾ, ਸ਼ਾਂਤੀ, ਸਦਭਾਵਨਾ ਅਤੇ ਭਾਵਨਾਤਮਕ ਏਕਤਾ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨਾ ਸੀ। ਕਾਰਜਕ੍ਰਮ ਦੀ ਸ਼ੁਰੂਆਤ ਸਦਭਾਵਨਾ ਪ੍ਰਤਿੱਗਿਆ ਲੈਣ ਦੀ ਰਸਮ ਨਾਲ ਹੋਈ, ਜਿਸ ਵਿਚ ਕਾਲਜ ਦੀ ਪ੍ਰਿੰਸੀਪਲ, ਅਧਿਆਪਕ ਵਰਗ, ਐਨ.ਐੱਸ.ਐੱਸ. ਵਲੰਟੀਅਰਾਂ ਅਤੇ ਕਾਲਜ ਦੇ ਹੋਰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਰਾਸ਼ਟਰੀ ਏਕਤਾ, ਵਿਭਿੰਨਤਾ ਵਿਚ ਏਕਤਾ, ਰਾਸ਼ਟਰੀ ਸਦਭਾਵਨਾ, ਸਮਾਨਤਾ ਅਤੇ ਬਰਾਬਰੀ ਅਤੇ ‘ਅਸੀਂ ਇਕ ਹਾਂ’ ਵਰਗੇ ਵੱਖ-ਵੱਖ ਵਿਸ਼ਿਆਂ ’ਤੇ ਪੋਸਟਰ ਬਣਾਉਣ ਅਤੇ ਨਾਅਰਾ ਲਿਖਣ ਮੁਕਾਬਲੇ ਵੀ ਕਰਵਾਏ ਗਏ। ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਜਯਾ ਬੱਤਰਾ ਅਤੇ ਡਾ. ਜਸਵੀਰ ਕੌਰ ਨੇ ਐਨ.ਐੱਸ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਰੰਗ-ਬਿਰੰਗੇ ਪੋਸਟਰਾਂ ਅਤੇ ਪ੍ਰਭਾਵਸ਼ਾਲੀ ਨਾਅਰਿਆਂ ਰਾਹੀਂ ਆਪਣੇ ਵਿਚਾਰਾਂ ਨੂੰ ਰਚਨਾਤਮਿਕ ਢੰਗ ਨਾਲ ਪ੍ਰਗਟ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਪਿਆਰ, ਸਮਾਨਤਾ, ਏਕਤਾ, ਭਾਈਚਾਰੇ, ਦਇਆ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਗਿਆ। ਸਦਭਾਵਨਾ ਦਿਵਸ ਦਾ ਇਹ ਪ੍ਰਬੰਧ ਵਿਦਿਆਰਥੀਆਂ ਵਿਚ ਰਾਸ਼ਟਰੀ ਏਕਤਾ ਅਤੇ ਸਮਾਜਿਕ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇਕ ਸਾਰਥਿਕ ਉਪਰਾਲਾ ਰਿਹਾ।