22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜ਼ਿਲ੍ਹਾ ਪ੍ਰਸ਼ਾਸਨ ਤੇ ਵਰਧਮਾਨ ਸਟੀਲਜ਼ ਦੀ ਸਾਂਝੀ ਪਹਿਲ ਤਹਿਤ ‘ਸਿਹਤ ਸੇਵਿਕਾ’ ਪ੍ਰੋਜੈਕਟ ਦੀ ਸ਼ੁਰੂਆਤ

ਲੁਧਿਆਣਾ, 21 ਅਗਸਤ(ਡਾ. ਤਰਲੋਚਨ ਸਿੰਘ)-ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਹਾਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪ੍ਰੋਗਰਾਮ ‘ਸਵਸਥ ਸਮਾਜ’ ਤਹਿਤ ਅੱਜ ‘ਸਿਹਤ ਸੇਵਿਕਾ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

Ad Position 21
No active advertisement
ਅਜੀਤ ਡੈਸਕ 22-08-2026
ਲੁਧਿਆਣਾ, 21 ਅਗਸਤ(ਡਾ. ਤਰਲੋਚਨ ਸਿੰਘ)-ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਹਾਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪ੍ਰੋਗਰਾਮ ‘ਸਵਸਥ ਸਮਾਜ’ ਤਹਿਤ ਅੱਜ ‘ਸਿਹਤ ਸੇਵਿਕਾ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਤਹਿਤ 50 ਸਿਹਤ ਸੇਵਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਪ੍ਰਾਪਤ ਸਿਹਤ ਸੇਵਕਾਂ ਨੂੰ ਮਰੀਜ਼ਾਂ ਦੀ ਮੁੱਢਲੀ ਜਾਂਚ ਅਤੇ ਸਿਹਤ ਸਬੰਧੀ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਡਾਕਟਰੀ ਉਪਕਰਣਾਂ ਨਾਲ ਲੈਸ ਮੁਫ਼ਤ ਮੈਡੀਕਲ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਪ੍ਰੋਜੈਕਟ ਨੂੰ ਵਰਧਮਾਨ ਸਟੀਲਜ਼ ਲੁਧਿਆਣਾ ਵੱਲੋਂ 9 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਚੇਅਰਮੈਨ ਸਚਿਤ ਜੈਨ ਅਤੇ ਸੌਮਿਆ ਜੈਨ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਸਿਹਤ ਸੇਵਿਕਾ’ ਵਰਗੀਆਂ ਪਹਿਲਕਦਮੀਆਂ ਲੋਕਾਂ ਨੂੰ ਸਮੇਂ ਸਿਰ ਮੁੱਢਲੀ ਸਿਹਤ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਸਿਖਲਾਈ ਪ੍ਰਾਪਤ ਸਿਹਤ ਸੇਵਕਾਂ ਲਈ ਰੁਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕੇ ਪੈਦਾ ਕਰਨ ਵਿੱਚ ਵੀ ਸਹਾਇਕ ਸਾਬਤ ਹੋਣਗੀਆਂ। ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀ.ਐਸ.ਆਰ. ਮੁਖੀ ਅਮਿਤ ਧਵਨ ਨੇ ਦੱਸਿਆ ਕਿ ਕੰਪਨੀ ਵਲੋਂ ਸਮਾਜ ਦੇ ਲੋੜਵੰਦ ਵਰਗਾਂ ਦੀ ਸਿਹਤ ਸੰਭਾਲ ਲਈ ਲਗਾਤਾਰ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਨ੍ਹਾਂ ਵਿਚ ਅੱਖਾਂ ਦੇ ਮੋਤੀਆਬਿੰਦ ਦੀਆਂ ਮੁਫ਼ਤ ਸਰਜਰੀਆਂ, ਮਹਿਲਾਵਾਂ ਲਈ ਮੁਫ਼ਤ ਮਾਹਵਾਰੀ ਸਿਹਤ ਸਹਾਇਤਾ, ਨਕਲੀ ਅੰਗ ਮੁਹੱਈਆ ਕਰਵਾਉਣ ਸਮੇਤ ਹੋਰ ਸਿਹਤ ਸੰਭਾਲ ਪ੍ਰੋਗਰਾਮ ਸ਼ਾਮਲ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੀ.ਐਸ.ਆਰ. ਮੁਖੀ ਅਮਿਤ ਧਵਨ ਦੀ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਹਰ ਸੀ.ਐਸ.ਆਰ. ਪਹਿਲਕਦਮੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਨਿੱਜੀ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਸਿਹਤ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਦਾ ਫ਼ੈਸਲਾ ਚਿੰਤਾਜਨਕ-ਅਮਰਜੀਤ ਕੌਰ ਅਗਲੀ ਖ਼ਬਰ ਕਾਂਗਰਸੀ ਕੌਂਸਲਰਾਂ ਨੇ ਵਿੱਤ ਤੇ ਠੇਕਾ ਕਮੇਟੀ ਚੋਣ ਲਈ ਗੌਰਵ ਭੱਟੀ ਨੂੰ ਉਮੀਦਵਾਰ ਬਣਾਇਆ
Ad Position 24