22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜੀ.ਐਨ.ਕੇ.ਸੀ.ਡਬਲਿਊ. ਵਿਖੇ ‘ਸਦਭਾਵਨਾ ਦਿਵਸ’ ਮਨਾਇਆ

ਲੁਧਿਆਣਾ, 21 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ. ਐਸ.

Ad Position 21
No active advertisement
ਅਜੀਤ ਡੈਸਕ 22-08-2026
ਲੁਧਿਆਣਾ, 21 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਐਸ.ਐਸ. ਯੂਨਿਟ ਵਲੋਂ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਅਗਵਾਈ ਹੇਠ ਕਾਲਜ ਕੈਂਪਸ ਵਿਚ ‘ਸਦਭਾਵਨਾ ਦਿਵਸ’ ਮਨਾਇਆ ਗਿਆ। ਇਸ ਮੌਕੇ ‘ਸਦਭਾਵਨਾ ਦਿਵਸ: ਸ਼ਾਂਤੀ, ਏਕਤਾ ਅਤੇ ਫ਼ਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ’ ਵਿਸ਼ੇ ’ਤੇ ਲੇਖ-ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਵਿਦਿਆਰਥਣਾਂ ਨੇ ਇਸ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਵਿਚ ਆਪਸੀ ਸਦਭਾਵਨਾ ਅਤੇ ਮੇਲ-ਮਿਲਾਪ ਦੇ ਮਹੱਤਵ ਨੂੰ ਉਜਾਗਰ ਕੀਤਾ। ਇਹ ਗਤੀਵਿਧੀ ਐਨ.ਐਸ.ਐਸ. ਕੋਆਰਡੀਨੇਟਰਾਂ ਡਾ. ਗਗਨੀਤ ਪਾਲ ਕੌਰ ਅਤੇ ਡਾ. ਕੀਰਤੀ ਧਵਨ ਦੀ ਅਗਵਾਈ ਹੇਠ ਕਰਵਾਈ ਗਈ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਐਨ.ਐਸ.ਐਸ. ਯੂਨਿਟ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਏਕਤਾ, ਸਹਿਣਸ਼ੀਲਤਾ, ਸ਼ਾਂਤੀ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਾਈਕਮਾਨ ਨੇ ਤਜਰਬੇਕਾਰ ਲੀਡਰਸ਼ਿਪ ਸੌਂਪੀ- ਸਿੱਧੂ ਅਗਲੀ ਖ਼ਬਰ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਦਾ ਫ਼ੈਸਲਾ ਚਿੰਤਾਜਨਕ-ਅਮਰਜੀਤ ਕੌਰ
Ad Position 24