ਕਰ ਅਤੇ ਆਬਕਾਰੀ ਮਹਿਕਮੇ ਦੇ ਸਹਾਇਕ ਕਮਿਸ਼ਨਰ ਦੀ ਕੁੱਟਮਾਰ ਕਰਨ ਵਾਲਾ ਨੌਜਵਾਨ ਗ੍ਰਿਫਤਾਰ
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਕਰ ਅਤੇ ਆਬਕਾਰੀ ਮਹਿਕਮੇ ਦੇ ਸਹਾਇਕ ਕਮਿਸ਼ਨਰ ਦੀ ਕੁੱਟਮਾਰ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਕਮਿਸ਼ਨਰ ਅਮਿਤ ਗੋਇਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਜੱਸੀਆਂ ਰੋਡ ਦੇ ਰਹਿਣ ਵਾਲੇ ਪੰਕਜ ਕੁਮਾਰ ਮਲਹੋਤਰਾ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਨ ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ।
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਕਰ ਅਤੇ ਆਬਕਾਰੀ ਮਹਿਕਮੇ ਦੇ ਸਹਾਇਕ ਕਮਿਸ਼ਨਰ ਦੀ ਕੁੱਟਮਾਰ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਕਮਿਸ਼ਨਰ ਅਮਿਤ ਗੋਇਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਜੱਸੀਆਂ ਰੋਡ ਦੇ ਰਹਿਣ ਵਾਲੇ ਪੰਕਜ ਕੁਮਾਰ ਮਲਹੋਤਰਾ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਨ ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਆਬਕਾਰੀ ਵਿਭਾਗ ਵਿਚ ਬਤੌਰ ਸਹਾਇਕ ਕਮਿਸ਼ਨਰ ਪੂਰਬੀ ਰੇਂਜ ਤੈਨਾਤ ਹੈ। ਬੀਤੇ ਦਿਨ ਉਹ ਆਪਣੇ ਦਫਤਰ ਵਿਚ ਵਿਕਾਸ ਕੁਮਾਰ ਨਾਲ ਮੀਟਿੰਗ ਕਰ ਰਿਹਾ ਸੀ ਤਾਂ ਕਥਿਤ ਦੋਸ਼ੀ ਜ਼ਬਰਦਸਤੀ ਉਸਦੇ ਦਫਤਰ ਵਿਚ ਦਾਖਲ ਹੋਇਆ ਅਤੇ ਉਸ ਨੂੰ ਗਾਲਾਂ ਕੱਢਣ ਲੱਗ ਪਿਆ, ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਨੇ ਆਪਣੇ ਹੱਥ ਵਿਚ ਪਾਇਆ ਨੋਕੀਲਾ ਕੜਾ ਕੱਢ ਲਿਆ ਅਤੇ ਉਸਦੇ ਹਮਲਾ ਕਰ ਦਿੱਤਾ। ਜਿਸਦੇ ਸਿੱਟੇ ਵਜੋਂ ਉਸਦੇ ਸੱਟਾਂ ਲੱਗੀਆਂ, ਬਾਅਦ ਵਿਚ ਕਥਿਤ ਦੋਸ਼ੀ ਉਸ ਨੂੰ ਧਮਕੀਆਂ ਦੇਣ ਲੱਗ ਪਿਆ। ਰੌਲੇ ਦੀ ਆਵਾਜ਼ ਸੁਣ ਕੇ ਉੱਥੇ ਹੋਰ ਲੋਕ ਇਕੱਠੇ ਹੋ ਗਏ। ਪੁਲਿਸ ਅਨੁਸਾਰ ਇਸ ਸਬੰਧੀ ਅਮਿਤ ਗੋਇਲ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਦੌਰਾਨ ਪੰਕਜ ਕੁਮਾਰ ਮਲਹੋਤਰਾ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਪਾਸੋਂ ਉੱਚ ਪੜਤਾਲ ਕੀਤੀ ਜਾ ਰਹੀ ਹੈ।