22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮਜ਼ਬੂਤੀ ਲਈ ਇਯਾਲੀ ਤੇ ਸ਼ਿਵਾਲਿਕ ਵਲੋਂ ਸਰਗਰਮੀਆਂ ਜ਼ੋਰਾਂ ’ਤੇ-ਸਰਪੰਚ ਢੇਸੀ

ਲਾਡੋਵਾਲ, 21 ਅਗਸਤ (ਬਲਬੀਰ ਸਿੰਘ ਰਾਣਾ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਹਾਸਲ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਵਿਚ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਲਈ ਨੁੱਕੜ ਮੀਟਿੰਗਾਂ ਅਤੇ ਚੋਣ ਸਰਗਰਮੀਆਂ ਪਿੰਡਾਂ ਵਿਚ ਜ਼ੋਰਾਂ ’ਤੇ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਵਿਚਾਰ ਪਿੰਡ ਨੂਰਪੁਰ ਬੇਟ ਦੇ ਸਰਪੰਚ ਗੁਰਪ੍ਰੀਤ ਸਿੰਘ ਢੇਸੀ ਨੇ ਇਕ ਵਿਸ਼ੇਸ਼ ਬੈਠਕ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।

Ad Position 21
No active advertisement
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮਜ਼ਬੂਤੀ ਲਈ ਇਯਾਲੀ ਤੇ ਸ਼ਿਵਾਲਿਕ ਵਲੋਂ ਸਰਗਰਮੀਆਂ ਜ਼ੋਰਾਂ ’ਤੇ-ਸਰਪੰਚ ਢੇਸੀ 22-08-2026
ਲਾਡੋਵਾਲ, 21 ਅਗਸਤ (ਬਲਬੀਰ ਸਿੰਘ ਰਾਣਾ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਹਾਸਲ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਵਿਚ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ ਲਈ ਨੁੱਕੜ ਮੀਟਿੰਗਾਂ ਅਤੇ ਚੋਣ ਸਰਗਰਮੀਆਂ ਪਿੰਡਾਂ ਵਿਚ ਜ਼ੋਰਾਂ ’ਤੇ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਵਿਚਾਰ ਪਿੰਡ ਨੂਰਪੁਰ ਬੇਟ ਦੇ ਸਰਪੰਚ ਗੁਰਪ੍ਰੀਤ ਸਿੰਘ ਢੇਸੀ ਨੇ ਇਕ ਵਿਸ਼ੇਸ਼ ਬੈਠਕ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਕਦੇ ਸਮਾਂ ਹੁੰਦਾ ਸੀ ਕਿ ਚੋਣਾਂ ਸਬੰਧੀ ਮੀਟਿੰਗਾਂ ਵਿਚ ਵੱਡਾ ਇਕੱਠ ਕਰਨ ਵਾਸਤੇ ਉਮੀਦਵਾਰਾਂ ਵਲੋਂ ਵਰਕਰਾਂ ਨੂੰ ਕਹਿਣਾ ਪੈਂਦਾ ਸੀ, ਹੁਣ ਸਭ ਕੁੱਝ ਉਲਟ ਹੋ ਰਿਹਾ ਹੈ, ਪਿੰਡਾਂ ਦੇ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀਆਂ ਮੀਟਿੰਗਾਂ ਕਰਾਉਣ ਲਈ ਖ਼ੁਦ ਆਪ ਪਿੰਡਾਂ ਵਿਚ ਭਰਵਾਂ ਇਕੱਠ ਕਰ ਰਹੇ ਹਨ, ਕਿਉਂਕਿ ਆਮ ਆਦਮੀ ਪਾਰਟੀ ਸਮੇਤ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਵਿਰੋਧੀਆਂ ਨਾਲੋਂ ਵੱਡੇ ਫ਼ਰਕ ਨਾਲ ਜਿਤਾ ਕੇ ਪੰਜਾਬ ਦੀ ਸੱਤਾ ਸੰਭਾਲਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਿਧਾਇਕ ਇਯਾਲੀ ਅਤੇ ਇੰਚਾਰਜ ਸ਼ਿਵਾਲਿਕ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ, ਜਿਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਸੁਣ ਕੇ ਹੱਲ ਕੱਢੇ ਜਾਂਦੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਾਰਟੀ ਦੀ ਨਿੱਗਰ ਤੇ ਮਿਆਰੀ ਸੋਚ ਨੂੰ ਦੇਖਦਿਆਂ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਡਾਢੇ ਖ਼ੁਸ਼ ਹੋ ਕੇ ਲੋਕ ਵੱਡੀ ਗਿਣਤੀ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਬੜੇ ਹੀ ਮਾਣ ਨਾਲ ਜੁੜ ਰਹੇ ਹਨ। ਸਰਪੰਚ ਢੇਸੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਬਗੈਰ ਤਜਰਬੇ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲਿਆ ਕੇ ਆਪਣੇ ਆਪ ਨੂੰ ਕੋਸਦੇ ਹੋਏ ਦੇਖੇ ਜਾ ਸਕਦੇ ਹਨ , ਲੇਕਿਨ 2027 ਦੀਆਂ ਚੋਣਾਂ ਵਿਚ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਰ ਵਰਗ ਦੇ ਲੋਕਾਂ ਨੂੰ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਕਰ ਅਤੇ ਆਬਕਾਰੀ ਮਹਿਕਮੇ ਦੇ ਸਹਾਇਕ ਕਮਿਸ਼ਨਰ ਦੀ ਕੁੱਟਮਾਰ ਕਰਨ ਵਾਲਾ ਨੌਜਵਾਨ ਗ੍ਰਿਫਤਾਰ
Ad Position 24