ਪੰਜਾਬ ਬੰਦ ਦੀ ਕਾਲ ’ਤੇ ਲਾਡੋਵਾਲ ਚੌਕ ਤੇ ਮਾਰਕੀਟ ਰਹੀ ਮੁਕੰਮਲ ਬੰਦ
ਲਾਡੋਵਾਲ, 21 ਅਗਸਤ (ਬਲਬੀਰ ਸਿੰਘ ਰਾਣਾ)- ਸਮੂਹ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਵਲੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੀ ਕਾਲ ਤੇ ਲਾਡੋਵਾਲ ਚੌਕ ਅਤੇ ਮਾਰਕੀਟ ਦੀਆਂ ਦੁਕਾਨਾਂ ਮੁਕੰਮਲ ਤੌਰ ਤੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੀਆਂ l ਇਸ ਸਬੰਧੀ ਗੱਲਬਾਤ ਕਰਦਿਆਂ ਲਾਡੋਵਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਅਤੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਣਦੇਖੀ ਅਤੇ ਅਣਗਹਿਲੀ ਕਾਰਨ ਪੰਜਾਬ ਦੇ ਬਹੁਤ ਸਾਰੇ ਬੰਦੀ ਸਿੰਘ ਜਿਹੜੇ ਕਿ ਆਪਣੀ ਕਈ ਸਾਲ ਪਹਿਲਾਂ ਸਜ਼ਾ ਵੀ ਪੂਰੀ ਕਰ ਚੁੱਕੇ ਹਨ, ਪ੍ਰੰਤੂ ਉਨਾਂ ਨੂੰ ਅੱਜ ਤੱਕ ਜੇਲ ਵਿਚੋਂ ਰਿਹਾਅ ਨਹੀਂ ਕੀਤਾ ਗਿਆ ਅਤੇ ਨਾ ਹੀ ਕਦੇ ਕਿਸੇ ਨੂੰ ਪੈਰੋਲ ਦਿੱਤੀ ਗਈ l ਜਦ ਕੇ ਸੰਗੀਨ ਧਰਾਵਾਂ ਹੇਠ ਜੇਲਾਂ ਵਿਚ ਬੰਦ ਹੋਰ ਲੋਕਾਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ l ਉਨਾਂ ਦੱਸਿਆ ਕਿ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦਾ ਪੂਰੀ ਤਰਾਂ ਘਾਣ ਕਰਕੇ ਸਰਕਾਰਾਂ ਵੱਲੋਂ ਕਾਨੂੰਨ ਦੀਆਂ ਧਜੀਆਂ ਉੜਾਈਆਂ ਜਾ ਰਹੀਆਂ ਹਨ l ਅੱਜ ਪੰਜਾਬ ਬੰਦ ਦੀ ਕਾਲ ਨੂੰ ਮੁੱਖ ਰੱਖਦਿਆਂ ਸਮੂਹ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਲਾਡੋਵਾਲ ਚੌਂਕ ਵਿਚ ਧਰਨਾ ਲਗਾਇਆ ਗਿਆ ਅਤੇ ਲਾਡੋਵਾਲ ਮਾਰਕੀਟ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਕਰਵਾਈਆਂ ਗਈਆਂ l ਜਦ ਕਿ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ ਅਤੇ ਕਿਸਾਨ ਜਥੇਬੰਦੀਆਂ ਦੇ ਹਾਜਰ ਵਰਕਰਾਂ ਵੱਲੋਂ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਦਾ ਪ੍ਰਗਟਾਵਾ ਕੀਤਾ ਗਿਆ l ਇਸ ਮੌਕੇ ਸ਼ਮਸ਼ੇਰ ਸਿੰਘ ਸ਼ੇਰਾ ਮਾਰਕੀਟ ਕਮੇਟੀ ਲਾਡੋਵਾਲ, ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ, ਹਰਜਿੰਦਰ ਸਿੰਘ ਪਮਾਲ ਪੰਜਾਬ ਪ੍ਰਧਾਨ ਐਂਟੀ ਕਰਾਈਮ ਵਿੰਗ,ਸੁਰਿੰਦਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਹਰਭਜਨ ਸਿੰਘ, ਹਰਜਿੰਦਰ ਸਿੰਘ ਘੁਮਾਣ ਪੰਜਾਬ ਪ੍ਰਧਾਨ ਕਿਸਾਨ ਵਿੰਗ ਤੋਂ ਇਲਾਵਾ ਹੋਰ ਵਰਕਰ ਵੀ ਮੌਜੂਦ ਸਨ l
ਕ
ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਬੰਦ ਦੇ ਸੱਦੇ ਦੌਰਾਨ ਸੁੰਨਸਾਨ ਪਿਆ ਲੁਧਿਆਣਾ ਰੇਲਵੇ ਸਟੇਸ਼ਨ। ਤਸਵੀਰ-ਸੇਵਕ ਸਿੰਘ
22-08-2026