ਧੋਖਾਦੇਹੀ ਦੇ ਮਾਮਲੇ ਵਿਚ ਨਾਮਜ਼ਦ ਕਿਸਾਨ ਆਗੂ ਖਿਲਾਫ਼ ਦਰਜ ਕੇਸ ਨੂੰ ਪੁਲਿਸ ਨੇ ਕੀਤਾ ਰੱਦ
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਧੋਖਾਦੇਹੀ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਹੇ ਕਿਸਾਨ ਆਗੂ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਪੁਲਿਸ ਨੇ ਰੱਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਥਾਣਾ ਪੀਏਯੂ ਦੀ ਪੁਲਿਸ ਨੇ ਪਿਛਲੇ ਸਾਲ 14 ਮਈ ਨੂੰ ਕਿਸਾਨ ਆਗੂ ਹਰਦੀਪ ਸਿੰਘ ਗਰੇਵਾਲ ਖਿਲਾਫ਼ ਜਾਲਸਾਜ਼ੀ ਅਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਸੀ।
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਧੋਖਾਦੇਹੀ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਹੇ ਕਿਸਾਨ ਆਗੂ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਪੁਲਿਸ ਨੇ ਰੱਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਥਾਣਾ ਪੀਏਯੂ ਦੀ ਪੁਲਿਸ ਨੇ ਪਿਛਲੇ ਸਾਲ 14 ਮਈ ਨੂੰ ਕਿਸਾਨ ਆਗੂ ਹਰਦੀਪ ਸਿੰਘ ਗਰੇਵਾਲ ਖਿਲਾਫ਼ ਜਾਲਸਾਜ਼ੀ ਅਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਸੀ। ਕਿਸਾਨ ਆਗੂ ’ਤੇ ਆਪਣੀ ਰਿਸ਼ਤੇਦਾਰ ਦੀ ਜਾਅਲੀ ਵਸੀਅਤ ਕਰਵਾ ਕੇ ਜਾਇਦਾਦ ਹੜਪਣ ਦਾ ਦੋਸ਼ ਸੀ, ਪਰ ਇਸ ਮਾਮਲੇ ਵਿਚ ਕਿਸਾਨ ਆਗੂ ਹਰਦੀਪ ਸਿੰਘ ਗਰੇਵਾਲ ਦੀ ਪਤਨੀ ਪਰਮਜੀਤ ਕੌਰ ਵਲੋਂ ਪੁਲਿਸ ਕਮਿਸ਼ਨਰ ਨੂੰ ਇੱਕ ਬੇਨਤੀ ਪੱਤਰ ਦੇ ਕੇ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਪੁਲਿਸ ਕਮਿਸ਼ਨਰ ਵਲੋਂ ਇਸ ਮਾਮਲੇ ਦੀ ਜਾਂਚ ਦਾ ਕੰਮ ਡੀਸੀਪੀ ਨੂੰ ਸੌਂਪਿਆ ਗਿਆ ਸੀ। ਜਾਂਚ ਦੌਰਾਨ ਕਿਸਾਨ ਆਗੂ ’ਤੇ ਲੱਗੇ ਦੋਸ਼ ਸਾਬਤ ਨਹੀਂ ਹੋਏ, ਜਿਸ ਤੇ ਡੀਸੀਪੀ ਵਲੋਂ ਉਸ ਖਿਲਾਫ ਦਰਜ ਮੁਕੱਦਮੇ ਨੂੰ ਰੱਦ ਕਰਨ ਦੀ ਸਿਫਾਰਿਸ਼ ਕੀਤੀ ਗਈ। ਹਰਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸਾਜਿਸ਼ ਤਹਿਤ ਝੂਠੇ ਮਾਮਲੇ ਵਿਚ ਫਸਾਇਆ ਗਿਆ ਸੀ ਪਰ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਇਨਸਾਫ ਦਿੱਤਾ ਗਿਆ ਹੈ।