ਹਲਕਾ ਗਿੱਲ ਦੇ ਇੰਚਾਰਜ ਸ਼ਿਵਾਲਿਕ ਨੇ ਆਲਮਗੀਰ ਸਰਕਲ ਪ੍ਰਧਾਨ ਤਲਵਿੰਦਰ ਗਰੇਵਾਲ ਨੂੰ ਕੀਤਾ ਸਨਮਾਨਿਤ
ਆਲਮਗੀਰ, 21 ਅਗਸਤ (ਜਰਨੈਲ ਸਿੰਘ ਪੱਟੀ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਰਕਲ ਆਲਮਗੀਰ ਤੋਂ ਨਵ-ਨਿਯੁਕਤ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਨੂੰ ਸੇਵਾ ਮੁਕਤ ਚੀਫ਼ ਪਾਰਲੀਮਾਨੀ ਸਕੱਤਰ ਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ.
ਆਲਮਗੀਰ, 21 ਅਗਸਤ (ਜਰਨੈਲ ਸਿੰਘ ਪੱਟੀ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਰਕਲ ਆਲਮਗੀਰ ਤੋਂ ਨਵ-ਨਿਯੁਕਤ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਨੂੰ ਸੇਵਾ ਮੁਕਤ ਚੀਫ਼ ਪਾਰਲੀਮਾਨੀ ਸਕੱਤਰ ਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ. ਸ਼ਿਵਾਲਿਕ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪੰਥਕ ਸੋਚ ਨੂੰ ਮੁੱਖ ਰੱਖਦੇ ਹੋਏ ਨੌਜਵਾਨ ਵਰਗ ਵਲੋਂ ਵਹੀਰਾਂ ਘੱਤ ਕੇ ਪਾਰਟੀ ਨਾਲ ਤੁਰਨਾ ਸਾਬਤ ਕਰਦਾ ਹੈ ਕਿ ਪੰਜਾਬ ਦਾ ਨੌਜਵਾਨ ਵਰਗ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਚੁੱਕਾ ਹੈ ਅਤੇ ਸੂਬਾ ਪੰਜਾਬ ਅੰਦਰ ਸਾਫ਼ ਸੁਥਰਾ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਚਾਹੁੰਦਾ ਹੈ। ਆਲਮਗੀਰ ਸਰਕਲ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਨੇ ਇੰਚਾਰਜ ਸ਼ਿਵਾਲਿਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਨੀਤੀਆਂ ਅਤੇ ਪਾਰਟੀ ਵਲੋਂ ਦਿੱਤੇ ਗਏ ਏਜੰਡੇ ਨੂੰ ਲਾਗੂ ਕਰਵਾਉਣ ਲਈ ਸਰਕਲ ਅਧੀਨ ਆਉਂਦੇ ਇਲਾਕਿਆਂ ਵਿਚ ਵਿਸ਼ੇਸ਼ ਮੁਹਿੰਮ ਚਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਅੰਦਰ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਉਚਿੱਤ ਅਹੁਦੇ ਦੇ ਕੇ ਮਾਨ ਸਨਮਾਨ ਦਿੱਤਾ ਜਾਂਦਾ ਹੈ, ਜਦਕਿ ਹੋਰਨਾਂ ਸਿਆਸੀ ਪਾਰਟੀਆਂ ਵਿਚ ਵਰਕਰਾਂ ਨੂੰ ਰੈਲੀਆਂ ਆਦਿ ਵਿਚ ਇਕੱਠ ਕਰਨ ਲਈ ਹੀ ਵਰਤਿਆ ਜਾਂਦਾ ਹੈ। ਪ੍ਰਧਾਨ ਤਲਵਿੰਦਰ ਨੇ ਦੱਸਿਆ ਕਿ ਹਲਕਾ ਗਿੱਲ ਦੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜਨ ਲਈ ਉਤਾਵਲੇ ਹਨ ਅਤੇ ਉਹ ਚੋਣ ਜ਼ਾਬਤੇ ਨੂੰ ਉਡੀਕ ਰਹੇ ਹਨ। ਉਕਤ ਆਗੂਆਂ ਨੇ ਦਾਅਵਾ ਕਰਦਿਆਂ ਕਿਹਾ ਕਿ ਲੋਕਾਂ ਦੇ ਦਿਲਾਂ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਤੀ ਪੈਦਾ ਹੋ ਰਹੀ ਭਾਵਨਾ ਸਾਬਤ ਕਰਦੀ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਪਾਰਟੀ ਨੂੰ ਭਾਰੀ ਬਹੁਮਤ ਦੇ ਕੇ ਜੇਤੂ ਬਣਾਉਣਗੇ।