ਸਾਈਂ ਕਾਲੇ ਸ਼ਾਹ ਦੀ ਯਾਦ ਵਿਚ ਨੌਜਵਾਨ ਸਭਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਲੁਧਿਆਣਾ, 21 ਅਗਸਤ (ਡਾ. ਤਰਲੋਚਨ ਸਿੰਘ)-ਸਾਈਂ ਕਾਲੇ ਸ਼ਾਹ ਦੀ ਯਾਦ ਵਿਚ ਨੌਜਵਾਨ ਸਭਾ ਸੁਨੇਤ ਦੇ ਸਹਿਯੋਗ ਨਾਲ ਸ਼ੰਕਰਾ ਆਈ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੁਰਦੁਆਰਾ ਆਲਾ ਲਾਲੂ ਪੱਤੀ ਪਿੰਡ ਸੁਨੇਤ ਵਿਖੇ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਲੋਕਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।
ਲੁਧਿਆਣਾ, 21 ਅਗਸਤ (ਡਾ. ਤਰਲੋਚਨ ਸਿੰਘ)-ਸਾਈਂ ਕਾਲੇ ਸ਼ਾਹ ਦੀ ਯਾਦ ਵਿਚ ਨੌਜਵਾਨ ਸਭਾ ਸੁਨੇਤ ਦੇ ਸਹਿਯੋਗ ਨਾਲ ਸ਼ੰਕਰਾ ਆਈ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੁਰਦੁਆਰਾ ਆਲਾ ਲਾਲੂ ਪੱਤੀ ਪਿੰਡ ਸੁਨੇਤ ਵਿਖੇ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਲੋਕਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਸ਼ੰਕਰਾ ਆਈ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਦਵਾਈਆਂ ਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਗਈਆਂ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਆਗੂ ਕੁਲਵਿੰਦਰ ਕਿੰਦਾ ਅਤੇ ਰਿੱਕੀ ਸੁਨੇਤ ਨੇ ਦੱਸਿਆ ਕਿ ਕੈਂਪ ਦੌਰਾਨ ਡਾਕਟਰਾਂ ਵਲੋਂ 250 ਦੇ ਕਰੀਬ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਚਿੱਟੇ ਮੋਤੀਏ ਵਾਲੇ 35 ਮਰੀਜ਼ਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨੌਜਵਾਨ ਸਭਾ ਵਲੋਂ ਸਮੇਂ-ਸਮੇਂ ’ਤੇ ਅਜਿਹੇ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਲੋਕਾਂ ਵਲੋਂ ਵੱਧ ਤੋਂ ਵੱਧ ਲਾਹਾ ਵੀ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਖਾਂ ਸਰੀਰ ਦਾ ਸਭ ਤੋਂ ਨਾਜ਼ੁਕ ਅੰਗ ਹੁੰਦੀਆਂ ਹਨ, ਜਿਸ ਦੀ ਸਾਂਭ ਸੰਭਾਲ ਕਰਨੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਨੌਜਵਾਨ ਸਭਾ ਵਲੋਂ ਡਾਕਟਰੀ ਟੀਮ ਨੂੰ ਸਨਮਾਨਿਤ ਕਰਦਿਆਂ ਵਿਸ਼ੇਸ਼ ਤੌਰ ’ਤੇ ਇੱਥੇ ਪਹੁੰਚਣ ਲਈ ਧੰਨਵਾਦ ਕੀਤਾ ਗਿਆ।