ਬਲਵੰਤ ਸਿੰਘ ਰਾਮੂਵਾਲੀਆ ਚੜ੍ਹਦੀ ਕਲਾ ’ਚ, ਜਲਦ ਹੋਣਗੇ ਸਿਆਸੀ ਤੌਰ ’ਤੇ ਸਰਗਰਮ-ਲਲਤੋਂ
ਫੁੱਲਾਂਵਾਲ, 21 ਅਗਸਤ (ਮਨਜੀਤ ਸਿੰਘ ਦੁੱਗਰੀ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਸਰਪ੍ਰਸਤ ਬਲਵੰਤ ਸਿੰਘ ਰਾਮੂਵਾਲੀਆ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਲਦ ਹੀ ਸਿਆਸੀ ਤੌਰ ’ਤੇ ਸਰਗਰਮ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.
ਫੁੱਲਾਂਵਾਲ, 21 ਅਗਸਤ (ਮਨਜੀਤ ਸਿੰਘ ਦੁੱਗਰੀ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਸਰਪ੍ਰਸਤ ਬਲਵੰਤ ਸਿੰਘ ਰਾਮੂਵਾਲੀਆ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਲਦ ਹੀ ਸਿਆਸੀ ਤੌਰ ’ਤੇ ਸਰਗਰਮ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਰਾਮੂਵਾਲੀਆ ਦੇ ਕਰੀਬੀ ਅਤੇ ਮਾਤਾ ਗੁਜਰੀ ਮੈਡੀਕਲ ਹਸਪਤਾਲ ਤੇ ਨਰਸਿੰਗ ਕਾਲਜ, ਕਿਸ਼ਨਗੰਜ (ਬਿਹਾਰ) ਦੇ ਟਰੱਸਟੀ ਤੇ ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ ਨੇ ਕਰਦਿਆਂ ਦੱਸਿਆ ਕਿ ਉਹ ਵੀਰਵਾਰ ਨੂੰ ਆਪਣੇ ਸਾਥੀਆਂ ਐਡਵੋਕੇਟ ਪਰਮਜੀਤ ਸਿੰਘ ਬਰਾੜ, ਬਲਜਿੰਦਰ ਸਿੰਘ, ਪਰਮਜੀਤ ਸਿੰਘ ਅਤੇ ਸਲਵਿੰਦਰ ਸਿੰਘ ਸਮੇਤ ਬਲਵੰਤ ਸਿੰਘ ਰਾਮੂਵਾਲੀਆ ਦਾ ਹਾਲ-ਚਾਲ ਜਾਣਨ ਲਈ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਰਾਮੂਵਾਲੀਆ ਦੀਆਂ ਸਪੁੱਤਰੀਆਂ, ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਅਤੇ ਪਾਇਲਟ ਨਵਜੋਤ ਕੌਰ ਰਾਮੂਵਾਲੀਆ ਤੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਲਲਤੋਂ ਨੇ ਕਿਹਾ ਕਿ ਕੁੱਝ ਲੋਕ ਝੂਠੀਆਂ ਅਫ਼ਵਾਹਾਂ ਫੈਲਾ ਕੇ ਬਲਵੰਤ ਸਿੰਘ ਰਾਮੂਵਾਲੀਆ ਦੀ ਛਵੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਉਹ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ ਅਤੇ ਜਲਦ ਹੀ ਲੋਕਾਂ ਵਿਚ ਵਿਚਰਨਗੇ।